jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday, 19 December 2013

ਏਡਿਡ ਸਕੂਲ ਅਧਿਆਪਕ ਜਥੇਬੰਦੀ ਵਲੋਂ 20 ਨੂੰ ਚੰਡੀਗੜ੍ਹ 'ਚ ਵਿਸ਼ਾਲ ਸੂਬਾ ਪੱਧਰੀ ਰੈਲੀ ਦਾ ਐਲਾਨ ਸੂਬੇ ਦੇ ਸਮੂਹ ਅਧਿਆਪਕ ਤੇ ਹੋਰ ਕਰਮਚਾਰੀ ਛੁੱਟੀ ਲੈ ਕੇ ਕਰਨਗੇ ਸ਼ਮੂਲੀਅਤ

www.sabblok.blogspot.com
ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਏਡਿਡ ਸਕੂਲਾਂ ਦੇ ਸਮੂਹ ਅਧਿਆਪਕਾਂ ਤੇ ਕਰਮਚਾਰੀਆਂ ਦਾ ਸਰਕਾਰੀ ਸਕੂਲਾਂ ਵਿਚ ਰਲੇਵਾ ਕਰਨ ਦੀ ਮੰਗ ਨੂੰ ਲੈ ਕੇ 20 ਦਸੰਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ ਹੈ।ਇਹ ਫੈਸਲਾ ਅੱਜ ਇਥੇ ਯੂਨੀਅਨ ਦੀ ਸੂਬਾ ਐਕਸ਼ਨ ਕਮੇਟੀ ਦੀ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ ਹੈ।ਯੂਨੀਅਨ ਦੇ ਸੂਬਾ ਪ੍ਰਧਾਨ ਸ.ਗੁਰਚਰਨ ਸਿੰਘ ਚਾਹਲ ਨੇ ਸੂਬਾ ਪ੍ਰੈਸ ਸਕੱਤਰ ਹਰਦੀਪ ਸਿੰਘ ਢੀਂਡਸਾ ਰਾਹੀਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਕਿ ਯੂਨੀਅਨ ਵਲੋਂ ਮੁਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਤੋਂ 14 ਦਸੰਬਰ ਤੱਕ ਗੱਲਬਾਤ ਦਾ ਸਮਾਂ ਮੰਗਿਆ ਸੀ ਪਰੰਤੂ ਯੂਨੀਅਨ ਨੂੰ ਗੱਲਬਾਤ ਦਾ ਸਮਾਂ ਨਹੀ ਦਿੱਤਾ ਗਿਆ ਇਸ ਲਈ ਹੁਣ 20 ਦਸੰਬਰ ਨੂੰ ਪੂਰੇ ਪੰਜਾਬ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕ ਅਤੇ ਹੋਰ ਕਰਮਚਾਰੀ ਛੁੱਟੀ ਲੈ ਕੇ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਰੈਲੀ ਕਰਨਗੇ।,ਗੁਰਮੀਤ ਸਿੰਘ ਲੁਧਿਆਣਾ ਨੇ  ਕਿਹਾ ਕਿ ਯੂਨੀਅਨ ਵਲੋਂ ਪੰਜਾਬ ਦੇ ਏਡਿਡ ਸਕੂਲਾਂ ਦੇ ਕਰੀਬ ਚਾਰ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਵਿਚ ਸ਼ਾਮਿਲ ਕਰਨ ਦੀ ਮੰਗ ਨੂੰ ਲੈ ਕੇ ਇਹ ਰੋਸ ਰੈਲੀ ਕੀਤੀ ਜਾਵੇਗੀ।ਯੂਨੀਅਨ ਦੇ  ਨੇ ਕਿਹਾ ਕਿ ਪੰਜਾਬ ਦੇ ਗੁਆਂਢੀ ਰਾਜਾਂ ਨੇ ਏਡਿਡ ਸਕੂਲਾਂ ਦੇ ਸਟਾਫ ਨੂੰ ਸਰਕਾਰੀ ਸਕੂਲਾਂ ਵਿਚ ਸ਼ਿਫਟ ਕਰ ਲਿਆ ਹੈ ਪਰੰਤੂ ਪੰਜਾਬ ਦੇ ਸਿੱਖਿਆ ਮੰਤਰੀ ਸ.ਸਿਕੰਦਰ ਸਿੰਘ ਮਲੂਕਾ ਨੇ ਯੂਨੀਅਨ ਨਾਲ ਵਾਅਦਾ ਕਰਕੇ ਵੀ ਹੁਣ ਤੱਕ ਏਡਿਡ ਸਕੂਲਾਂ ਦੇ ਸਟਾਫ ਨੂੰ ਸਰਕਾਰੀ ਸਕੂਲਾਂ ਵਿਚ ਸ਼ਿਫਟ ਕਰਨ ਅਤੇ ਯੂਨੀਅਨ ਦੀਆਂ ਹੋਰ ਮੰਗਾਂ ਬਾਰੇ ਕੋਈ ਕਾਰਵਾਈ ਨਹੀ ਕੀਤੀ ਜਿਸ ਕਰਕੇ ਯੂਨੀਅਨ ਮਜਬੂਰ ਹੋ ਕੇ ਇਹ ਸੰਘਰਸ਼ ਕਰਨਾ ਪੈ ਰਿਹਾ ਹੈ। ਮੈਡਮ ਸ਼ਵਿੰਦਰਜੀਤ ਕੌਰ ਲੁਧਿਆਣਾ  ਨੇ ਕਿਹਾ ਕਿ ਅਗਰ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਸ ਤੋਂ ਬਾਅਦ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। 
ਯੂਨੀਅਨ ਦੇ ਪ੍ਰੈਸ ਸਕੱਤਰ ਦਵਿੰਦਰ ਰਿਹਾਨ ਲੁਧਿਆਣਾ ਨੇ ਦੱਸਿਆ  ਕਿ ਪੰਜਾਬ ਸਰਕਾਰ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਏਡਿਡ ਸਟਾਫ ਨੂੰ ਸਰਕਾਰੀ ਅਧਿਆਪਕਾਂ ਵਾਂਗ ਤਨਖਾਹ ਤੇ ਮਹਿੰਗਾਈ ਭੱਤਾ ਦੇ ਰਹੀ ਹੈ ਅਤੇ ਇਹਨਾਂ ਕਰਮਚਾਰੀਆਂ ਨੂੰ ਸਰਕਾਰੀ ਅਧਿਆਪਕਾਂ ਵਾਂਗ ਹੀ ਪੈਨਸ਼ਨ ਵੀ ਮਿਲ ਰਹੀ ਹੈ । ਉਹਨਾਂ ਕਿਹਾ ਕਿ ਅਗਰ ਸਰਕਾਰ ਏਡਿਡ ਸਕੂਲਾਂ ਦੇ ਕਰੀਬ 43 ਸੌ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਵਿਚ ਸ਼ਿਫਟ ਕਰ ਲੈਂਦੀ ਹੈ ਤਾਂ ਜਿਥੇ ਸਰਕਾਰੀ ਸਕੂਲਾਂ ਵਿਚ ਖਾਲੀ ਅਸਾਮੀਆਂ ਭਰ ਜਾਣਗੀਆਂ ਉਥੇ ਏਡਿਡ ਸਕੂਲਾਂ ਦੇ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਦਾ ਹੱਲ ਹੋ ਜਾਵੇਗਾ।ਯੂਨੀਅਨ ਆਗੂਆਂ ਨੇ ਮੁਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਉਹ ਤਰੁੰਤ ਉਹਨਾਂ ਨਾਲ ਮੀਟਿੰਗ ਕਰਕੇ ਸਮੱਸਿਆ ਦਾ
ਹੱਲ ਕਰਨ

No comments: