jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday, 28 November 2013

ਖੇਡਾਂ ਦੇ ਖੇਤਰ ‘ਚ ਪੰਜਾਬ ਨੂੰ ਮੁਲਕ ਦਾ ਮੋਹਰੀ ਸੂਬਾ ਬਣਾਉਣ ਪੰਜਾਬ ਸਰਕਾਰ ਦਾ ਟੀਚਾ- ਸਿੰਕਦਰ ਸਿੰਘ ਮਲੂਕਾ

www.sabblok.blogspot.com
ਬਠਿੰਡਾ/ 28 ਨਵੰਬਰ/ ਬੀ ਐਸ ਭੁੱਲਰ


ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁਲਕ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੀ ਅਕਾਲੀ-ਭਾਜਪਾ ਸੂਬਾ ਸਰਕਾਰ ਵੱਲੋਂ ਵੱਡੀ ਪੱਧਰ ਉਪਰ ਉਪਰਾਲੇ ਕੀਤੇ ਜਾ ਰਹੇ ਹਨ, ਇਹ ਵਿਚਾਰ ਸ੍ਰ: ਸਿਕੰਦਰ ਸਿੰਘ ਮਲੂਕਾ ਸਿੱਖਿਆ ਮੰਤਰੀ ਨੇ ਸਥਾਨਕ ਰਜਿੰਦਰਾ ਕਾਲਜ ਦੇ ਗਰਾਉਂਡ ਵਿਖੇ 59ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਉਦਘਾਟਨ  ਕਰਨ ਉਪਰੰਤ ਆਪਣੇ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੇ ਭਵਿੱਖ ਨੂੰ ਉਸਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਸੰਜੀਦਾ ਯਤਨਾਂ ਦਾ ਨਤੀਜਾ ਹੀ ਹੈ ਕਿ ਪੰਜਾਬ ਮੁਲਕ ਦਾ ਪਹਿਲਾ ਸੂਬਾ ਹੈ ਜਿਥੇ ਖੇਡ ਨੀਤੀ ਬਣਾਈ ਗਈ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਪੱਧਰ ਤੋਂ ਹੀ ਖਿਡਾਰੀਆਂ ਲਈ ਉਸਾਰੂ ਢਾਂਚਾ ਉਸਾਰਨ ਖਾਤਰ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ ਖੇਡ ਵਿੰਗ ਲਈ 10 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਅਤੇ ਆਉਂਦੇ ਸਾਲਾਂ ਦੌਰਾਨ ਇਹ ਬਜਟ ਹੋਰ ਵਧਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਚੌਥੇ ਵਿਸ਼ਵ ਕਬੱਡੀ ਕੱਪ ਦਾ ਜ਼ਿਕਰ ਕਰਦਿਆਂ ਸ੍ਰੀ ਮਲੂਕਾ ਨੇ ਕਿਹਾ ਕਿ ਮੁਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਅੱਜ ਪੰਜਾਬ ਦੀ ਮਾਂ ਖੇਡ ਪੂਰੇ ਵਿਸ਼ਵ ਅੰਦਰ ਕਿਸੇ ਜਾਣ ਪਛਾਣ ਦੀ ਮੁਹਥਾਜ ਨਹੀਂ ਰਹੀ । ਉਨ੍ਹਾਂ ਖਿਡਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਮਿਹਨਤ ਕਰਕੇ ਪੂਰੇ ਵਿਸ਼ਵ ਅੰਦਰ ਮੁਲਕ ਦਾ ਨਾਂ ਚਮਕਾਉਣ। ਸਕੂਲ ਕੌਮੀ ਖੇਡਾਂ ਦੇ ਉਦਘਾਟਨੀ ਸਮਾਰੋਹ ਦੌਰਾਨ ਵੱਖ-ਵੱਖ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾ ਦੀਆਂ ਟੀਮਾਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਸਕੂਲੀ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਿੱਖਿਆ ਮੰਤਰੀ ਸ੍ਰੀ ਮਲੂਕਾ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।

No comments: