jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 7 December 2013

ਬੱਬਰ ਖਾਲਸਾ ਨੇ ਭਾਈ ਚਤਰ ਸਿੰਘ ਜੀਵਨ ਸਿੰਘ ਫਰਮ ਤੋਂ ਮੰਗੀ 2 ਕਰੋੜ ਦੀ ਫਿਰੌਤੀ

www.sabblok.blogspot.com
 
ਅੰਮ੍ਰਿਤਸਰ : ਅੰਮ੍ਰਿਤਸਰ ਦੇ ਪ੍ਰਸਿੱਧ ਪੁਸਤਕ ਪ੍ਰਕਾਸ਼ਕ ਭਾਈ ਚਤਰ ਸਿੰਘ ਜੀਵਨ ਸਿੰਘ ਫਰਮ ਦੇ ਮਾਲਕਾਂ ਤੋਂ ਬਿਨਾਂ ਕਿਸੇ ਲੈਟਰਪੈਡ 'ਤੇ ਬੱਬਰ ਖਾਲਸਾ ਨੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਪੁਲਸ ਪ੍ਰਸ਼ਾਸਨ ਨੇ ਚਿੱਠੀ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਿਥੇ ਜਾਂਚ ਸ਼ੁਰੂ ਕਰ ਦਿੱਤੀ ਹੈ, ਉਥੇ ਹੀ ਭਾਈ ਚਤਰ ਸਿੰਘ ਜੀਵਨ ਸਿੰਘ ਫਰਮ ਦੇ ਮਾਲਕਾਂ ਦੇ ਘਰ ਅਤੇ ਦੁਕਾਨ ਦੇ ਬਾਹਰ ਸੁਰੱਖਿਆ ਵੀ ਵਧਾ ਦਿੱਤੀ ਹੈ। ਏ. ਡੀ. ਸੀ. ਪੀ. ਪਰਮਪਾਲ ਸਿੰਘ ਨੇ ਦੱਸਿਆ ਕਿ ਚਿੱਠੀ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿਚ ਰੱਖ ਕੇ ਫਰਮ ਦੇ ਮਾਲਕਾਂ ਦੀ ਸਕਿਓਰਟੀ ਵਧਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਿਛਲੇ 130 ਸਾਲਾਂ ਤੋਂ ਪੁਸਤਕ ਪ੍ਰਕਾਸ਼ਨ ਦੇ ਖੇਤਰ ਵਿਚ ਨਾਮਣਾ ਖੱਟ ਚੁੱਕੀ ਫ਼ਰਮ ਭਾਈ ਚਤਰ ਸਿੰਘ ਜੀਵਨ ਸਿੰਘ ਨੂੰ ਬਿਨਾਂ ਕਿਸੇ ਦੇ ਦਸਤਖਤਾਂ ਹੇਠ ਜਾਰੀ ਹੋਈ ਚਿੱਠੀ ਵਿਚ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਚਾਟੀਵਿੰਡ ਨਹਿਰ 'ਤੇ ਸ਼ਾਮ ਦੇ ਅੱਠ ਵਜੇ ਤਕ ਨਾ ਪੁੱਜਣ 'ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਪੱਤਰ ਵਿਚ ਫ਼ਰਮ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਜਿਸ ਢੰਗ ਨਾਲ ਫ਼ਰਮ ਪੁਸਤਕ ਪ੍ਰਕਾਸ਼ਨ ਦੇ ਖੇਤਰ ਵਿਚ ਸੇਵਾ ਕਰ ਰਹੀ ਹੈ, ਬਹੁਤ ਵਧੀਆ ਹੈ ਪਰ ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਜਹਾਜ਼ਾਂ ਦੀਆਂ ਡਿੱਗੀਆਂ ਵਿਚ ਰੱਖ ਕੇ ਭੇਜਣ 'ਤੇ ਹੋਈ ਬੇਅਦਬੀ ਤੋਂ ਇਲਾਵਾ ਦੁੱਗਣੇ ਰੇਟਾਂ 'ਤੇ ਵੇਚਣ ਦੀ ਇਵਜ਼ ਵਿਚ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ


No comments: