jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 14 November 2013

ਮਜੀਠੀਆ ਵੱਲੋਂ ਐਚ.ਟੀ. ਅਖ਼ਬਾਰ ਦੇ ਪੱਤਰਕਾਰ ਦੀ ਮਾਤਾ ਦੇ ਦਿਹਾਂਤ ਤੇ ਪਰਿਵਾਰ ਨਾਲ ਦੁਖ ਸਾਂਝਾ

www.sabblok.blogspot.com

ਜਗਰਾਓਂ, 14 ਨਵੰਬਰ-( ਹਰਵਿੰਦਰ ਸਿੰਘ ਸੱਗੂ ) ਪੰਜਾਬ ਦੇ ਮਾਲ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ, ਸ੍ਰ. ਮਨਪ੍ਰੀਤ ਸਿੰਘ ਰੰਧਾਵਾ ਹਿੰਦੋਸਤਾਨ ਟਾਈਮਜ਼ ਅਖ਼ਬਾਰ ਦੇ ਚੰਡੀਗੜ੍ਹ ਤੋਂ ਸ਼ਪੈਸ਼ਲ ਕੌਰਸਪੋਡੈਂਟ ਦੇ ਮਾਤਾ ਸ੍ਰੀਮਤੀ ਮਲਕੀਤ ਕੌਰ ਦੇ ਬੀਤੇ ਦਿਨੀ ਦਿਹਾਂਤ ਹੋ ਜਾਣ ਤੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਲਈ ਉਚੇਚੇ ਤੌਰ ਤੇ ਉਹਨਾਂ ਦੇ ਗ੍ਰਹਿ ਜਗਰਾਂਓ ਵਿਖੇ ਪੁੱਜੇ। ਉਹਨਾਂ ਇਸ ਮੌਕੇ ਪਰਿਵਾਰ ਨਾਲ ਦੁਖ ਸਾਂਝਾ ਕਰਦਿਆ ਪ੍ਰਮਾਤਮਾ ਅੱਗੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸਣ ਦੀ ਅਰਦਾਸ ਕੀਤੀ। ਉਹਨਾਂ ਕਿਹਾ ਕਿ ਮਾਤਾ ਜੀ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ ਨੂੰ ਪਏ ਘਾਟੇ ਦੀ ਕਦੇ ਵੀ ਪੂਰਤੀ ਨਹੀਂ ਕੀਤੀ ਜਾ ਸਕਦੀ। ਉਹਨਾਂ ਪਰਿਵਾਰ ਨੂੰ ਇਸ ਦੁਖ ਦੀ ਘੜੀ ਵਿੱਚ ਹੌਸਲਾ ਦਿੰਦਿਆ ਕਿਹਾ ਕਿ ਪੰਜਾਬ ਸਰਕਾਰ ਅਤੇ ਸ੍ਰੋਮਣੀ ਅਕਾਲੀ ਦਲ ਉਹਨਾਂ ਦੇ ਪਰਿਵਾਰ ਨਾਲ ਪੂਰੀ ਤਰ੍ਹਾ ਖੜਹੈ। ਪਰਿਵਾਰਕ ਸੂਤਰਾਂ ਅਨੁਸਾਰ ਵਿਛੜੀ ਆਤਮਾ ਦੀ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ 15 ਨਵੰਬਰ ਨੂੰ ਬਾਅਦ ਦੁਪਹਿਰ 1 ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਦਸ਼ਮੇਸ਼ ਨਗਰ ਜਗਰਾਂਓ ਵਿਖੇ ਹੋਵੇਗੀ। ਇਸ ਮੌਕੇ ਤੇ ਉਹਨਾਂ ਨਾਲ ਐਮ.ਐਲ.ਏ ਜਗਰਾਂਓ ਸ੍ਰੀ ਐਸ.ਆਰ. ਕਲੇਰ, ਸ੍ਰ. ਮਨਪ੍ਰੀਤ ਸਿੰਘ ਇਆਲੀ ਵਿਧਾਇਕ, ਸਲਾਹਕਾਰ ਮੁੱਖ ਮੰਤਰੀ ਪੰਜਾਬ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ, ਸ੍ਰ. ਭਾਗ ਸਿੰਘ ਮੱਲ੍ਹਾ ਸਾਬਕਾ ਐਮ.ਐਲ.ਏ., ਸ੍ਰ. ਕਮਲਜੀਤ ਸਿੰਘ ਮੱਲ੍ਹਾ ਪ੍ਰਧਾਨ ਜ਼ਿਲ੍ਹਾ ਯੂਥ ਅਕਾਲੀ, ਸ੍ਰ. ਗੁਰਚਰਨ ਸਿੰਘ ਗਰੇਵਾਲ ਮੈਂਬਰ ਐਸ.ਜੀ.ਪੀ.ਸੀ., ਸ੍ਰ. ਹਰਸੁਹਿੰਦਰ ਸਿੰਘ ਗਿੱਲ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

No comments: