www.sabblok.blogspot.com
ਡੇਹਲੋਂ/ਆਲਮਗੀਰ, 26 ਦਸੰਬਰ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਪਾਤਸ਼ਾਹੀ ਦਸਵੀਂ ਵਿਖੇ 28 ਦਸੰਬਰ ਤੋਂ 30 ਦਸੰਬਰ ਤੱਕ ਭਾਈ ਨਗਾਹੀਆ ਸਿੰਘ ਤੇ ਛੋਟੇ ਸਾਹਿਬਜ਼ਾਦਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਅੱਜ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਚਰਨ ਸਿੰਘ ਆਲਮਗੀਰ, ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਰੇਸ਼ਮ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਮਨਾਏ ਜਾ ਰਹੇ ਪੰਦਰਵਾਜੇ ਅਧੀਨ ਇਸ ਵਾਰੀ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਸਾਲਾਨਾ ਅੱਜ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਉਨ੍ਹਾਂ ਦੱਸਿਆ ਕਿ 28 ਦਸੰਬਰ ਨੂੰ ਸਵੇਰੇ 8 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਜਦੋਂਕਿ 11 ਵਜੇ ਨਗਰ ਕੀਰਤਨ ਹੋਵੇਗਾ ਜੋ ਆਲਮਗੀਰ ਨਗਰ ਦੀ ਪਰਿਕਰਮਾ ਕਰਦਿਆਂ ਸ਼ਾਮ ਵੇਲੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਪੁੱਜੇਗਾ | ਉਨ੍ਹਾਂ ਦੱਸਿਆ ਕਿ ਇਸ ਦਿਨ ਸ਼੍ਰੋ. ਕਮੇਟੀ ਪ੍ਰਧਾਨ ਜਥੇ. ਅਵਤਾਰ ਸਿੰਘ ਵੀ ਆਉਣਗੇ | ਸ਼ੋ੍ਰ. ਕਮੇਟੀ ਮੈਂਬਰ ਆਲਮਗੀਰ ਤੇ ਮੈਨੇਜਰ ਰੇਸ਼ਮ ਸਿੰਘ ਨੇ ਅੱਗੇ ਦੱਸਿਆ ਕਿ 30 ਦਸੰਬਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਜਦਕਿ ਇਸੇ ਦਿਨ ਅੰਮਿ੍ਤ ਸੰਚਾਰ ਵੀ ਹੋਵੇਗਾ | ਉਨ੍ਹਾਂ ਦੱਸਿਆ ਕਿ 29 ਤੇ 30 ਦਸੰਬਰ ਨੂੰ ਕੀਰਤਨ ਦਰਬਾਰ ਹੋਵੇਗਾ, ਜਿਸ ਦੌਰਾਨ ਪੰਥ ਦੇ ਉੱਘੇ ਢਾਡੀ, ਰਾਗੀ, ਕਥਾਵਾਚਕ, ਕੀਰਤਨੀਏ ਸਿੰਘ ਪੁੱਜਣਗੇ ਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ | ਇਸ ਸਮੇਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਹੈੱਡ ਗੰ੍ਰਥੀ ਗਿਆਨੀ ਰਾਜਿੰਦਰਪਾਲ ਸਿੰਘ, ਸ. ਭੁਪਿੰਦਰ ਸਿੰਘ ਨਾਗੋਕੇ, ਦਿਲਬਾਗ ਸਿੰਘ, ਮਨਪ੍ਰੀਤ ਸਿੰਘ, ਸਤਨਾਮ ਸਿੰਘ, ਨਗਿੰਦਰ ਸਿੰਘ ਬਿੱਟੂ ਆਲਮਗੀਰ, ਬਲਜੀਤ ਸਿੰਘ ਸੇਖੋਂ ਸਮੇਤ ਹਾਜ਼ਰ ਸਨ |
No comments:
Post a Comment