www.sabblok.blogspot.com
ਬਠਿੰਡਾ, 20 ਨਵੰਬਰ ---ਖਿਡਾਰੀਆਂ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੇ ਲੋਕਾਂ ਦਾ ਨਸ਼ਾ ਤਸਕਰੀ ਨਾਲ ਸਬੰਧ ਇਕ ਚਿੰਤਾ ਦਾ ਵਿਸ਼ਾ ਹੈ ਤੇ ਨਸ਼ਿਆਂ ਦੀ ਤਸਕਰੀ ਤੇ ਇਸ ਦੀ ਵਰਤੋਂ ਰੋਕਣ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ. ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਸਿੱਖਿਆ ਮੰਤਰੀ ਸ: ਸਿਕੰਦਰ ਸਿੰਘ ਮਲੂਕਾ ਜੋ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਚੇਅਰਮੈਨ ਵੀ ਹਨ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ: ਮਲੂਕਾ ਨੇ ਕਿਹਾ ਕਿ 30 ਨਵੰਬਰ ਨੂੰ ਸ਼ੁਰੂ ਹੋ ਰਹੇ ਵਿਸ਼ਵ ਕਬੱਡੀ ਕੱਪ ਨਸ਼ਈਆਂ ਲਈ ਕੋਈ ਥਾਂ ਨਹੀਂ ਹੈ। ਟੈਸਟ ਜਾਂਚ ਦੇ ਦੌਰਾਨ ਕੋਈ ਵੀ ਖਿਡਾਰੀ ਨਸ਼ਈ ਪਾਇਆ ਗਿਆ ਤਾਂ ਉਸ ਨੂੰ ਮੈਦਾਨ 'ਚੋਂ ਬਾਹਰ ਕੱਢ ਦਿੱਤਾ ਜਾਵੇਗਾ। ਸ: ਮਲੂਕਾ ਨੇ ਦੱਸਿਆ ਕਿ ਮਹਿਲਾ ਵਿਸ਼ਵ ਕਬੱਡੀ ਕੱਪ ਦੀ ਜੇਤੂ ਟੀਮ ਲਈ ਇਨਾਮ ਦੀ ਰਾਸ਼ੀ 50 ਲੱਖ ਤੋਂ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਗਈ ਹੈ, ਜਦੋਂਕਿ ਦੂਸਰੇ ਥਾਂ ਵਾਲੀ ਟੀਮ ਨੂੰ 50 ਲੱਖ ਰੁਪਏ ਤੇ ਤੀਜੇ ਥਾਂ ਵਾਲੀ ਟੀਮ ਨੂੰ 25 ਲੱਖ ਰੁਪਏ ਮਿਲਣਗੇ। ਸ: ਮਲੂਕਾ ਨੇ ਕਿਹਾ ਕਿ ਭਾਰਤੀ ਟੀਮ ਲਈ 35 ਮੈਂਬਰੀ ਟੀਮ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਕਬੱਡੀ ਕੱਪ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ਼ਾਹ ਨਿਵਾਜ਼ ਸ਼ਰੀਫ਼ ਤੋਂ ਇਲਾਵਾ ਕੈਨੇਡਾ, ਮਲੇਸ਼ੀਆ ਤੇ ਹੋਰ ਕਈ ਦੇਸ਼ਾਂ ਦੇ ਮੰਤਰੀ ਤੇ ਉੱਚ ਅਧਿਕਾਰੀ ਪਹੁੰਚ ਰਹੇ ਹਨ।
No comments:
Post a Comment