jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 16 November 2013

ਰਾਜਾਂ ਦੇ ਵਿਕਾਸ ਲਈ ਸਹੀ ਮਾਅਨਿਆਂ 'ਚ ਸੰਘੀ ਢਾਂਚਾ ਸਥਾਪਤ ਕੀਤਾ ਜਾਣਾ ਜ਼ਰੂਰੀ-ਬਾਦਲ

www.sabblok.blogspot.com


ਮੁੱਖ ਮੰਤਰੀ ਵੱਲੋਂ 'ਸ਼ਹੀਦ ਕਰਤਾਰ ਸਿੰਘ ਸਰਾਭਾ ਪੱਤਰਕਾਰ ਭਲਾਈ ਫ਼ੰਡ' 

ਸਥਾਪਤ ਕਰਨ ਦਾ ਐਲਾਨ


ਜਗਰਾਓਂ, 16 ਨਵੰਬਰ ( ਹਰਵਿੰਦਰ ਸੱਗੂ )¸ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸ਼ਹੀਦਾਂ ਦੇ ਸੰਜੋਏ ਸੁਪਨਿਆਂ ਦੇ ਪੈਗਾਮ ਨੂੰ ਘਰ-ਘਰ ਪਹੁੰਚਾਣ ਦਾ ਸੱਦਾ ਦਿੰਦੇ ਹੋਏ ਪੱਤਰਕਾਰਾਂ ਦੀ ਭਲਾਈ ਲਈ 'ਸ਼ਹੀਦ ਕਰਤਾਰ ਸਿੰਘ ਸਰਾਭਾ ਪੱਤਰਕਾਰ ਭਲਾਈ ਫੰਡ' ਸਥਾਪਤ ਕਰਨ ਦਾ ਐਲਾਨ ਕੀਤਾ ਹੈ ਤਾਂ ਜਂੋ ਸਰਕਾਰ ਅਤੇ ਲੋਕਾਂ ਵਿੱਚ ਕੜੀ ਦਾ ਕੰਮ ਕਰਦੇ ਇਸ ਭਾਈਚਾਰੇ ਨੂੰ ਕਿਸੇ ਵੀ ਮੁਸੀਬਤ ਦੀ ਘੜੀ 'ਚ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਦੇ ਨਾਲ ਹੀ ਉਹਨਾਂ ਨੇ ਰਾਜਾਂ ਦੀਆਂ ਜ਼ਰੂਰਤਾਂ ਅਨੁਸਾਰ ਉਹਨਾਂ ਦੇ ਨਿੱਗਰ ਅਤੇ ਬਿਹਤਰ ਵਿਕਾਸ ਲਈ ਸਹੀ ਮਾਅਨਿਆਂ 'ਚ ਸੰਘੀ ਢਾਂਚਾ ਸਥਾਪਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਹੈ, ਤਾਂ ਂਜੋ ਰਾਜ ਆਪਣੇ ਵਿਕਾਸ ਲਈ ਆਪਣੀਆਂ ਲੋੜਾਂ ਅਤੇ ਪ੍ਰਾਥਮਿਕਤਾਵਾਂ ਦੇ ਹਿਸਾਬ ਨਾਲ ਯੋਜਨਾਵਾਂ ਬਣਾ ਕੇ ਉਹਨਾਂ ਨੂੰ ਲਾਗੂ ਕਰ ਸਕਣ।ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿਖੇ ਪੰਜਾਬ ਯੂਨੀਅਨ ਆਫ਼ ਜਰਨਲਿਸਟ ਵੱਲੋਂ ਗਦਰ ਅਖਬਾਰ ਦੀ ਸ਼ਤਾਬਦੀ ਦੇ ਸਬੰਧ ਵਿੱਚ ਕਰਵਾਏ ਗਏ ਇੱਕ ਸੈਮੀਨਾਰ ਨੁੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਇੱਕ ਦੇਸ਼ ਭਗਤ ਆਜ਼ਾਦੀ ਘੁਲਾਟੀਆ ਹੋਣ ਦੇ ਨਾਲ-ਨਾਲ ਇੱਕ ਪੱਤਰਕਾਰ ਵੀ ਸਨ। ਗਦਰੀਆਂ ਨੇ ਦੇਸ਼ ਦੇ ਆਵਾਮ ਨੂੰ ਆਜ਼ਾਦੀ ਲਈ ਜਾਗਰੂਕ ਕਰਨ ਲਈ ਗਦਰ ਅਖਬਾਰ ਦੀ ਸ਼ੁਰੂਆਤ ਕੀਤੀ, ਜਿਸ ਨੇ ਪੱਤਰਕਾਰੀ ਦੇ ਖੇਤਰ ਵਿੱਚ ਨਿੱਗਰ ਅਤੇ ਨਾ ਮੇਟੀਆਂ ਜਾ ਸਕਣ ਵਾਲੀਆਂ ਪੈੜਾਂ ਪਾਈਆਂ, ਜਿਸ ਵਿੱਚ ਸ਼ਹੀਦ ਸਰਾਭਾ ਦਾ ਵੱਡਾ ਯੋਗਦਾਨ ਸੀ। ਉਹਨਾਂ ਨੇ ਪੱਤਰਕਾਰਾਂ ਨੂੰ ਨਕਾਰਾਤਮਿਕ ਪੱਤਰਕਾਰੀ ਦੀ ਥਾਂ ਵਿਕਾਸਮੁੱਖੀ ਅਤੇ ਪ੍ਰੇਰਣਾਦਾਇਕ ਪੱਤਰਕਾਰੀ ਕਰਨ ਦਾ ਸੁਝਾਅ ਦਿੱਤਾ ਤਾਂ ਜਂੋ ਸਮਾਜ ਨੂੰ ਸਹੀ ਢੰਗ ਨਾਲ ਜਾਗਰੂਕ ਕੀਤਾ ਜਾ ਸਕੇ ਅਤੇ ਉਹਨਾਂ ਦੀਆਂ ਔਕੜਾਂ ਅਤੇ ਮੁਸੀਬਤਾਂ ਨੂੰ ਅਖਬਾਰੀ ਕਾਲਮਾਂ 'ਚ ਥਾਂ ਦਿੱਤੀ ਜਾ ਸਕੇ। ਯੂਨੀਅਨ ਦੀ ਮੰਗ 'ਤੇ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਪੱਤਰਕਾਰੀ ਭਲਾਈ ਫੰਡ ਛੇਤੀ ਹੀ ਕਾਇਮ ਕਰਨ ਦਾ ਐਲਾਨ ਕੀਤਾ ਤਾਂ ਜਂੋ ਪੱਤਰਕਾਰਾਂ ਦੀ ਕਿਸੇ ਮੁਸੀਬਤ ਦੀ ਘੜੀ ਮੱਦਦ ਕੀਤੀ ਜਾ ਸਕੇ। ਉਹਨਾਂ ਪੱਤਰਕਾਰਾਂ ਨੂੰ ਅਮਨ-ਸ਼ਾਂਤੀ,ਭਾਈਚਾਰਾ, ਫ਼ਿਰਕੂ-ਸਦਭਾਵਨਾ ਪੈਦਾ ਕਰਨ ਲਈ ਵੀ ਆਪਣਾ ਯੋਗਦਾਨ ਪਾਉਣ ਲਈ ਆਖਿਆ। ਉਹਨਾਂ ਕਿਹਾ ਕਿ ਕਿਸੇ ਵੀ ਦੇਸ਼, ਰਾਜ ਜਾਂ ਖਿੱਤੇ ਦੇ ਵਿਕਾਸ ਲਈ ਅਮਨ-ਸ਼ਾਂਤੀ ਬਹੁਤ ਜ਼ਰੂਰੀ ਹੈ। ਸ. ਬਾਦਲ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 65 ਸਾਲ ਦੇ ਕਰੀਬ ਸਮਾਂ ਹੋ ਗਿਆ ਹੈ, ਪਰ ਗਰੀਬੀ, ਅਨਪੜ੍ਹਤਾ, ਬੇਰੋਜ਼ਗਾਰੀ ਅਤੇ ਭ੍ਰਿਸ਼ਟਾਚਾਰ ਪੂਰੀ ਤਰ੍ਹਾਂ ਕਾਇਮ ਹੈ। ਉਹਨਾਂ ਪੱਤਰਕਾਰਾਂ ਨੂੰ ਅਜਿਹੇ ਮੁੱਦੇ ਅਖਬਾਰਾਂ ਦੇ ਕਾਲਮਾਂ 'ਚ ਉਠਾਉਣ ਲਈ ਕਿਹਾ। ਉਹਨਾਂ ਕਿਹਾ ਕਿ ਲੋਕਾਂ ਕੋਲ ਸਹੀ ਸੂਚਨਾ ਜਾਣੀ ਚਾਹੀਦੀ ਹੈ, ਤਾਂ ਜਂੋ ਉਹ ਵੱਖ-ਵੱਖ ਮੁੱਦਿਆਂ ਤੋਂ ਜਾਣੂੰ ਹੋ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਦ ਕਿ ਪੰਜਾਬ ਨੇ ਦੇਸ਼ ਦੇ ਆਜ਼ਾਦੀ ਸੰਘਰਸ਼ 'ਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਇੱਥੋਂ ਦੇ ਸੂਰਬੀਰ ਫ਼ਾਂਸੀਆਂ ਦੇ ਤਖਤੇ 'ਤੇ ਚੜ੍ਹੇ ਅਤੇ ਕਾਲੇਪਾਣੀਆਂ ਸਣੇ ਅਨੇਕਾਂ ਸਜ਼ਾਵਾਂ ਕੱਟੀਆਂ ਅਤੇ ਤਸੀਹੇ ਝੱਲੇ। ਆਜ਼ਾਦੀ ਤੋਂ ਬਾਅਦ ਵੀ ਦੇਸ਼ ਨੂੰ ਭੁੱਖ-ਮਰੀ ਵਿੱਚੋਂ ਕੱਢਣ ਲਈ ਪੰਜਾਬ ਨੇ ਮੋਹਰੀ ਭੂਮਿਕਾ ਅਦਾ ਕੀਤੀ,ਪਰੰਤੂ ਕੇਂਦਰ ਸਰਕਾਰ ਨੇ ਵੱਖ-ਵੱਖ ਪੱਖਾਂ ਤੋਂ ਪੰਜਾਬ ਨਾਲ ਧ੍ਰੋਹ ਕਮਾਇਆ ਹੈ, ਜਿਸ ਕਰਕੇ ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਵਿਕਾਸ ਲਈ ਦੇਸ਼ ਵਿੱਚ ਸਹੀ ਮਾਅਨਿਆਂ ਅਨੁਸਾਰ ਸੰਘੀ ਢਾਂਚਾ ਸਥਾਪਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜਂੋ ਰਾਜ ਆਪਣੀਆਂ ਲੋੜਾਂ ਅਨੁਸਾਰ ਯੋਜਨਾਵਾਂ ਬਣਾ ਸਕਣ। ਉਹਨਾਂ ਕਿਹਾ ਕਿ ਇਸ ਵੇਲੇ ਕੇਂਦਰ ਨੇ ਭਾਰਤੀ ਸੰਵਿਧਾਨ ਵਿਚਲੀ ਸੰਘੀ ਢਾਂਚੇ ਦੀ ਭਾਵਨਾ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ ਅਤੇ ਪੂਰੀਆਂ ਸ਼ਕਤੀਆਂ ਦਾ ਕੇਂਦਰੀਕਰਨ ਕਰ ਦਿੱਤਾ ਗਿਆ ਹੈ। ਕੇਂਦਰ ਵੱਲੋਂ ਆਪਣੇ ਹਿਸਾਬ ਨਾਲ ਰਾਜਾਂ ਕੋਲੋਂ ਯੋਜਨਾਵਾਂ ਲਾਗੂ ਕਰਵਾਈਆਂ ਜਾ ਰਹੀਆਂ ਰਹੀਆਂ ਹਨ, ਜਿਸ ਕਰਕੇ ਰਾਜਾਂ ਦਾ ਸਹੀ ਢੰਗ ਨਾਲ ਵਿਕਾਸ ਨਹੀਂ ਹੋ ਰਿਹਾ। ਉਹਨਾਂ ਕਿਹਾ ਕਿ ਬਹੁਤ ਸਾਰੀਆਂ ਸਮੱਸਿਆਵਾਂ ਤਾਂ ਕੇਂਦਰ ਵੱਲੋਂ ਹੀ ਪੈਦਾ ਕੀਤੀਆਂ ਹੋਈਆਂ ਹਨ, ਜਿਵੇਂ ਕਿ ਪੰਜਾਬ ਦੇ ਕਿਸਾਨਾਂ ਨੇ ਆਪਣਾ ਲਹੂ-ਪਸੀਨਾ ਇੱਕ ਕਰਕੇ ਦੇਸ਼ ਨੂੰ ਅਨਾਜ ਭੰਡਾਰ ਵਿੱਚ ਸੁਰੱਖਿਅਤ ਬਣਾਇਆ ਹੈ, ਪਰ ਪੰਜਾਬ ਦਾ ਕਿਸਾਨ ਪੂਰੀ ਤਰ੍ਹਾਂ ਕਰਜਾਈ ਹੋ ਗਿਆ ਹੈ ਕਿਉਂਕਿ ਕੀਟ-ਨਾਸ਼ਕ, ਨਦੀਨ-ਨਾਸ਼ਕ, ਖਾਦਾਂ, ਫ਼ਸਲਾਂ ਆਦਿ ਦੇ ਭਾਅ ਮਿਥਣ ਤੱਕ ਦੀਆਂ ਸਾਰੀਆਂ ਸ਼ਕਤੀਆਂ ਕੇਂਦਰ ਦੇ ਹੱਥਾਂ ਵਿੱਚ ਹੀ ਹਨ, ਜਿਸ ਸਬੰਧ ਵਿੱਚ ਰਾਜ ਸਰਕਾਰਾਂ ਪੂਰੀ ਤਰ੍ਹਾਂ ਕੁੱਝ ਵੀ ਕਰਨ ਤੋਂ ਅਸਮਰੱਥ ਹਨ। ਇਸ ਮੌਕੇ ਪੰਜਾਬ ਯੂਨੀਅਨ ਆਫ਼ ਜਰਨਲਿਸਟ ਦੇ ਪ੍ਰਧਾਨ ਸ੍ਰੀ ਜਂਸਪਾਲ ਸਿੰਘ ਹੇਰਾਂ ਨੇ ਮੁੱਖ ਮੰਤਰੀ ਨੂੰ ਜੀ ਆਇਆਂ ਕਿਹਾ ਅਤੇ ਪ੍ਰੋ: ਬਾਵਾ ਤੇ ਪ੍ਰੋ. ਹਰਭਜਨ ਸਿੰਘ ਗਿੱਲ ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ ਨੇ ਆਪਣੇ ਪਰਚੇ ਪੜ੍ਹੇ। ਇਸ ਦੌਰਾਨ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਾਇਦਾਦ ਟੈਕਸ ਕੇਂਦਰ ਨੇ ਰਾਜਾਂ ਦੇ ਗਲ ਵਿੱਚ ਅੰਗੂਠਾ ਦੇ ਕੇ ਲਗਵਾਇਆ ਹੈ। ਉਹਨਾਂ ਕਿਹਾ ਕਿ ਜੇਕਰ ਰਾਜ ਕੇਂਦਰ ਦੀਆਂ ਨਿਰਦੇਸ਼ਤ ਸਕੀਮਾਂ ਨੂੰ ਲਾਗੂ ਨਹੀਂ ਕਰਦੇ ਤਾਂ ਉਹਨਾਂ ਦੀਆਂ ਵਿਕਾਸਮਈ ਸਕੀਮਾਂ ਰੋਕ ਦਿੱਤੀਆਂ ਜਾਂਦੀਆਂ ਹਨ, ਪਰ ਫ਼ਿਰ ਵੀ ਪੰਜਾਬ ਸਰਕਾਰ ਨੇ ਜਾਇਦਾਦ ਟੈਕਸ ਲਗਾਉਣ ਸਮੇਂ ਰਾਜ ਦੇ ਲੋਕਾਂ ਦਾ ਪੂਰਾ ਖਿਆਲ ਰੱਖਿਆ ਹੈ ਅਤੇ ਇਹ ਟੈਕਸ ਬਹੁਤ ਘੱਟ ਮਾਤਰਾ 'ਚ ਲਗਾਇਆ ਹੈ। ਇਸ ਉਪਰੰਤ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਦੀ ਕਿਸੇ ਵੀ ਸਰਕਾਰ ਨੇ ਪਹਿਲੀ ਵਾਰ ਖੇਡ ਨੀਤੀ ਬਣਾਈ ਹੈ, ਜਿਸ ਦੇ ਅਨੁਸਾਰ ਖਿਡਾਰੀਆਂ ਅਤੇ ਖੇਡਾਂ ਦੇ ਯੋਜਨਾਬੱਧ ਵਿਕਾਸ ਸਬੰਧੀ ਸਕੀਮਾਂ ਨੂੰ ਉਲੀਕਿਆ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਨੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੇ ਅਨੇਕਾਂ ਖਿਡਾਰੀ ਪੈਦਾ ਕੀਤੇ ਹਨ ਅਤੇ ਹੁਣ ਰਾਜ ਸਰਕਾਰ ਖੇਡਾਂ ਵਿੱਚ ਪੰਜਾਬ ਦੀ ਪਹਿਲਾਂ ਵਾਲੀ ਸ਼ਾਨ ਬਹਾਲ ਕਰਨ ਵਿੱਚ ਪੂਰੀ ਤਰ੍ਹਾਂ ਦ੍ਰਿੜ ਹੈ। ਇਸ ਮੌਕੇ ਹਲਕਾ ਦਾਖਾ ਦੇ ਵਿਧਾਇਕ ਸ. ਮਨਪ੍ਰੀਤ ਸਿੰਘ ਇਆਲੀ ਨੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਗਦਰ ਲਹਿਰ ਦੇ ਯੋਧਿਆਂ ਨੇ ਆਜ਼ਾਦੀ ਸੰਗਰਾਮ 'ਚ ਮਹਾਨ ਯੋਗਦਾਨ ਪਾਇਆ। ਕਲੱਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਗਰੇਵਾਲ ਨੇ ਵੀ ਸੰਬੋਧਨ ਕੀਤਾ। ਸ੍ਰ. ਬਾਦਲ ਨੇ ਪਿੰਡ ਸਰਾਭਾ ਦੇ ਵਿਕਾਸ ਲਈ ਪਹਿਲਾਂ ਜਾਰੀ ਕੀਤੇ ਗਏ 45 ਲੱਖ ਰੁਪਏ ਤੋਂ ਇਲਾਵਾ 27 ਲੱਖ ਰੁਪਏ ਦਾ ਚੈਕ ਗ੍ਰਾਮ ਪੰਚਾਇਤ ਨੂੰ ਦਿੱਤਾ। ਇਸ ਮੌਕੇ ਹੋਰਨਾਂ ਤੋ ਇਲਾਵਾ ਸ੍ਰ. ਜਗਦੀਸ਼ ਸਿੰਘ ਗਰਚਾ ਸਾਬਕਾ ਮੰਤਰੀ, ਸ੍ਰ ਸੰਤਾ ਸਿੰਘ ਉਮੈਦਪੁਰੀ ਚੇਅਰਮੈਨ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ, ਸ੍ਰ. ਗੁਰਕੀਰਤਕ੍ਰਿਪਾਲ ਸਿੰਘ ਵਿਸੇਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ, ਸ. ਅਮਰੀਕ ਸਿੰਘ ਆਲੀਵਾਲ ਚੇਅਰਮੈਨ ਪੰਜਾਬ ਐਗਰੋ ਇੰਡਸਟਰੀ, ਸ੍ਰ. ਜਗਜੀਤ ਸਿੰਘ ਤਲਵੰਡੀ ਮੈਂਬਰ ਐਸ.ਜੀ.ਪੀ.ਸੀ., ਸ੍ਰੀ ਜਗਜੀਤ ਸਿੰਘ ਘੁੰਗਰਾਣਾ, ਜੱਥੇਦਾਰ ਅਮਰਜੀਤ ਸਿੰਘ ਭਾਟੀਆ ਅਤੇ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ।

No comments: