jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 2 December 2013

ਅਕਾਲੀ ਦਲ, ਦਿੱਲੀ ਚੋਣਾਂ ਦੌਰਾਨ ਚਾਰੋਂ ਸੀਟਾਂ ਜਿੱਤ ਕੇ ਬੀ.ਜੇ.ਪੀ.-ਅਕਾਲੀ ਦਲ ਦੀ ਸਰਕਾਰ ਬਨਾਉਣ 'ਚ ਮਹੱਤਵਪੂਰਨ ਰੋਲ ਅਦਾ ਕਰੇਗਾ : ਮਜੀਠੀਆ

www.sabblok.blogspot.com
ਰੂਪਨਗਰ : ਸ਼੍ਰੋਮਣੀ ਅਕਾਲੀ ਦਲ, ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਚਾਰੋਂ ਸੀਟਾਂ ਜਿੱਤ ਕੇ ਬੀ.ਜੇ.ਪੀ.-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਾਉਣ ਵਿਚ ਮਹੱਤਵਪੂਰਨ ਰੋਲ ਅਦਾ ਕਰੇਗਾ। ਇਸ ਗੱਲ ਦਾ ਪ੍ਰਗਟਾਵਾ ਸਰਦਾਰ ਬਿਕਰਮ ਸਿੰਘ ਮਜੀਠੀਆ, ਮਾਲ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਨੇ ਕੀਤਾ।ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਾ ਕੇਵਲ ਚਾਰ ਸੀਟਾਂ ਤੇ ਹੀ ਜਿੱਤ ਪ੍ਰਾਪਤ ਕਰੇਗਾ ਸਗੋਂ ਦਿੱਲੀ ਦੇ ਬਾਕੀ ਵਿਧਾਨ ਸਭਾ ਹਲਕਿਆਂ ਵਿੱਚ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਅਹਿਮ ਭੂਮਿਕਾ ਨਿਭਾਏਗਾ ਜਿਸ ਸਦਕਾ ਦਿੱਲੀ ਵਿੱਚ ਕਾਂਗਰਸ ਦੀ 15 ਸਾਲਾਂ ਤੋਂ ਚੱਲ ਰਹੀ ਸਰਕਾਰ ਨੂੰ ਹਟਾ ਕੇ ਬੀ.ਜੇ.ਪੀ.- ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।

ਜਿਕਰਯੋਗ ਹੈ ਕਿ ਬੀਤੀ ਦੇਰ ਰਾਤ ਰੂਪਨਗਰ ਵਿਖੇ ਸਰਦਾਰ ਬਿਕਰਮ ਸਿੰਘ ਮਜੀਠੀਆ ਕਾਂਗਰਸ ਦੇ ਸਾਬਕਾ ਐਮ.ਐਲ.ਏ. ਰਾਣਾ ਕੇ.ਪੀ. ਸਿੰਘ ਦੀ ਲਡ਼ਕੀ ਮਨੀਸ਼ਾ ਦੀ ਸ਼ਾਦੀ ਵਿੱਚ ਸ਼ਿਰਕਤ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕਾਂਗਰਸ ਸਰਕਾਰ ਦੇ ਰਾਜ ਵਿੱਚ ਕਾਂਨੂੰਨ ਵਿਵਸਥਾ ਦੀ ਮਾਡ਼ੀ ਹਾਲਤ ਅਤੇ ਮਹਿੰਗਾਈ ਦੇ ਖਿਲਾਫ ਲੋਕ ਹੁਣ ਉਠ ਖਡ਼ੇ ਹਨ ਅਤੇ ਉਨ੍ਹਾਂ ਨੇ ਮੌਜੂਦਾ ਕਾਂਗਰਸ ਸਰਕਾਰ ਨੂੰ ਚਲਦਾ ਕਰਨ ਦਾ ਮਨ ਬਣਾ ਲਿਆ ਹੈ। ਭਾਰਤੀ ਜਨਤਾ ਪਾਰਟੀ-ਸ਼੍ਰੋਮਣੀ ਅਦਾਲੀ ਦਲ ਦੇ ਵਰਕਰ ਘਰ ਘਰ ਜਾ ਕੇ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪ੍ਰਚਾਰ ਕਰ ਰਹੇ ਹਨ ਅਤੇ ਉਨਾਂ ਨੂੰ ਪੂਰੀ ਉਮੀਦ ਹੈ ਕਿ ਦਿੱਲੀ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ-ਸ਼੍ਰੋਮਣੀ ਅਦਾਲੀ ਦਲ ਦੇ ਉਮੀਦਵਾਰਾਂ ਨੂੰ ਰਿਕਾਰਡ ਤੋਡ਼ ਜਿੱਤ ਪ੍ਰਾਪਤ ਹੋਵੇਗੀ। ਪੱਤਰਕਾਰਾਂ ਵਲੋਂ ਪੁੱਛੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ ਕੋਈ ਸੀਟ ਪ੍ਰਾਪਤ ਨਹੀਂ ਹੋਵੇਗੀ ਅਤੇ ਆਉਣ ਵਾਲੇ 8 ਦਸੰਬਰ ਨੂੰ ਚੋਣਾਂ ਦੇ ਨਤੀਜੇ ਸਾਹਮਣੇ ਆਉਣ 'ਤੇ ਇਸ ਦਾ ਪਤਾ ਲਗ ਜਾਵੇਗਾ।

ਉਨ੍ਹਾਂ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਹਰਿਆਣਾ ਵਿੱਚ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਵਿਧਾ ਸਭਾ ਚੋਣਾਂ ਵਿਚ ਜੇਤੂ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਸ਼੍ਰੋਮਣੀ ਅਕਾਲੀ ਮੱਧ- ਪ੍ਰਦੇਸ਼,ਛੱਤਿਸਗਡ਼ ਅਤੇ ਰਾਜਸਥਾਨ ਵਿੱਚ ਖੁੱਦ ਚੋਣਾਂ ਨਹੀਂ ਲਡ਼ ਰਿਹਾ, ਪਰੰਤੂ ਇੰਨਾਂ ਚੋਣਾਂ ਦੌਰਾਨ ਪਾਰਟੀ ਵਲੋਂ ਭਾਜਪਾ ਦੀ ਪੂਰਨ ਹਿਮਾਇਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰੁਝਾਨ ਵੇਖਣ ਤੋਂ ਪਤਾ ਚਲ ਰਿਹਾ ਹੈ ਕਿ ਚੋਣਾਂ ਦੌਰਾਨ ਜਿਥੇ ਰਾਜਸਥਾਨ ਵਿੱਚ ਕਾਂਗਰਸ ਦੀ ਸਰਕਾਰ ਨੂੰ ਚਲਦਾ ਕਰਦੇ ਹੋਏ ਬੀ.ਜੇ.ਪੀ. ਸਰਕਾਰ ਬਣੇਗੀ ਉਥੇ ਬਾਕੀ ਦੋ ਰਾਜਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਮੁਡ਼ ਬਣੇਗੀ। ਆਉਣ ਵਾਲੀਆਂ ਪਾਰਲੀਮਾਨੀ ਚੋਣਾਂ ਦੌਰਾਨ ਕੇਂਦਰ ਵਿਚ ਐਨ.ਡੀ.ਏ. ਦੀ ਸਰਕਾਰ ਬਣਨ ਸਬੰਧੀ ਦੱਸਦਿਆਂ ਉਨ੍ਹਾਂ ਕਿਹਾ ਕਿ ਦੇਸ ਦੇ ਲੋਕਾਂ ਨੂੰ ਹੁਣ ਪਤਾ ਲਗ ਗਿਆ ਹੈ ਕਿ ਕਾਂਗਰਸ ਦੀ ਯੂ.ਪੀ.ਏ. ਸਰਕਾਰ ਗਰੀਬਾਂ ਦੇ ਹੱਕਾਂ ਦੀ ਰਾਖੀ ਨਹੀ ਕਰ ਸਕਦੀ ਅਤੇ ਇਸ ਦੇ ਲੀਡਰ ਲੋਕਾਂ ਨੂੰ ਲੁੱਟਣ ਵਿਚ ਹੀ ਯਕੀਨ ਰਖਦੇ ਹਨ।

No comments: