jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 5 November 2013

ਪ੍ਰਵਾਸੀ ਮਜ਼ਦੂਰਾਂ ਨੂੰ ਵੀ ਮਿਲੇਗਾ ਆਟਾ-ਦਾਲ ਸਕੀਮ ਦਾ ਲਾਭ : ਬਾਦਲ

www.sabblok.blogspot.com
ਬਸਤੀਆਂ ‘ਚ ਪ੍ਰਾਇਮਰੀ ਸਕੂਲ ਅਤੇ ਡਿਸਪੈਂਸਰੀਆਂ ਖੋਲ੍ਹੀਆਂ ਜਾਣਗੀਆਂ

4ASR(SS)5

ਅੰਮ੍ਰਿਤਸਰ – ਪ੍ਰਵਾਸੀ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਵਲੋਂ ਸ਼ਹਿਰਾਂ ‘ਚ 3 ਹਜ਼ਾਰ ਮਕਾਨ ਬਣਾ ਕੇ ਦਿੱਤੇ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ਵਿਖੇ ਪ੍ਰਵਾਸੀ ਮਜ਼ਦੂਰਾਂ ਵਲੋਂ ਬਾਬਾ ਵਿਸ਼ਵਕਰਮਾ ਜੀ ਦੇ ਮਨਾਏ ਗਏ ਪ੍ਰਕਾਸ਼ ਉਤਸਵ ਮੌਕੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਬਾਦਲ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ‘ਚ ਵੱਡਾ ਯੋਗਦਾਨ ਪਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਬਣਾਉਣ ਲਈ ਸਰਕਾਰ ਵਲੋਂ ਮੁਫਤ ਜ਼ਮੀਨ ਦਿੱਤੀ ਜਾਵੇਗੀ ਅਤੇ ਮਕਾਨ ਦੀ ਉਸਾਰੀ ‘ਤੇ ਜੋ ਖਰਚਾ ਆਵੇਗਾ ਉਹ ਕਿਸ਼ਤਾਂ ‘ਚ ਲਿਆ ਜਾਵੇਗਾ। ਬਾਦਲ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਅਤੇ ਸਨਅਤੀ ਤਰੱਕੀ ‘ਚ ਪ੍ਰਵਾਸੀ ਮਜ਼ਦੂਰਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਬਾਦਲ ਨੇ ਕਿਹਾ ਕਿ ਮਿਹਨਤਕਸ਼ ਪ੍ਰਵਾਸੀ ਮਜ਼ਦੂਰਾਂ ਦੀਆਂ ਜ਼ਰੂਰਤਾਂ ਅਤੇ ਹਿੱਤਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਨੂੰ ਪੂਰਾ ਕਰਨਾ ਸੂਬਾ ਸਰਕਾਰ ਦਾ ਅਹਿਮ ਫਰਜ਼ ਹੈ ਅਤੇ ਸਰਕਾਰ ਆਪਣੇ ਇਸ ਫਰਜ਼ ਤੋਂ ਕਦੇ ਪਿੱਛੇ ਨਹੀਂ ਹਟੇਗੀ। ਬਾਦਲ ਨੇ ਕਿਹਾ ਕਿ ਪੰਜਾਬ ‘ਚ ਜਿਥੇ ਵੀ ਪ੍ਰਵਾਸੀ ਮਜ਼ਦੂਰਾਂ ਦੀਆਂ ਬਸਤੀਆਂ ਹਨ ਜਾਂ ਜਿਸ ਇਲਾਕੇ ਵਿਚ ਉਹ ਜ਼ਿਆਦਾ ਗਿਣਤੀ ‘ਚ ਰਹਿੰਦੇ ਹਨ, ਵਿਚ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਪ੍ਰਾਇਮਰੀ ਸਕੂਲ ਅਤੇ ਡਿਸਪੈਂਸਰੀਆਂ ਖੋਲ੍ਹੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਬਹੁਤ ਛੇਤੀ ਅਜਿਹੀਆਂ ਬਸਤੀਆਂ ਦੀ ਸ਼ਨਾਖਤ ਕਰਕੇ ਉਥੇ ਬਣਨ ਵਾਲੇ ਸਕੂਲਾਂ ਅਤੇ ਡਿਸਪੈਂਸਰੀਆਂ ਲਈ ਜ਼ਮੀਨ ਦਾ ਪ੍ਰਬੰਧ ਕਰਕੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਵਾਸੀ ਮਜ਼ਦੂਰਾਂ ਦੇ ਨੀਲੇ ਕਾਰਡ ਵੀ ਬਣਾਏ ਜਾਣਗੇ ਤਾਂ ਜੋ ਸਸਤਾ ਆਟਾ-ਦਾਲ ਯੋਜਨਾ ਦਾ ਲਾਭ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਮਿਲ ਸਕੇ। ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਸਸਤਾ ਆਟਾ-ਦਾਲ ਯੋਜਨਾ ਦਾ ਘੇਰਾ ਵਧਾ ਕੇ ਦੁੱਗਣਾ ਕਰਨ ਜਾ ਰਹੀ ਹੈ ਅਤੇ ਹੁਣ ਅੱਗੇ ਤੋਂ ਨੀਲੇ ਕਾਰਡ ‘ਤੇ ਇਕ ਰੁਪਏ ਕਿਲੋ ਆਟਾ ਮਿਲਿਆ ਕਰੇਗਾ।
ਬਾਦਲ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦੇ ਰਾਸ਼ਨ ਕਾਰਡ, ਵੋਟਰ ਕਾਰਡ ਅਤੇ ਆਧਾਰ ਕਾਰਡ ਪਹਿਲ ਦੇ ਆਧਾਰ ‘ਤੇ ਬਣਾ ਕੇ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਹਦਾਇਤ ਕਰਦਿਆਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਿਹੜੇ ਪ੍ਰਵਾਸੀ ਮਜ਼ਦੂਰ ਕਈ-ਕਈ ਸਾਲਾਂ ਤੋਂ ਇਥੇ ਰਹਿ ਰਹੇ ਹਨ, ਉਨ੍ਹਾਂ ਦੇ ਰਾਸ਼ਨ ਕਾਰਡ ਬਣਾ ਕੇ ਦੇਣ ਲਈ ਸੋਮਵਾਰ ਨੂੰ ਇਕ ਵਿਸ਼ੇਸ਼ ਕੈਂਪ ਲਾਇਆ ਜਾਵੇ ਅਤੇ ਮੌਕੇ ‘ਤੇ ਹੀ ਰਾਸ਼ਨ ਕਾਰਡ ਬਣਾ ਕੇ ਦਿੱਤੇ ਜਾਣ।  ਬਾਦਲ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਪਵਿੱਤਰ ਹੈ ਅਤੇ ਸਾਰੀ ਦੁਨੀਆ ਦੇ ਕਿਰਤੀ ਅੱਜ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਵਿਭਾਗ ਦੇ ਮੁੱਖ ਪਾਰਲੀਮਾਨੀ ਸਕੱਤਰ ਸ. ਇੰਦਰਬੀਰ ਸਿੰਘ ਬੁਲਾਰੀਆ ਨੇ ਵੀ ਪ੍ਰਵਾਸੀ ਮਜ਼ਦੂਰਾਂ ਨੂੰ ਇਹ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਹੈ ਅਤੇ ਉਨ੍ਹਾਂ ਦੀ ਹਰ ਮੰਗ ਨੂੰ ਪੂਰਾ ਕੀਤਾ ਜਾਵੇਗਾ। ਇਸੇ ਦੌਰਾਨ ਪ੍ਰਵਾਸੀ ਮਜ਼ਦੂਰ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਉੱਤਰ ਪ੍ਰਦੇਸ਼ ਕਲਿਆਣ ਪ੍ਰੀਸ਼ਦ ਦੇ ਪ੍ਰਧਾਨ ਆਰ. ਸੀ. ਯਾਦਵ ਨੇ ਪ੍ਰਵਾਸੀ ਮਜ਼ਦੂਰਾਂ ਦੀਆਂ ਮੰਗਾਂ ਮੁੱਖ ਮੰਤਰੀ ਅੱਗੇ ਰੱਖੀਆਂ। ਇਸ ਮੌਕੇ ਜ਼ਿਲਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਸ. ਉਪਕਾਰ ਸਿੰਘ ਸੰਧੂ, ਸੀਨੀ. ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਾ, ਭਾਈ ਰਜਿੰਦਰ ਸਿੰਘ ਮਹਿਤਾ, ਰਜਿੰਦਰ ਸਿੰਘ ਮਰਵਾਹਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਕੌਂਸਲਰ ਅਮਰਬੀਰ ਸਿੰਘ ਢੋਟ, ਕੁਲਦੀਪ ਸਿੰਘ ਮਮਦੂ, ਉਦਯੋਗਪਤੀ ਕਮਲ ਡਾਲਮੀਆ, ਡਿਪਟੀ ਕਮਿਸ਼ਨਰ ਸ਼੍ਰੀ ਰਵੀ ਭਗਤ ਅਤੇ ਪੁਲਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਤੋਂ ਇਲਾਵਾ ਭਾਰੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰ ਹਾਜ਼ਰ ਸਨ।


Share on 

No comments: