jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 13 November 2013

ਦਿੱਲੀ ਵਿਧਾਨ ਸਭਾ ਚੋਣਾਂ-ਅਕਾਲੀ ਦਲ ਨੇ ਸਿਰਸਾ, ਸ਼ਰਮਾ, ਕਾਲਕਾ ਤੇ ਸ਼ੰਟੀ ਨੂੰ ਉਮੀਦਵਾਰ ਬਣਾਇਆ

www.sabblok.blogspot.com


 ਜਗਤਾਰ ਸਿੰਘ
ਨਵੀਂ ਦਿੱਲੀ, 12 ਨਵੰਬਰ -ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਚਾਰੇ ਉਮੀਦਵਾਰਾਂ ਦੀ ਸੂਚੀ ਅੱਜ ਜਾਰੀ ਕਰਦਿਆਂ ਵਿਧਾਨ ਸਭਾ ਹਲਕਾ ਰਾਜੌਰੀ ਗਾਰਡਨ ਤੋਂ ਮਨਜਿੰਦਰ ਸਿੰਘ ਸਿਰਸਾ, ਹਰੀ ਨਗਰ ਤੋਂ ਸ਼ਿਆਮ ਸ਼ਰਮਾ, ਕਾਲਕਾਜੀ ਤੋਂ ਹਰਮੀਤ ਸਿੰਘ ਕਾਲਕਾ ਅਤੇ ਸ਼ਾਹਦਰਾ ਤੋਂ ਜਿਤੇਂਦਰ ਸਿੰਘ ਸ਼ੰਟੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ, ਦਿੱਲੀ ਇਕਾਈ ਦੇ ਇੰਚਾਰਜ ਬਲਵੰਤ ਸਿੰਘ ਰਾਮੂਵਾਲੀਆ ਅਤੇ ਦਿੱਲੀ ਪ੍ਰਦੇਸ਼ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਚਾਰੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗਠਜੋੜ ਉਮੀਦਵਾਰ ਹੂੰਝਾਫੇਰ ਜਿੱਤ ਪ੍ਰਾਪਤ ਕਰਨਗੇ ਅਤੇ ਇਸ ਦੇ ਨਾਲ ਹੀ ਅਕਾਲੀ ਦਲ ਦਿੱਲੀ ਵਿਚ ਖਾਤਾ ਖੋਲ੍ਹ ਕੇ ਇਤਿਹਾਸ ਸਿਰਜਣ'ਚ ਕਾਮਯਾਬ ਹੋਵੇਗਾ। ਸ੍ਰੀ ਨਰੇਸ਼ ਗੁਜਰਾਲ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਵਿਚ ਸਾਫ ਸੁਥਰੇ ਅਕਸ ਵਾਲੇ ਪੜ੍ਹੇ-ਲਿਖੇ ਨੌਜਵਾਨ ਆਗੂਆਂ ਨੂੰ ਅੱਗੇ ਲਿਆਉਣ ਦਾ ਫੈਸਲਾ ਕੀਤਾ ਸੀ ਜਿਸ ਦੇ ਮੱਦੇਨਜ਼ਰ ਹੀ ਇਨ੍ਹਾਂ ਚਾਰੇ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ।
ਸ: ਬਲਵੰਤ ਸਿੰਘ ਰਾਮੂਵਾਲੀਆ ਨੇ ਦੱਸਿਆ ਕਿ ਪਾਰਟੀ ਵੱਲੋਂ ਪੰਜਾਬੀ ਭਾਸ਼ਾ ਨੂੰ ਬਣਦਾ ਸਨਮਾਨ, 1984 ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਤੋਂ ਇਲਾਵਾ ਜਨਤਾ ਦੀ ਭਲਾਈ ਨਾਲ ਸਬੰਧਿਤ ਮਹਿੰਗਾਈ, ਭ੍ਰਿਸ਼ਟਾਚਾਰ ਤੇ ਹੋਰ ਮਸਲਿਆਂ ਨੂੰ ਹਲ ਕਰਨ ਵਲ ਤਰਜੀਹ ਦਿੱਤੀ ਜਾਵੇਗੀ। ਜੱਥੇ: ਮਨਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਹਰੀ ਨਗਰ ਅਤੇ ਰਾਜੌਰੀ ਗਾਡਰਨ ਸੀਟ 'ਤਕੜੀ' ਨਿਸ਼ਾਨ ਅਤੇ ਸ਼ਾਹਦਰਾ ਅਤੇ ਕਾਲਕਾਜੀ ਸੀਟ 'ਕਮਲ' ਨਿਸ਼ਾਨ 'ਤੇ ਚੋਣ ਲੜੀ ਜਾਵੇਗੀ ਅਤੇ ਸਾਰੀਆਂ ਸੀਟਾਂ 'ਤੇ ਅਕਾਲੀ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰਨਗੇ।
ਦਸੱਣਯੋਗ ਹੈ ਕਿ ਉਕਤ ਚਾਰੇ ਉਮੀਦਵਾਰਾਂ ਵਿਚੋਂ ਦੋ ਉਮੀਦਵਾਰ ਜਿਤੇਂਦਰ ਸਿੰਘ ਸ਼ੰਟੀ ਅਤੇ ਮਨਜਿੰਦਰ ਸਿੰਘ ਸਿਰਸਾ ਨੂੰ ਵਰ੍ਹਾ 2008 ਦੀਆਂ ਚੋਣਾਂ ਦੌਰਾਨ ਵੀ ਅਕਾਲੀ ਦਲ ਨੇ ਉਮੀਦਵਾਰ ਬਣਾਇਆ ਸੀ ਪਰੰਤੂ ਦੋਵੇਂ ਉਮੀਦਵਾਰ ਜਿੱਤ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਗਏ ਸਨ। ਪਿਛਲੀ ਵਾਰੀ ਜੰਗਪੁਰਾ ਤੋਂ ਚੋਣ ਲੜਨ ਵਾਲੇ ਮਨਜਿੰਦਰ ਸਿੰਘ ਸਿਰਸਾ ਨੂੰ ਇਸ ਵਾਰੀ ਰਾਜੌਰੀ ਗਾਰਡਨ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਰਾਜੌਰੀ ਗਾਰਡਨ ਹਲਕੇ ਤੋਂ ਪਿਛਲੀ ਵਾਰੀ ਮਹਿਜ 46 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕਰਨ ਤੋਂ ਵਾਂਝੇ ਰਹਿਣ ਵਾਲੇ ਅਵਤਾਰ ਸਿੰਘ ਹਿਤ ਨੂੰ ਹੈਰਾਨੀਜਨਕ ਤਰੀਕੇ ਨਾਲ ਦਰਕਿਨਾਰ ਕਰਨ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜਦ ਕਿ ਸ: ਹਿਤ ਇਸ ਸੀਟ ਦੇ ਮੁੱਖ ਦਾਅਵੇਦਾਰ ਮੰਨੇ ਜਾ ਰਹੇ ਸਨ। ਇਸੇ ਤਰ੍ਹਾਂ ਹਰੀ ਨਗਰ ਹਲਕੇ ਤੋਂ ਸੀਨੀਅਰ ਅਕਾਲੀ ਆਗੂ ਉਂਕਾਰ ਸਿੰਘ ਥਾਪਰ ਟਿਕਟ ਮੰਗ ਰਹੇ ਸਨ ਪਰੰਤੂ ਉਨ੍ਹਾਂ ਨੂੰ ਦਰਕਿਨਾਰ ਕਰਕੇ ਭਾਜਪਾ ਦੇ ਕੌਂਸਲਰ ਸ਼ਿਆਮ ਸ਼ਰਮਾ ਨੂੰ ਅਕਾਲੀ ਉਮੀਦਵਾਰ ਬਣਾਇਆ ਗਿਆ ਹੈ। ਇਹ ਵੀ ਦੱਸਣਯੋਗ ਹੈ ਕਿ ਅਕਾਲੀ ਦਲ ਦੇ ਦਬਾਅ ਕਾਰਨ ਭਾਜਪਾ ਨੂੰ 20 ਵਰ੍ਹਿਆਂ ਤੋਂ ਆਪਣੇ ਇਕ-ਮਾਤਰ ਸਿੱਖ ਵਿਧਾਇਕ ਹਰਸ਼ਰਨ ਸਿੰਘ ਬੱਲੀ ਦੀ ਹਰੀ ਨਗਰ ਸੀਟ ਅਕਾਲੀਆਂ ਵਾਸਤੇ ਛੱਡਣ ਲਈ ਮਜਬੂਰ ਹੋਣਾ ਪਿਆ ਪਰੰਤੂ ਹੈਰਾਨੀਜਨਕ ਗੱਲ ਹੈ ਕਿ ਸਿੱਖ ਵਿਧਾਇਕ ਦੀ ਸੀਟ ਖੋਹਣ ਤੋਂ ਬਾਅਦ ਅਕਾਲੀ ਦਲ ਨੇ ਅਕਾਲੀ ਆਗੂ ਦੀ ਬਜਾਏ ਭਾਜਪਾ ਦੇ ਕੌਂਸਲਰ ਸ਼ਿਆਮ ਸ਼ਰਮਾ ਨੂੰ ਹਰੀ ਨਗਰ ਤੋਂ ਉਮੀਦਵਾਰ ਬਣਾਇਆ ਹੈ।

No comments: