jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 20 November 2013

ਦਸੰਬਰ ਤੋਂ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਰਹੇਗੀ-ਢਿੱਲੋਂ

www.sabblok.blogspot.com

ਕੁਹਾੜਾ( ਸਤਪਾਲ ਸੋਨੀ )‘‘ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਨੂੰ ਬਿਜਲੀ ਪੱਖੋਂ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਬਿਜਲੀ ਉਤਪਾਦਨ ਵਧਾਉਣ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਦਸੰਬਰ ਮਹੀਨੇ ਤੋਂ ਸੂਬੇ ਵਿੱਚ ਬਿਜਲੀ ਉਤਪਾਦਨ ਸ਼ੁਰੂ ਹੋ ਜਾਵੇਗਾ, ਜਿਸ ਨਾਲ ਬਿਜਲੀ ਦੀ ਕੋਈ ਕਮੀ ਨਹੀਂ ਰਹੇਗੀ।’’ ਇਹ ਸ਼ਬਦ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਅੱਜ ਪਿੰਡ ਭਾਗਪੁਰ ਵਿਖੇ 66 ਕੇ. ਵੀ. ਪਾਵਰ ਗਰਿੱਡ ਦਾ ਉਦਘਾਟਨ ਕਰਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ•ਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਜਿੱਥੇ ਆਪਣੇ ਪਿਛਲੇ ਕਾਰਜਕਾਲ ਦੇ ਸ਼ਾਸਨ ਦੌਰਾਨ ਚੋਣ ਮੈਨੀਫੈਸਟੋ ’ਚ ਕੀਤੇ ਵਾਅਦੇ ਪੂਰੇ ਕੀਤੇ ਸਨ, ਉਥੇ ਲੋਕਾਂ ਨੂੰ ਸਾਫ ਸੁਥਰਾ ਅਤੇ ਪਾਰਦਰਸ਼ਤਾ ਵਾਲਾ ਪ੍ਰਸ਼ਾਸਨ ਦੇਣ ’ਚ ਵੀ ਸਫਲਤਾ ਹਾਸਿਲ ਕੀਤੀ ਸੀ। ਇਸੇ ਤਰ•ਾਂ ਜਦ ਪੰਜਾਬ ਦੇ ਸੂਝਵਾਨ ਲੋਕਾਂ ਨੇ ਅਕਾਲੀ ਭਾਜਪਾ ਗਠਜੋੜ ਨੂੰ ਲਗਾਤਾਰ ਦੂਜੀ ਵਾਰ ਸੱਤਾ ਸੌਂਪ ਕੇ ਭਰੋਸਾ ਪ੍ਰਗਟ ਕੀਤਾ ਸੀ, ਤਾਂ ਹੁਣ ਵੀ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਅਤੇ ਗਰੀਬਾਂ ਨੂੰ ਮੁਫ਼ਤ ਬਿਜਲੀ ਸਹੂਲਤ ਜਾਰੀ ਰੱਖੀ ਜਾ ਰਹੀ ਹੈ।ਕਿਸਾਨਾਂ ਨੂੰ ਖੇਤੀ ਲਈ ਅਤੇ ਗਰੀਬ ਲੋਕਾਂ ਨੂੰ ਘਰਾਂ ਲਈ 200 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਹਰ ਹੀਲੇ ਮਿਲਦੀ ਰਹੇਗੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਇਸੇ ਸਾਲ ਦਸੰਬਰ ਮਹੀਨੇ ਤੋਂ ਬਿਜਲੀ ਉਤਪਾਦਨ ਸ਼ੁਰੂ ਕਰ ਦਿੱਤਾ ਜਾਵੇ। ਜਿਸ ਨਾਲ ਸਾਲ ਦੇ ਅੰਤ ਤੱਕ ਸੂਬੇ ਨੂੰ ਬਿਜਲੀ ਸਰਪਲੱਸ ਵਾਲਾ ਸੂਬਾ ਬਣਾ ਲਿਆ ਜਾਵੇਗਾ। ਜਿਸ ਲਈ ਕਈ ਥਰਮਲ ਪਲਾਂਟ ਤੇ ਬਿਜਲੀ ਉਤਪਾਦਨ ਪ੍ਰੋਜੈਕਟ ਲਗਾਏ ਜਾ ਰਹੇ ਹਨ। ਘਰਾਂ ਅਤੇ ਖੇਤਾਂ ਤੱਕ ਬਿਜਲੀ ਪਹੁੰਚਾਉਣ ਲਈ ਸਿਸਟਮ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਹੁਣ ਉਹ ਦਿਨ ਦੂਰ ਨਹੀਂ ਹਨ, ਜਦੋਂ ਪੰਜਾਬ ਦੇ ਸਾਰੇ ਪਿੰਡਾਂ ਨੂੰ 24 ਘੰਟੇ ਬਿਜਲੀ ਸਪਲਾਈ ਮਿਲਿਆ ਕਰੇਗੀ। ਉਨ੍ਵਾਂ ਦੱਸਿਆ ਕਿ ਭਾਗਪੁਰ ਵਿੱਚ ਪਾਵਰ ਗਰਿੱਡ ਸਥਾਪਤ ਕਰਨ ’ਤੇ ਕਰੀਬ 4 ਕਰੋੜ ਰੁਪਏ ਦਾ ਖ਼ਰਚਾ ਆਇਆ ਹੈ ਅਤੇ ਇਸ ਨਾਲ ਖੇਤਰ ਦੇ ਕਰੀਬ 10 ਪਿੰਡਾਂ ਨੂੰ ਸਿੱਧੇ ਰੂਪ ਵਿੱਚ ਜਦਕਿ 25 ਪਿੰਡਾਂ ਨੂੰ ਅਸਿੱਧੇ ਰੂਪ ਵਿੱਚ ਬੇਹਤਰ ਬਿਜਲੀ ਸਪਲਾਈ ਦਾ ਲਾਹਾ ਮਿਲੇਗਾ। ਸ਼੍ਰ. ਢਿੱਲੋਂ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਸ਼ਗਨ ਸਕੀਮ, ਵਜੀਫਾ ਸਕੀਮ, ਆਟਾ ਦਾਲ ਸਕੀਮ, ਮਾਈ ਭਾਗੋ ਵਿੱਦਿਆ ਸਕੀਮ ਅਤੇ ਹੋਰ ਸਕੀਮਾਂ ਬਾਰੇ ਬੜ•ੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰ. ਅਜਮੇਰ ਸਿੰਘ ਲੱਖੋਵਾਲ, ਚੇਅਰਮੈਨ ਵੇਰਕਾ ਮਿਲਕ ਪਲਾਂਟ ਸ੍ਰ. ਅਜਮੇਰ ਸਿੰਘ ਭਾਗਪੁਰ, ਬਾਬਾ ਜਗਰੂਪ ਸਿੰਘ, ਸ੍ਰ. ਸਿਮਰਜੀਤ ਸਿੰਘ ਢਿੱਲੋਂ ਅਤੇ ਹੋਰ ਆਗੂ ਹਾਜ਼ਰ ਸਨ।

No comments: