jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 9 November 2013

ਜੇਕਰ ਚਾਹੇ ਤਾਂ ਟੈਕਸ ਰੋਕ ਸਕਦੀ ਹੈ ਅਕਾਲੀ-ਭਾਜਪਾ ਸਰਕਾਰ : ਅਮਰਿੰਦਰ

www.sabblok.blogspot.com
ਜੇਕਰ ਚਾਹੇ ਤਾਂ ਟੈਕਸ ਰੋਕ ਸਕਦੀ ਹੈ ਅਕਾਲੀ-ਭਾਜਪਾ ਸਰਕਾਰ : ਅਮਰਿੰਦਰ 
ਮੋਹਾਲੀ, -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀ ਭਾਜਪਾ ਸਰਕਾਰ ‘ਤੇ ਰਿਵਾਇਤੀ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਮੈਂ ਆਪਣੇ ਕਾਰਜਕਾਲ ਦੌਰਾਨ ਪੰਜਾਬ ਵਿਚ ਪ੍ਰਾਪਰਟੀ ਟੈਕਸ ਨਹੀਂ ਲੱਗਣ ਦਿੱਤਾ ਸੀ ਅਤੇ ਜੇਕਰ ਸਰਕਾਰ ਚਾਹੇ ਤਾਂ ਇਸ ਨੂੰ ਆਪਣੇ ਪੱਧਰ ‘ਤੇ ਰੋਕ ਸਕਦੀ ਹੈ। ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਟੈਕਸ ਰੋਕਣ ਲਈ ਕੋਈ ਯਤਨ ਨਹੀਂ ਕੀਤੇ, ਬਲਕਿ ਲੋਕਾਂ ‘ਤੇ ਪ੍ਰਾਪਰਟੀ ਟੈਕਸ ਹੀ ਨਹੀਂ ਅਤੇ ਹੋਰ ਕਈ ਤਰ੍ਹਾਂ ਦੇ ਟੈਕਸ ਜਨਤਾ ‘ਤੇ ਥੋਪ ਕੇ ਲੋਕਾਂ ਦਾ ਕਚੂਮਰ ਕੱਢ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿਚ ਕੋਈ ਧੜੇਬੰਦੀ ਨਹੀਂ ਅਤੇ ਸਾਰੇ ਲੀਡਰ ਪਾਰਟੀ ਦੀ ਮਜ਼ਬੂਤੀ ਲਈ ਅਤੇ ਅਗਾਮੀ ਲੋਕ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗਠਜੋੜ ਨੂੰ ਹਰਾਉਣ ਲਈ ਤਿਆਰ ਬਰ ਤਿਆਰ ਹਨ। ਇਕ ਮਾਮਲੇ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਸਥਾਨਕ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਆਏ ਹੋਏ ਸਨ।  ਨਰਿੰਦਰ ਮੋਦੀ ਨੂੰ ਭਾਜਪਾ ਵਲੋਂ ਪ੍ਰਧਾਨ ਮੰਤਰੀ ਅਹੁੱਦੇ ਦਾ ਉਮੀਦਵਾਰ ਐਲਾਨ ਕੀਤੇ ਜਾਣ ਦੇ ਸਬੰਧ ਵਿਚ ਪ੍ਰਸ਼ਨ ਦੇ ਉੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੋਦੀ ਗਲਤ ਬਿਆਨਬਾਜ਼ੀ ਕਰਕੇ ਲੋਕਾਂ ਦਾ ਧਿਆਨ ਆਪਣੇ ਵਲ ਖਿੱਚਣ ਦਾ ਯਤਨ ਕਰ ਰਹੇ ਹਨ ਪਰ ਦੇਸ਼ ਦੀ ਜਨਤਾ ਉਨ੍ਹਾਂ ਦੇ ਦੋਗਲੇ ਚਿਹਰੇ ਤੋਂ ਚੰਗੀ ਤਰ੍ਹਾਂ ਜਾਣੂ ਹੈ । ਉਨ੍ਹਾਂ ਕਿਹਾ ਕਿ ਮੋਦੀ ਘੱਟ ਗਿਣਤੀ ਵਰਗ ਲਈ ਖਤਰੇ ਦੀ ਘੰਟੀ ਹਨ।

No comments: