jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday 17 November 2013

ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਜਾਂਚ ਸ਼ੁਰੂ

www.sabblok.blogspot.com
ਚੰਡੀਗੜ੍ਹ. 17 ਨਵੰਬਰ. – ਪੰਜਾਬ ਸਰਕਾਰ ਨੇ ਵਿੱਤ ਕਮਿਸ਼ਨਰ (ਮਾਲ) (ਐਫ.ਸੀ.ਆਰ.) ਦੇ ਪੱਧਰ ’ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਾਪ OgAAAKqbB9Xn--AZxMCQrkP_TXusWjJJfsVLLGT7ux2ELNH374U9sAmPk003_O-0pKMWkyhFVvwgpf7zfjG4iU-4aHUAm1T1UItaorXBXu9Ge1Z-9d5DtT60CPD4ਸਿੰਘ ਬਾਜਵਾ ਖਿਲਾਫ਼ ਜ਼ਮੀਨ ਘੁਟਾਲੇ ਦੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ, ਜੋ ਐਫ.ਸੀ.ਆਰ. ਨਵਰੀਤ ਸਿੰਘ ਕੰਗ ਅਤੇ ਵਿਭਾਗ ਦੇ ਉਪ ਸਕੱਤਰ ਏ.ਐਸ. ਭੱਟੀ ਕਰ ਰਹੇ ਹਨ। ਇਨ੍ਹਾਂ ਦੋਹਾਂ ਅਧਿਕਾਰੀਆਂ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਭੜੌਂਜੀਆਂ ਦਾ ਜ਼ਮੀਨੀ ਰਿਕਾਰਡ ਮੰਗਵਾ ਲਿਆ ਹੈ। ਮਾਲ ਵਿਭਾਗ ਦੇ ਇਹ ਅਧਿਕਾਰੀ ਇੱਕ ਹਫ਼ਤੇ ਦੇ ਅੰਦਰ ਤੱਥਾਂ ’ਤੇ ਆਧਾਰਿਤ ਰਿਪੋਰਟ ਦੇਣਗੇ। ਸ੍ਰੀ ਕੰਗ ਨੇ ਜਾਂਚ ਆਰੰਭੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੌਂਪੀ ਜਾਵੇਗੀ ਤੇ ਇਸ ਦੌਰਾਨ ਇਹ ਵੀ ਦੇਖਿਆ ਜਾਣਾ ਹੈ ਕਿ ਇਸ ਮਾਮਲੇ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕੀ ਭੂਮਿਕਾ ਰਹੀ ਹੈ। ਓਧਰ ਕਾਂਗਰਸ ਪਾਰਟੀ ਨੇ ਸ੍ਰੀ ਬਾਜਵਾ ਖਿਲਾਫ਼ ਜਾਂਚ ਆਰੰਭਣ ਨੂੰ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਹੈ। ਸਰਕਾਰ ਵੱਲੋਂ ਮੁਹਾਲੀ ਜ਼ਿਲ੍ਹੇ ਦੀਆਂ ਪੰਚਾਇਤੀ ਤੇ ਸਰਕਾੀਵੀ ਰੀ ਜ਼ਮੀਨਾਂ ਨੂੰ ਹਥਿਆਉਣ ਦੇ ਮਾਮਲੇ ਦੀ ਜਾਂਚ ਪੰਚਾਇਤ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਸਾਂਝੀ ਜਾਂਚ ਟੀਮ ਤੋਂ ਕਰਾਉਣ ਦਾ ਫੈਸਲਾ ਕੀਤਾ ਹੈ।
ਸ੍ਰੀ ਮਜੀਠੀਆ ਨੇ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਇਸੇ ਹਫ਼ਤੇ ਦੌਰਾਨ ਜ਼ੁਬਾਨੀ ਹੁਕਮ ਦਿੱਤੇ ਸਨ ਕਿ ਸ੍ਰੀ ਬਾਜਵਾ ਦੇ ਮਾਮਲੇ ਵਿੱਚ ਤੱਥ ਖੋਜ ਜਾਂਚ ਆਰੰਭੀ ਜਾਵੇ। ਇਨ੍ਹਾਂ ਨਿਰਦੇਸ਼ਾਂ ਤੋਂ ਬਾਅਦ ਐਫ.ਸੀ.ਆਰ. ਵੱਲੋਂ ਪਿੰਡ ਭੜੌਂਜੀਆਂ ਦੀ ਜ਼ਮੀਨ ਦਾ ਰਿਕਾਰਡ ਮੰਗਵਾਇਆ ਗਿਆ ਹੈ। ਮਾਲ ਮੰਤਰੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਪਿੰਡ ਵਿੱਚ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪੰਚਾਇਤ ਦੀ ਤਕਰੀਬਨ 25 ਕਿੱਲੇ ਜ਼ਮੀਨ ਹਥਿਆਈ ਤੇ ਅੱਗੋਂ ਵੇਚ ਦਿੱਤੀ। ਮਾਲ ਮੰਤਰੀ ਵੱਲੋਂ ਇਹ ਮਾਮਲਾ ਵਿਧਾਨ ਸਭਾ ਵਿੱਚ ਵੀ ਉਠਾਇਆ ਗਿਆ ਸੀ। ਮਾਲ ਵਿਭਾਗ ਵੱਲੋਂ ਪੰਚਾਇਤੀ ਜ਼ਮੀਨ ਨਾਲ ਸਬੰਧਤ ਰਜਿਸਟਰੀਆਂ, ਇੰਤਕਾਲ ਅਤੇ ਹੋਰਨਾਂ ਦਸਤਾਵੇਜ਼ਾਂ ਦੀ ਛਾਣਬੀਣ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਇਸ ਤੱਥ ਦੀ ਘੋਖ ਵੀ ਕੀਤੀ ਜਾ ਰਹੀ ਹੈ ਕਿ ਪੰਚਾਇਤੀ ਜ਼ਮੀਨ ਦੀਆਂ ਰਜਿਸਟਰੀਆਂ ਕਰਨ ਅਤੇ ਇੰਤਕਾਲ ਬਦਲਣ ਵਿੱਚ ਮਾਲ ਵਿਭਾਗ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਕਿਸ ਤਰ੍ਹਾਂ ਦੀ ਭੂਮਿਕਾ ਨਿਭਾਈ।ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਪੰਚਾਇਤ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਮਾਲ ਤੇ ਪੰਚਾਇਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਲੰਘੀ ਰਾਤ ਚੰਡੀਗੜ੍ਹ ਵਿੱਚ ਮੀਟਿੰਗ ਵੀ ਕੀਤੀ, ਜਿਸ ਦੌਰਾਨ ਵਿਚਾਰ ਕੀਤਾ ਗਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਹਥਿਆਉਣ ਦੇ ਮਾਮਲੇ ਦੀ ਜਾਂਚ ਦੋਹਾਂ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਕਰਾਈ ਜਾਣੀ ਚਾਹੀਦੀ ਹੈ। ਸੀਨੀਅਰ ਆਈ.ਏ.ਐਸ. ਅਧਿਕਾਰੀ ਨੇ ਸ਼ੁੱਕਰਵਾਰ ਸ਼ਾਮੀਂ ਹੋਈ ਮੀਟਿੰਗ ਦੀ ਪੁਸ਼ਟੀ ਕੀਤੀ ਹੈ। ਸ੍ਰੀ ਮਜੀਠੀਆ ਦਾ ਵੀ ਕਹਿਣਾ ਹੈ ਕਿ ਦੋਹੇਂ ਵਿਭਾਗ ਜ਼ਮੀਨਾਂ ਦੀ ਸਾਂਝੀ ਜਾਂਚ ਕਰਾਉਣ ਲਈ ਰਾਜ਼ੀ ਹਨ ਤੇ ਜਲਦੀ ਹੀ ਇਹ ਜਾਂਚ ਸ਼ੁਰੂ ਕੀਤੀ ਜਾਵੇਗੀ।ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸ੍ਰੀ ਬਾਜਵਾ ਨੂੰ ਨਿਸ਼ਾਨਾ ਬਣਾ ਕੇ ਸ਼ੁਰੂ ਕੀਤੀ ਜਾਂਚ ਸਾਬਤ ਕਰਦੀ ਹੈ ਕਿ ਬਾਦਲ ਸਰਕਾਰ ਵਿਰੋਧੀਆਂ ਵਿਰੁੱਧ ਬਦਲੇ ਦੀ ਭÎਾਵਨਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਦੀ ਰਿਪੋਰਟ ਵਿੱਚ ਮੁਹਾਲੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਜ਼ਮੀਨਾਂ ਦੀਆਂ 70 ਹਜ਼ਾਰ ਰਜਿਸਟਰੀਆਂ ’ਤੇ ਸਵਾਲੀਆ ਨਿਸ਼ਾਨ ਲਗਾਇਆ ਹੈ। ਸਰਕਾਰ ਇਸ ਸਾਰੇ ਮਾਮਲੇ ਦੀ ਜਾਂਚ ਕਰਾਉਣ ਤੋਂ ਕਿਉਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦੇ ਮੁਖੀ ਸੁਮੇਧ ਸਿੰਘ ਸੈਣੀ ਸਮੇਤ ਹੋਰਨਾਂ ਕਈ ਪ੍ਰਭਾਵਸ਼ਾਲੀ ਵਿਅਕਤੀਆਂ ਦਾ ਨਾਮ ਇਸ ਰਿਪੋਰਟ ਵਿੱਚ ਸ਼ਾਮਲ ਹੈ। ਸ੍ਰੀ ਮਜੀਠੀਆ, ਸ੍ਰੀ ਸੈਣੀ ਅਤੇ ਹੋਰਨਾਂ ਵਿਅਕਤੀਆਂ ਬਾਰੇ ਕਾਰਵਾਈ ਕਰਨ ਦੇ ਮਾਮਲੇ ’ਤੇ ਪੂਰੀ ਤਰ੍ਹਾਂ ਚੁੱਪ ਹਨ। ਇਸ ਬਾਰੇ ਸ੍ਰੀ ਮਜੀਠੀਆ ਦਾ ਕਹਿਣਾ ਹੈ ਕਿ ਸ੍ਰੀ ਬਾਜਵਾ ਵਿਰੁੱਧ ਜਾਂਚ ਰਾਜਨੀਤੀ ਤੋਂ ਪ੍ਰੇਰਿਤ ਨਹੀਂ ਹੈ। ਕਾਂਗਰਸੀਆਂ ਨੂੰ ਤਾਂ ਹਰ ਮਾਮਲਾ ਬਦਲਾਖੋਰੀ ਦਾ ਲਗਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਮੁੱਖ ਵਿਰੋਧੀ ਧਿਰ ਹੈ ਤੇ ਇਸ ਪਾਰਟੀ ਦੇ ਸੂਬਾ ਪ੍ਰਧਾਨ ’ਤੇ ਗੰਭੀਰ ਦੋਸ਼ ਲੱਗੇ ਹਨ। ਇਸ ਲਈ ਸਰਕਾਰ ਇਸ ਮਾਮਲੇ ’ਤੇ ਸਹੀ ਤੱਥ ਸਾਹਮਣੇ ਲਿਆਉਣਾ ਚਾਹੁੰਦੀ ਹੈ।
-

No comments: