jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 3 December 2013

ਰਿਹਾਈ ਮਾਰਚ 'ਚ ਸਿੱਖ ਸੰਗਤਾਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ-ਸੰਤ ਦਾਦੂਵਾਲ


ਤਲਵੰਡੀ ਸਾਬੋ, 2 ਦਸੰਬਰ (ਜ.ਸ.ਰਾਹੀ)- ਜੇਲ੍ਹਾਂ ਵਿਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਸਮਰਥਨ ਕਰਦਿਆਂ ਸਮੂਹ ਸਿੱਖ ਜਥੇਬੰਦੀਆਂ ਵੱਲੋਂ 4 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੱਢੇ ਜਾਣ ਵਾਲੇ ਰਿਹਾਈ ਮਾਰਚ ਵਿਚ ਸਿੱਖ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਪੰਥਕ ਸੇਵਾ ਲਹਿਰ ਦੇ ਮੁਖੀ ਤੇ ਉੱਘੇ ਸਿੱਖ ਪ੍ਰਚਾਰਕ ਸੰਤ ਬਾਬਾ ਬਲਜੀਤ ਸਿੰਘ ਖਾਲਸਾ ਦਾਦੂਵਾਲ੍ਹ ਨੇ ਇਥੋਂ ਜਾਰੀ ਪ੍ਰੈਸ ਬਿਆਨ ਰਾਹੀ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਸਮੂਹ ਸਿੱਖ ਜਗਤ ਨੂੰ ਸਮਰਥਨ ਦੇਣਾ ਚਾਹੀਦਾ ਹੈ ਤਾਂ ਕਿ ਸਰਕਾਰਾਂ ਦੁਆਰਾ ਲੰਬੇ ਸਮੇਂ ਤੋਂ ਲਟਕਾਈ ਜਾ ਰਹੀ ਇਸ ਮੰਗ ਨੂੰ ਮਨਵਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਭਾਈ ਗੁਰਬਖਸ਼ ਸਿੰਘ ਦੇ ਸਮਰਥਨ ਵਿਚ ਤੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਸਮੂਹ ਸਿੱਖ ਜਥੇਬੰਦੀਆਂ ਵੱਲੋਂ 4 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੱਕ ਕੱਢੇ ਜਾਣ ਵਾਲੇ ਰਿਹਾਈ ਮਾਰਚ ਵਿੱਚ ਸਿੱਖ ਸੰਗਤਾਂ ਨੂੰ ਵਧ ਚੜ ਕੇ ਸ਼ਿਰਕਤ ਕਰਨੀ ਚਾਹੀਦੀ ਹੈ।

No comments: