jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday, 30 November 2013

ਬਾਦਲ ਦੀ ਹਾਜ਼ਰੀ 'ਚ ਰਾਮਗੜ੍ਹੀਆ ਆਗੂ ਸਰਨਾ ਦਲ ਛੱਡ ਅਕਾਲੀ ਦਲ 'ਚ ਸ਼ਾਮਿਲ

www.sabblok.blogspot.com


 ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਦਿੱਲੀ ਵਿਚ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਿੰਨ ਸਾਬਕਾ ਮੈਂਬਰਾਂ ਸਣੇ ਵਿਸ਼ਨੂੰ ਗਾਰਡਨ ਕਾਲੋਨੀ ਦੇ ਰਾਮਗੜ੍ਹੀਆ ਭਾਈਚਾਰੇ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ਵਿਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਰਾਮਗੜ੍ਹੀਆ ਬੈਂਕ ਦੇ ਡਾਇਰੈਕਟਰ ਰਜਿੰਦਰ ਸਿੰਘ ਟੈਕਨੋ, ਰਾਮਗੜ੍ਹੀਆ ਬੈਂਕ ਦੇ ਉੱਪ ਚੇਅਰਮੈਨ ਅਜੀਤ ਸਿੰਘ ਸੀਰਾ, ਰਾਮਗੜ੍ਹੀਆ ਬੈਂਕ ਦੇ ਡਾਇਰੈਕਟਰ ਗੁਰਸ਼ਰਨ ਸਿੰਘ ਸੰਧੂ, ਤਰਜੀਤ ਸਿੰਘ ਨਾਗੀ ਅਤੇ ਜਰਨੈਲ ਸਿੰਘ ਚੇਅਰਮੈਨ ਜੱਸਾ ਸਿੰਘ ਰਾਮਗੜ੍ਹੀਆ ਸਕੂਲ ਨੂੰ ਸ: ਪ੍ਰਕਾਸ਼ ਸਿੰਘ ਬਾਦਲ ਨੇ ਸਿਰੋਪਾਓ ਦੇ ਕੇ ਪਾਰਟੀ 'ਚ ਉਨ੍ਹਾਂ ਨੂੰ ਜੀ ਆਇਆਂ ਕਿਹਾ। ਜ਼ਿਕਰਯੋਗ ਹੈ ਕਿ ਸ: ਟੈਕਨੋ, ਸ: ਸੰਧੂ ਤੇ ਸ: ਨਾਗੀ ਸਰਨਾ ਧੜੇ ਨਾਲ ਸਬੰਧਿਤ ਰਹੇ ਹਨ ਤੇ ਉਨ੍ਹਾਂ ਦੇ ਚੋਣ ਨਿਸ਼ਾਨ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਲੜ ਚੁੱਕੇ ਹਨ।
ਰਾਮਗੜ੍ਹੀਆ ਭਾਈਚਾਰੇ ਦੇ ਇਨ੍ਹਾਂ ਵੱਡੇ ਆਗੂਆਂ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਨਾਲ ਰਾਜੌਰੀ ਗਾਰਡਨ ਹਲਕੇ ਤੋਂ ਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਦੀ ਜਿੱਤ ਯਕੀਨੀ ਹੋ ਗਈ ਹੈ ਕਿਉਂਕਿ ਇਥੇ ਦੀ ਸਿੱਖ ਆਬਾਦੀ 'ਚ ਜ਼ਿਆਦਾਤਰ ਸਿੱਖ ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਿਤ ਹਨ। ਇਸ ਮੌਕੇ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਤੇ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ ਨੇ ਆਸ ਪ੍ਰਗਟਾਈ ਕਿ ਇਹ ਸਾਰੇ ਆਗੂ ਪਾਰਟੀ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਨਾਉਣਗੇ। ਇਸ ਮੌਕੇ ਅਕਾਲੀ ਦਲ ਦੇ ਕੌਮੀ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ, ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਜੀਤ ਸਿੰਘ ਚੰਢੋਕ, ਜਸਵਿੰਦਰ ਸਿੰਘ ਜੌਲੀ, ਗੁਰਪ੍ਰੀਤ ਸਿੰਘ ਜੱਸਾ, ਮਨਜੀਤ ਸਿੰਘ ਔਲਖ ਆਦਿ ਹਾਜ਼ਰ ਸਨ। ਇਸ ਤੋਂ ਇਲਾਵਾ ਅਮਰਜੀਤ ਸਿੰਘ, ਮਸਤੀਨ ਸਿੰਘ, ਅਸ਼ਮੀਤ ਸਿੰਘ ਸ਼ੀਰਾ ਤੇ ਵਿਸ਼ਨੂੰ ਗਾਰਡਨ ਦੀਆਂ ਸਮੂਹ ਸਿੰਘ ਸਭਾਵਾਂ ਦੇ ਅਹੁਦੇਦਾਰਾਂ ਨੇ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।

No comments: