jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 7 November 2013

ਰੈਲੀ ਤੋਂ ਪਹਿਲਾਂ ਮਿਲੀ ਧਮਾਕਾਖੇਜ਼ ਸਮੱਗਰੀ

www.sabblok.blogspot.com  
blast material found in chhattisgarh before rally
ਰੈਲੀ ਤੋਂ ਪਹਿਲਾਂ ਮਿਲੀ ਧਮਾਕਾਖੇਜ਼ ਸਮੱਗਰੀ
ਰਾਏਪੁਰ : ਭਾਜਪਾ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਛੱਤੀਸਗੜ੍ਹ 'ਚ ਰੈਲੀ ਤੋਂ ਪਹਿਲਾਂ ਵੱਡੀ ਮਾਤਰਾ 'ਚ ਧਮਾਕਾਖੇਜ਼ ਸਮੱਗਰੀ ਬਰਾਮਦ ਹੋਈ। ਵੀਰਵਾਰ ਨੂੰ ਸਵੇਰੇ ਸੁਰੱਖਿਆ ਦਸਤਿਆਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ 50 ਕਿਲੋ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸਿਜ਼ (ਆਈਈਡੀ) ਬਰਾਮਦ ਕਰਕੇ ਕਿਸੇ ਵੀ ਅਣਹੋਣੀ ਨੂੰ ਟਾਲ ਦਿੱਤਾ। ਇਸ ਤੋਂ ਪਹਿਲਾਂ ਪਟਨਾ 'ਚ ਮੋਦੀ ਦੀ ਰੈਲੀ ਦੌਰਾਨ ਬੰਬ ਧਮਾਕੇ ਤੋਂ ਬਾਅਦ ਭਾਜਪਾ ਲਗਾਤਾਰ ਉਨ੍ਹਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਕਰ ਰਹੀ ਹੈ। ਜਦਕਿ ਗ੍ਰਹਿ ਮੰਤਰਾਲਾ ਵੀ ਅੱਤਵਾਦ ਦੀਆਂ ਵਧਦੀਆਂ ਘਟਨਾਵਾਂ ਦਰਮਿਆਨ ਆਉਂਦੀਆਂ ਚੋਣਾਂ ਨੂੰ ਲੈ ਕੇ ਚਿੰਤਤ ਹੈ। ਸੋਨੀਆ ਗਾਂਧੀ ਅਤੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਵੀਰਵਾਰ-ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼ 'ਚ ਕਈ ਰੈਲੀਆਂ 'ਚ ਹਿੱਸਾ ਲੈਣਾ ਹੈ। ਜਦਕਿ ਭਾਜਪਾ ਨੇਤਾ ਨਰਿੰਦਰ ਮੋਦੀ ਨੇ ਛੱਤੀਸਗੜ੍ਹ 'ਚ ਰੈਲੀ ਨੂੰ ਸੰਬੋਧਨ ਕਰਨਾ ਸੀ। ਇਸ ਦੌਰਾਨ ਸੀਆਰਪੀਐਫ ਅਤੇ ਸੂਬਾ ਪੁਲਸ ਦੀ ਸਾਂਝੀ ਮੁਹਿੰਮ 'ਚ ਸੁਕਮਾ ਜ਼ਿਲ੍ਹੇ ਤੋਂ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਗਈ।

No comments: