jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 11 November 2013

ਬਾਦਲ ਵੱਲੋਂ ਫ਼ਾਜ਼ਿਲਕਾ ਤੋਂ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ

www.sabblok.blogspot.com

ਫਾਜ਼ਿਲਕਾ, 11 ਨਵੰਬਰ -ਪੰਜਾਬ ਸਰਕਾਰ ਵੱਲੋਂ ਗ਼ਰੀਬ ਵਰਗ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਫਾਜ਼ਿਲਕਾ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਕੀਤੀ ਗਈ। ਬੀਮਾ ਯੋਜਨਾ ਦੀ ਸ਼ੁਰੂਆਤ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ, ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਵਿਸ਼ਾਲ ਸਮਾਗਮ ਦੌਰਾਨ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆ ਮੁੱਖ ਮੰਤਰੀ ਸ: ਪ੍ਰਕਾਸ਼ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ਼ਰੀਬ ਵਰਗ ਲਈ ਸ਼ੁਰੂ ਕੀਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਨਾਲ ਗ਼ਰੀਬ ਵਰਗ ਨੂੰ ਮੁਫ਼ਤ ਇਲਾਜ ਸਬੰਧੀ ਭਾਰੀ ਲਾਭ ਮਿਲੇਗਾ। ਇਸ ਸਕੀਮ ਤਹਿਤ ਲਾਭਪਾਤਰਾਂ ਨੂੰ ਸਮਾਰਟ ਕਾਰਡ ਜਾਰੀ ਕੀਤਾ ਜਾਵੇਗਾ। ਜਿਸ ਉਪਰੰਤ ਪੂਰੇ ਪਰਿਵਾਰ ਨੂੰ ਪ੍ਰਤੀ ਸਾਲ 30 ਹਜ਼ਾਰ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਇਸ ਸਬੰਧੀ ਦੇਸ਼ ਦੀਆਂ ਨਾਮੀ ਬੀਮਾ ਕੰਪਨੀਆਂ ਨਾਲ ਸਮਝੌਤਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਆਪਣੇ ਨਾਗਰਿਕਾਂ ਲਈ ਸਿਹਤ, ਸਿੱਖਿਆ ਤੇ ਹਰ ਖੇਤਰ 'ਚ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ ਹੈ। ਰਾਜ ਸਰਕਾਰ ਵੱਲੋਂ ਸਿਹਤ ਸਹੂਲਤਾਂ ਦੇ ਵਿਸਥਾਰ ਲਈ 350 ਕਰੋੜ ਰੁਪਏ ਖਰਚੇ ਜਾ ਰਹੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਾਜ ਦੇ ਹਰ ਵਿਧਾਨ ਸਭਾ ਹਲਕੇ ਵਿਚ ਸਰਬਪੱਖੀ ਵਿਕਾਸ ਲਈ 5-5 ਕਰੋੜ ਰੁਪਏ ਖਰਚੇ ਜਾਣਗੇ। ਸਮਾਗਮ ਨੂੰ ਸੰਬੋਧਨ ਕਰਦਿਆ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਉਨ੍ਹਾਂ ਗ਼ਰੀਬ ਪਰਿਵਾਰਾਂ ਲਈ ਸ਼ੁਰੂ ਕੀਤੀ ਗਈ ਹੈ ਜੋ ਵਧੀਆਂ ਹਸਪਤਾਲਾਂ ਵਿਚ ਆਪਣਾ ਇਲਾਜ ਕਰਵਾਉਣ ਤੋਂ ਅਸਮਰਥ ਹਨ। ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗ਼ਰੀਬਾਂ, ਕਿਸਾਨਾਂ ਤੇ ਹਰ ਵਰਗ ਲਈ ਵਿਸ਼ੇਸ਼ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਮੌਕੇ ਸਿਹਤ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਵਿਭਾਗ ਦੇ ਕੰਮਾਂ ਤੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਸ: ਸ਼ੇਰ ਸਿੰਘ ਘੁਬਾਇਆ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਲੋਕ ਭਲਾਈ ਤੇ ਲੋਕ ਹਿੱਤ ਫ਼ੈਸਲਿਆਂ ਦੀ ਵਿਸਥਾਰ ਸਹਿਤ ਚਰਚਾ ਕੀਤੀ। ਸਮਾਗਮ ਨੂੰ ਮੁੱਖ ਸੰਸਦੀ ਸਕੱਤਰ ਸ੍ਰੀਮਤੀ ਨਵਜੋਤ ਕੌਰ ਸਿੱਧੂ, ਚੌਧਰੀ ਰਾਧਾ ਕ੍ਰਿਸ਼ਨ, ਗੁਰਤੇਜ ਸਿੰਘ ਘੁੜਿਆਨਾ, ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ੍ਰੀ ਹੁਸਨ ਨਾਲ ਐਮ. ਡੀ. ਅ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਿਪਟੀ ਕਮਿਸ਼ਨਰ ਡਾ: ਬਸੰਤ ਗਰਗ, ਪ੍ਰਕਾਸ਼ ਸਿੰਘ ਭੱਟੀ, ਐਸ. ਐਸ. ਪੀ ਅਸ਼ੋਕ ਬਾਠ, ਜਥੇ: ਸੂਬਾ ਸਿੰਘ, ਜਥੇ: ਗੁਰਪਾਲ ਸਿੰਘ ਗਰੇਵਾਲ ਐਮ. ਡੀ., ਸ੍ਰੀਮਤੀ ਵਿਜੈ ਲਕਸ਼ਮੀ ਭਾਦੂ, ਸ੍ਰੀ ਪ੍ਰੇਮ ਵਲੇਚਾ, ਸੰਜੀਵ ਗੋਦਾਰਾ, ਕੌਰ ਸਿੰਘ, ਜਥੇ: ਚਰਨ ਸਿੰਘ, ਗੁਰਜਿੰਦਰ ਸਿੰਘ ਗਰੇਵਾਲ, ਸੁਖਜਿੰਦਰ ਸਿੰਘ ਭੁੱਲਰ, ਜਥੇ: ਗੁਰਜੰਟ ਸਿੰਘ ਚਿਮਨੇਵਾਲਾ, ਅਨਿਲ ਕੁਮਾਰ ਸੇਠੀ, ਅਸ਼ੋਕ ਜੈਰਥ, ਜਥੇ: ਰਛਪਾਲ ਸਿੰਘ ਸੰਧੂ, ਗੁਰਵੰਤਾ ਸਿੰਘ, ਸੰਦੀਪ ਗਿਲਹੋਤਰਾ, ਰਾਜਾ ਰਾਜਇੰਦਰ ਸਿੰਘ ਥੇਹ ਕਲੰਦਰ, ਬਲਤੇਜ ਸਿੰਘ ਬਰਾੜ, ਅਵਤਾਰ ਸਿੰਘ ਕਮਾਲਵਾਲਾ, ਬਲਦੇਵ ਸਿੰਘ ਮੰਮੂਖੇੜਾ, ਗੁਰਪ੍ਰੀਤ ਸਿੰਘ ਲਵਲੀ ਕਾਠਪਾਲ, ਕਰਨ ਗਿਲਹੋਤਰਾ, ਸੁਬੋਧ ਵਰਮਾ, ਅਸ਼ੋਕ ਅਨੇਜਾ, ਕਰਨੈਲ ਸਿੰਘ ਨਾਰੰਗ, ਤਾਜੀ ਇਸਲਾਮਵਾਲਾ, ਅਸ਼ੋਕ ਕੁਮਾਰ ਸਾਮਾ, ਗੁਰਵਿੰਦਰ ਸਿੰਘ ਟਾਹਲੀਵਾਲਾ ਬੋਦਲਾ ਆਦਿ ਅਕਾਲੀ-ਭਾਜਪਾ ਵਰਕਰ ਹਾਜ਼ਰ ਸਨ।

No comments: