jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 13 November 2013

ਬਾਜਵਾ ਮਾਮਲੇ ਦੀ ਰਿਪੋਰਟ ਛੇਤੀ ਹੀ ਸਰਕਾਰ ਨੂੰ ਸੌਂਪਾਂਗਾ : ਮਜੀਠੀਆ

www.sabblok.blogspot.com

 Bikram-Majithia-Mansa-Speaking-Pun 

ਅੰਮ੍ਰਿਤਸਰ- ਅੰਮ੍ਰਿਤਸਰ ਦੇ ਹਲਕਾ ਮਜੀਠਾ ‘ਚ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਦੇ 150 ਪਰਿਵਾਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਵਿਚ ਸ਼ਾਮਲ ਹੋਏ ਲੋਕਾਂ ਨੂੰ ਸਿਰੋਪਾ ਦੇ ਕੇ ਪਾਰਟੀ ‘ਚ ਸ਼ਾਮਲ ਕੀਤਾ ਅਤੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਪਾਰਟੀ ‘ਚ ਲੋੜੀਂਦਾ ਸਨਮਾਨ ਦਿੱਤਾ ਜਾਏਗਾ।

ਉਧਰ ਇਸ ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਅੱਜ ਜੋ ਬਾਜਵਾ ‘ਤੇ ਜ਼ਮੀਨੀ ਘੋਟਾਲੇ ਦੇ ਦੋਸ਼ ਲੱਗੇ ਹਨ ਉਸ ਮਾਮਲੇ ‘ਚ ਉਹ ਛੇਤੀ ਹੀ ਰਿਪੋਰਟ ਪੰਜਾਬ ਸਰਕਾਰ ਨੂੰ ਦੇਣਗੇ। ਮਜੀਠੀਆ ਨੇ ਸੂਬਾ ਕਾਂਗਰਸ ਦੀਆਂ ਗਲਤ ਨੀਤੀਆਂ ਨੂੰ ਪ੍ਰਦੇਸ਼ ਕਾਂਗਰਸ ਦੇ ਪਤਨ ਦਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਭ੍ਰਿਸ਼ਟ ਨੇਤਾਵਾਂ ਨੂੰ ਅੱਗੇ ਲਿਆ ਰਹੀ ਹੈ ਜਿਸ ਕਾਰਨ  ਉਸ ਦੀ ਲੀਡਰਸ਼ਿਪ ਨੂੰ ਨੁਕਸਾਨ ਹੋ ਰਿਹਾ ਹੈ।

No comments: