www.sabblok.blogspot.com
ਨਿਊਯਾਰਕ : ਅਮਰੀਕਾ ਦੀ ਇਕ ਸੰਘੀ ਅਦਾਲਤ ਨੇ ਸਿੱਖ ਜਥੇਬੰਦੀ ਸਿਖਸ ਫਾਰ ਜਸਟਿਸ (ਐਸਐਫਜੇ) ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖ਼ਿਲਾਫ਼ ਕਥਿਤ ਮਨੁੱਖੀ ਅਧਿਕਾਰ ਉਲੰਘਣਾ ਮਾਮਲੇ 'ਚ ਸੋਧੀ ਸ਼ਿਕਾਇਤ ਪਟੀਸ਼ਨ ਦਾਇਰ ਕਰਨ ਲਈ ਤਿੰਨ ਦਸੰਬਰ ਤਕ ਦਾ ਸਮਾਂ ਦੇ ਦਿੱਤਾ ਹੈ। ਸੋਨੀਆ ਦੇ ਵਕੀਲ ਦੇ ਵਿਰੋਧ ਦੇ ਬਾਵਜੂਦ ਅਦਾਲਤ ਨੇ ਸੋਮਵਾਰ ਨੂੰ ਸਿੱਖ ਅਧਿਕਾਰਾਂ ਲਈ ਆਵਾਜ਼ ਉਠਾਉਣ ਵਾਲੀ ਜਥੇਬੰਦੀ ਨੂੰ ਸ਼ਿਕਾਇਤ ਪਟੀਸ਼ਨ 'ਚ ਸੁਧਾਰ ਲਈ ਹੋਰ ਸਮਾਂ ਦੇ ਦਿੱਤਾ। ਜਥੇਬੰਦੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਸ਼ਾਮਲ ਕਾਂਗਰਸੀ ਆਗੂਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ 'ਚ ਸੋਨੀਆ ਦੀ ਕਥਿਤ ਭੂਮਿਕਾ 'ਤੇ ਅਦਾਲਤ 'ਚ ਸ਼ਿਕਾਇਤ ਪਟੀਸ਼ਨ ਦਾਇਰ ਕੀਤੀ ਸੀ।
No comments:
Post a Comment