jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday, 9 December 2013

ਦਿੱਲੀ ਵਿਚ ਫਿਰ ਹੋਣਗੀਆਂ ਚੋਣਾਂ?

www.sabblok.blogspot.com
ਹਰਸ਼ਵਰਧਨ ਬੋਲੇ ਅਸੀਂ ਸਰਕਾਰ ਬਣਾਉਣ ਦੀ ਸਥਿਤੀ 'ਚ ਨਹੀਂ, ਕੇਜਰੀਵਾਲ ਨੇ ਕਿਹਾ : ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ 'ਆਪ'

ਦਿੱਲੀ ਵਿਚ ਲੰਗੜੀ ਵਿਧਾਨ ਸਭਾ ਆਉਣ ਤੋਂ ਬਾਅਦ ਰਾਜਧਾਨੀ ਵਿਚ ਨਵੀਂ ਸਰਕਾਰ ਬਣਾਉਣ ਨੂੰ ਲੈ ਕੇ ਬੇਯਕੀਨੀ ਦੀ ਸਥਿਤੀ ਹੋਰ ਡੂੰਘੀ ਹੋ ਗਈ ਹੈ। ਦਿੱਲੀ ਵਿਚ ਫਿਰ ਚੋਣਾਂ ਦੇ ਆਸਾਰ ਹਨ। 70 ਸੀਟਾਂ ਵਾਲੀ ਵਿਧਾਨ ਸਭਾ ਵਿਚ ਭਾਜਪਾ 32 ਸੀਟਾਂ ਲੈ ਕੇ ਸਭ ਤੋਂ ਵੱਡੀ ਪਾਰਟੀ ਦੇ ਰੂਪ ਵਿਚ ਉੱਭਰੀ ਹੈ। 'ਆਪ' ਅਤੇ ਕਾਂਗਰਸ ਦੇ ਪ੍ਰਤੱਖ ਜਾਂ ਅਪ੍ਰਤੱਖ ਸਮਰਥਨ ਤੋਂ ਬਿਨਾਂ ਦਿੱਲੀ ਵਿਚ ਕੋਈ ਸਰਕਾਰ ਨਹੀਂ ਬਣ ਸਕਦੀ। ਡਾ. ਹਰਸ਼ਵਰਧਨ ਨੇ ਕਿਹਾ ਕਿ ਉਹ ਸਰਕਾਰ ਬਣਾਉਣ ਦੀ ਸਥਿਤੀ ਵਿਚ ਨਹੀਂ ਹਨ ਅਤੇ ਵਿਰੋਧੀ ਧਿਰ ਵਿਚ ਬੈਠਣਾ ਪਸੰਦ ਕਰਨਗੇ। ਮੌਜੂਦਾ ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 17 ਦਸੰਬਰ ਨੂੰ ਖਤਮ ਹੋ ਰਿਹਾ ਹੈ। ਨਵੀਂ ਸਰਕਾਰ ਗਠਨ ਨਾ ਹੋਣ ਦੀ ਸਥਿਤੀ ਵਿਚ 18 ਦਸੰਬਰ ਤੋਂ ਦਿੱਲੀ ਵਿਚ ਰਾਸ਼ਟਰਪਤੀ ਰਾਜ ਲਗਾਉਣਾ ਜ਼ਰੂਰੀ ਹੋ ਜਾਵੇਗਾ। ਇਸ ਤੋਂ ਇਲਾਵਾ 'ਆਪ' ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਨੇ ਅੱਜ ਸਪੱਸ਼ਟ ਕਰ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਰਚਨਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ ਅਤੇ ਸਰਕਾਰ ਬਣਾਉਣ ਲਈ ਨਾ ਕਿਸੇ ਨੂੰ ਹਮਾਇਤ ਦੇਵੇਗੀ ਅਤੇ ਨਾ ਹੀ ਕਿਸੇ ਤੋਂ ਸਹਿਯੋਗ ਲਵੇਗੀ। ਸ਼੍ਰੀ ਕੇਜਰੀਵਾਲ ਨੇ ਚੋਣ ਨਤੀਜਿਆਂ 'ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਰਦੇ ਹੋਏ ਕਿਹਾ ਕਿ ਜਨਤਾ ਨੇ ਉਨ੍ਹਾਂ ਦੀ ਪਾਰਟੀ ਵਿਚ ਜੋ ਵਿਸ਼ਵਾਸ ਜ਼ਾਹਿਰ ਕੀਤਾ ਹੈ, ਉਸ 'ਤੇ ਖਰਾ ਉਤਰਨ ਲਈ ਉਹ ਕੋਈ ਕਸਰ ਨਹੀਂ ਛੱਡਣਗੇ।

No comments: