jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 24 December 2013

ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 'ਵੋਟਾਂ ਦੇ ਸੋਕੇ' ਦਾ ਟਰੇਲਰ ਦੇਖ ਚੁੱਕੀ ਕਾਂਗਰਸ ਪਾਰਟੀ ਨੂੰ ਪੂਰੀ ਫਿਲਮ 2014 ਵਿੱਚ ਦਿਖ ਜਾਵੇਗੀ

www.sabblok.blogspot.com
ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਵਿਚਲੀ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਨੂੰ ਇਸਦੀਆਂ ਕਰਨੀਆਂ ਦਾ ਨਤੀਜਾ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਭੁਗਤਨਾ ਪਵੇਗਾ। ਉਨਾਂ ਕਿਹਾ ਕਿ ਹੁਣੇ ਹੁਣੇ ਸੂਬਿਆਂ ਵਿੱਚ 'ਵੋਟਾਂ ਦੇ ਸੋਕੇ' ਦਾ ਟਰੇਲਰ ਦੇਖ ਚੁੱਕੀ ਕਾਂਗਰਸ ਪਾਰਟੀ ਨੂੰ ਪੂਰੀ ਫਿਲਮ 2014 ਵਿੱਚ ਦਿਖ ਜਾਵੇਗੀ

 ਹਰਚੋਵਾਲ 24 ਦਸੰਬਰ (ਕੰਵਲਜੀਤ ਕੋਰ ਅੋਲਖ) ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਵਿਚਲੀ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਨੂੰ ਇਸਦੀਆਂ ਕਰਨੀਆਂ ਦਾ ਨਤੀਜਾ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਭੁਗਤਨਾ ਪਵੇਗਾ। ਉਨਾਂ ਕਿਹਾ ਕਿ ਹੁਣੇ ਹੁਣੇ ਸੂਬਿਆਂ ਵਿੱਚ 'ਵੋਟਾਂ ਦੇ ਸੋਕੇ' ਦਾ ਟਰੇਲਰ ਦੇਖ ਚੁੱਕੀ ਕਾਂਗਰਸ ਪਾਰਟੀ ਨੂੰ ਪੂਰੀ ਫਿਲਮ 2014 ਵਿੱਚ ਦਿਖ ਜਾਵੇਗੀ ਕਿਉਂਕਿ ਗਰੀਬੀ, ਭ੍ਰਿਸ਼ਟਾਚਾਰ ਅਤੇ ਬੇਰੁਜਗਾਰੀ ਤੋਂ ਤੰਗ ਦੇਸ਼ ਦੇ ਲੋਕ ਕਾਂਗਰਸ ਪਾਰਟੀ ਨੂੰ ਸੱਤਾ ਤੋਂ ਲਾਂਬੇ ਕਰਨ ਲਈ ਪੂਰਾ ਮਨ ਬਣਾ ਚੁੱਕੇ ਹਨ।
ਕਾਂਗਰਸ ਹਾਈ ਕਮਾਂਡ ਵੱਲੋਂ ਸ਼੍ਰੀ ਰਾਹੁਲ ਗਾਂਧੀ ਨੂੰ ਸ਼੍ਰੀ ਨਰਿੰਦਰ ਮੋਦੀ ਦੇ ਮੁਕਾਬਲੇ ਪ੍ਰਧਾਨ ਮੰਤਰੀ ਅਹੁੱਦੇ ਦੇ ਉਮੀਦਵਾਰ ਵਜੋਂ ਉਤਾਰਾਨ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਹ ਕਦਮ ਇਸ ਨੂੰ ਦੇਸ਼ ਦੇ ਸਿਆਸੀ ਨਕਸ਼ੇ ਤੋਂ ਮਿਟਾ ਦੇਵੇਗਾ। ਉਨਾਂ ਕਿਹਾ ਕਿ ਸ਼੍ਰੀ ਨਰਿੰਦਰ ਮੋਦੀ ਦੇ ਮੁਕਾਬਲੇ ਰਾਹੁਲ ਗਾਂਧੀ ਨੂੰ ਸਿਆਸਤ ਅਤੇ ਵਿਕਾਸ ਦਾ À, ਅ ਵੀ ਨਹੀਂ ਆਉਂਦਾ।
ਸ. ਬਾਦਲ ਅੱਜ ਇਥੇ ਸਰਕਾਰੀ ਕਾਲਜ ਦੇ ਖੇਡ ਸਟੇਡੀਅਮ ਵਿਖੇ ਸ਼੍ਰੀ ਮੁਨੱਵਰ ਮਸੀਹ ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੀ ਅਗਵਾਈ ਹੇਠ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨਾਂ ਨੇ ਈਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਦੇਸ਼ ਦਾ ਇੱਕਲਾ ਸੂਬਾ ਹੈ, ਜੋ ਇਸ ਦਿਹਾੜੇ ਨੂੰ ਸਰਕਾਰੀ ਤੌਰ 'ਤੇ ਰਾਜ ਪੱਧਰ 'ਤੇ ਮਨਾਉਂਦਾ ਹੈ। ਉਨਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਮਨੁੱਖਤਾ ਨੂੰ ਅਮਨ ਸ਼ਾਂਤੀ, ਸੱਚਾਈ, ਇਮਾਨਦਾਰੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਉਨਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਵੱਲੋਂ ਦਰਸਾਏ ਮਾਰਗ 'ਤੇ ਚਲਣਾ ਸਮੇਂ ਦੀ ਮੁੱਖ ਲੋੜ ਹੈ। ਉਨਾਂ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ ਭਾਜਪਾ ਸਰਕਾਰ ਅਮਨ ਸ਼ਾਂਤੀ, ਭਾਈਚਾਰਕ ਸਾਂਝ, ਸੂਬੇ ਦੀ ਤਰੱਕੀ, ਸਮੂਹ ਵਰਗਾਂ ਦੀ ਭਲਾਈ ਲਈ ਵਚਨਬਧ ਹੈ। ਉਨਾਂ ਕਿਹਾ ਕਿ ਈਸਾਈ ਭਾਈਚਾਰ ਨੂੰ ਜਿੰਨੀਆਂ ਵੀ ਸਹੂਲਤਾਂ ਦਿੱਤੀਆਂ ਗਈਆਂ ਹਨ, ਉਹ ਸਾਰੀਆਂ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਬਣੀਆਂ ਸਰਕਾਰਾਂ ਵੱਲੋਂ ਹੀ ਦਿੱਤੀਆਂ ਗਈਆਂ ਹਨ। ਉਨਾਂ ਈਸਾਈ ਭਾਈਚਾਰੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਦੇਸ਼ ਵਿੱਚ ਵਿਦਿਆ ਤੇ ਸਿਹਤ ਖੇਤਰਾਂ 'ਚ ਮਿਆਰੀ ਸਹੂਲਤਾਂ ਮੁਹਈਆ ਕਰਵਾਉਣ ਵਿੱਚ ਇੰਨਾਂ ਦਾ ਵੱਡਾ ਯੋਗਦਾਨ ਹੈ ।
ਸ. ਬਾਦਲ ਨੇ ਕਿਹਾ ਕਿ ਸੂਬੇ ਦੇ 30 ਲੱਖ ਗਰੀਬ ਪਰਿਵਾਰਾਂ ਨੂੰ 1 ਰੁਪਏ ਕਿਲੋਂ ਆਟਾ ਅਤੇ 20 ਰੁਪਏ ਕਿਲੋਂ ਦਾਲ ਦੀ ਸਹੂਲਤ ਅਗਲੇ ਮਹੀਨੇ ਤੋਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਗਰੀਬ ਪਰਿਵਾਰਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਕੋਈ ਵੀ ਗਰੀਬ ਵਿਅਕਤੀ ਰਾਜ ਦੇ ਵਧੀਆ ਹਸਪਤਾਲਾਂ ਵਿੱਚ 30000 ਰੁਪਏ ਤੱਕ ਆਪਣਾ ਮੁਫ਼ਤ ਇਲਾਜ ਕਰਵਾ ਸਕਦਾ ਹੈ। ਉਨਾਂ ਕਿਹਾ ਕਿ ਮੈਟ੍ਰਿਕ ਪ੍ਰੀਖਿਆ ਵਿੱਚੋਂ 80 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 30000 ਰੁਪਏ ਸਲਾਨਾ ਵਜੀਫ਼ਾ ਮਿਲੇਗਾ ਅਤੇ ਗਰੀਬ ਪਰਿਵਾਰਾਂ ਨਾਲ ਸਬੰਧਤ ਹੁਸ਼ਿਆਰ ਬੱਚਿਆ ਨੂੰ ਮੈਡੀਕਲ, ਇੰਜੀਨੀਰਿੰਗ ਅਤੇ ਹੋਰ ਪ੍ਰੋਫੈਸ਼ਨਲ ਕੋਰਸਾਂ ਦੀ ਪੜਾਈ ਲਈ ਸਾਰੀ ਫੀਸ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਈਸਾਈ ਭਾਈਚਾਰੇ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ। ਸ. ਬਾਦਲ ਨੇ ਇਸ ਮੌਕੇ 'ਤੇ ਕੱਲ ਪੰਜਾਬ ਵਿੱਚ ਅੱਧੇ ਦਿਨ ਅਤੇ ਜ਼ਿਲਾ ਗੁਰਦਾਸਪੁਰ ਵਿੱਚ ਪੂਰੇ ਦਿਨ ਛੁੱਟੀ ਦਾ ਐਲਾਨ ਕੀਤਾ।
ਸ਼੍ਰੀ ਮੁਨੱਵਰ ਮਸੀਹ ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਅਤੇ ਇਸ ਰਾਜ ਪੱਧਰੀ ਸਮਾਗਮ ਦੇ ਮੁੱਖ ਪ੍ਰਬੰਧਕ ਨੇ ਸੰਬੋਧਨ ਕਰਦਿਆਂ ਈਸਾਈ  ਭਾਈਚਾਰੇ ਦੀਆਂ ਮੁਸ਼ਕਲਾਂ ਬਾਰੇ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਅਤੇ ਕਿਹਾ ਕਿ ਈਸਾਈ ਭਾਈਚਾਰੇ ਨੂੰ ਜਿੰਨੀਆਂ ਵੀ ਸਹੂਲਤਾਂ ਦਿੱਤੀਆਂ ਗਈਆਂ ਹਨ, ਉਹ ਸਾਰੀਆਂ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਬਣੀਆਂ ਸਰਕਾਰਾਂ ਵੱਲੋਂ ਹੀ ਦਿੱਤੀਆਂ ਗਈਆਂ ਹਨ।
ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਗੁਰਬਚਨ ਸਿੰਘ ਬੱਬੇਹਾਲੀ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ, ਦੇਸ ਰਾਜ ਧੁੱਗਾ ਮੁੱਖ ਪਾਰਲੀਮਾਨੀ ਸਕੱਤਰ, ਨਿਰਮਲ ਸਿੰਘ ਕਾਹਲੋਂ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ, ਸੁੱਚਾ ਸਿੰਘ ਲੰਗਾਹ, ਸੇਵਾ ਸਿੰਘ ਸੇਖਵਾਂ, ਕੈ: ਬਲਬੀਰ ਸਿੰਘ ਬਾਠ (ਤਿੰਨੋ ਸਾਬਕਾ ਮੰਤਰੀ), ਲਖਬੀਰ ਸਿੰਘ ਲੋਧੀਨੰਗਲ, ਪ੍ਰਿੰਸ ਮਸੀਹ ਕੌਮੀ ਪ੍ਰਧਾਨ ਯੂਥ ਕ੍ਰਿਚਿਅਨ ਫਰੰਟ, ਡਾ. ਰਾਜੇਸ਼ ਗਿੱਲ, ਵਿਕਟਰ ਮਸੀਹ, ਤਰਲੋਕ ਸਿੰਘ ਬਾਠ, ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ, ਵਜੀਰ ਸਿੰਘ ਲਾਲੀ, ਡਾ. ਅਭਿਨਵ ਤ੍ਰਿਖਾ ਡਿਪਟੀ ਕਮਿਸ਼ਨਰ, ਲੋਕ ਨਾਥ ਆਂਗਰਾ ਡੀ.ਆਈ.ਜੀ ਬਾਰਡਰ ਰੇਂਜ, ਸੁਖਵੰਤ ਸਿੰਘ ਗਿੱਲ ਐਸ.ਐਸ.ਪੀ., ਟੀ.ਪੀ.ਐਸ. ਸੰਧੂ ਐਸ.ਡੀ.ਐਮ. ਅਤੇ ਇਸਾਈ ਭਾਈਚਾਰੇ ਦੇ ਧਾਰਮਿਕ ਆਗੂ ਅਤੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments: