jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 7 November 2013

ਸੁਖਬੀਰ ਬਾਦਲ ਨੇ ਉਦਯੋਗਪਤੀਆਂ ਦਾ ਕਰੋੜਾਂ ਦਾ ਟੈਕਸ ਕੀਤਾ ਮਾਫ

www.sabblok.blogspot.combadal

ਬਠਿੰਡਾ-ਪੰਜਾਬ ਕਾਟਨ ਫੈਕਟਰੀ ਐਂਡ ਜਿਨਰਸ ਐਸੋਸੀਏਸ਼ਨ ਵਲੋਂ ਬੁੱਧਵਾਰ ਨੂੰ ਕਰਵਾਏ ਗਏ ਇਕ ਸਮਾਗਮ ‘ਚ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਪਹੁੰਚੇ। ਸੁਖਬੀਰ ਬਾਦਲ ਨੇ ਉਦਯੋਗਪਤੀਆਂ ਲਈ ਇਸ ਮੌਕੇ ਵੱਡੇ ਐਲਾਨ ਕਰਦੇ ਸਮੇਂ ਉਨ੍ਹਾਂ ਦਾ ਕਰੋੜਾਂ ਦਾ ਟੈਕਸ ਮਾਫ ਕਰ ਦਿੱਤਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਸਮੇਂ ਸਿਰਫ ਭਾਜਪਾ ਵਲੋਂ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਤੌਰ ‘ਤੇ ਚੁਣੇ ਗਏ ਨਰਿੰਦਰ ਮੋਦੀ ਹੀ ਦੇਸ਼ ਨੂੰ ਅੱਗੇ ਲਿਜਾ ਸਕਦੇ ਹਨ ਕਿਉਂਕਿ ਉਨ੍ਹਾਂ ‘ਚ ਫੈਸਲਾ ਲੈਣ ਦੀ ਸਮਰੱਥਾ ਹੈ ਅਤੇ ਉਹ ਇਕ ਦਲੇਰ ਵਿਅਕਤੀ ਹਨ। ਉਹ ਜੋ ਕਹਿੰਦੇ ਹਨ, ਉਸ ‘ਤੇ ਅਮਲ ਵੀ ਕਰਦੇ ਹਨ।
ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਫੈਸਲਾ ਲੈਣ ਦੀ ਹੁੰਦੀ ਹੈ, ਜੋ ਕਿ ਕਾਂਗਰਸ ਸਰਕਾਰ ‘ਚ ਨਹੀਂ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਸਮੇਂ ਕਾਂਗਰਸ ਦੀ ਜੋ ਹਾਲਤ ਹੈ, ਉਸ ਨੂੰ ਦੇਖ ਦੇ ਉਨ੍ਹਾਂ ਨੂੰ ਕਾਂਗਰਸ ਸਰਕਾਰ ‘ਤੇ ਤਰਸ ਆਉਂਦਾ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਵੀ ਜਾਣਕਾਰੀ ਦਿੱਤੀ ਕਿ ਬਨਾਂਵਾਲੀ ਥਰਮਲ ਪਲਾਂਟ 8 ਦਸੰਬਰ ਤੋਂ ਸ਼ੁਰੂ ਹੋ ਜਾਵੇਗਾ, ਜਦੋਂ ਕਿ ਰਾਜਪੁਰਾ ਥਰਮਲ ਪਲਾਂਟ 25 ਦਸੰਬਰ ਨੂੰ ਬਿਜਲੀ ਪੈਦਾ ਕਰਨ ਲੱਗੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਉਹ ਨਵੀਂ ਇੰਡਸਟਰੀਅਲ ਨੀਤੀ ਲਿਆਉਣ ਜਾ ਰਹੇ ਹਨ, ਜਿਸ ਨਾਲ ਸਿਰਫ ਇਕ ਕਰੋੜ ਰੁਪਏ ਨਾਲ ਉਦਯੋਗ ਲਗਾਉਣ ਵਾਲਿਆਂ ਨੂੰ ਵੀ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ, ਜੋ ਕਿ ਬਾਕੀ ਸੂਬਿਆਂ ‘ਚ 200-400 ਕਰੋੜ ਦੇ ਮੈਗਾ ਪ੍ਰਾਜੈਕਟਾਂ ‘ਤੇ ਹੀ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ‘ਚ ਆਉਣ ਵਾਲੇ ਤਿੰਨ ਸਾਲਾਂ ‘ਚ 13-14 ਹਜ਼ਾਰ ਕਰੋੜ ਰੁਪਏ ਸੜਕਾਂ ‘ਤੇ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਇਸ ਮੌਕੇ ਹੋਰ ਵੀ ਕਈ ਵੱਡੇ ਐਲਾਨ ਕੀਤੇ।

No comments: