ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਹਾਲਤ ਵਿਗੜੀ, ਪੀ. ਜੀ. ਆਈ. 'ਚ ਦਾਖਲ
ਚੰਡੀਗੜ੍ਹ-ਜੇਲਾਂ ਵਿਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਦੇ ਲਈ ਮਰਨ ਵਰਤ ਰੱਖਣ ਵਾਲੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਹਾਲਤ ਸੋਮਵਾਰ ਨੂੰ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਬਾਰੇ ਪੂਰੀ ਜਾਣਕਾਰੀ ਨਹੀਂ ਮਿਲੀ ਹੈ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਮਰਨ ਵਰਤ ਵਾਲੀ ਥਾਂ ਤੋਂ ਪੁਲਸ ਨੇ ਚੁੱਕ ਲਿਆ ਸੀ ਅਤੇ ਰੋਪੜ ਦੀ ਜੇਲ ਵਿਚ ਬੰਦ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਪਿਛਲੇ ਕੁਝ ਦਿਨਾਂ ਤੋਂ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਜੇਲਾਂ ਵਿਚ ਬੰਦ ਸਿੱਖ ਨੌਜਵਾਨਾਂ ਅਤੇ ਹੋਰ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਸਨ। ਇਸ ਦੌਰਾਨ ਵੀਰਵਾਰ ਅਤੇ ਸ਼ੁੱਕਰਵਾਰ ਦੀ ਵਿਚਕਾਰਲੀ ਰਾਤ ਨੂੰ ਮੋਹਾਲੀ ਦੀ ਪੁਲਸ ਸਾਦਾ ਕੱਪੜਿਆਂ 'ਚ ਆ ਕੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਜ਼ਬਰੀ ਚੁੱਕ ਕੇ ਲੈ ਗਈ ਅਤੇ ਫੇਜ਼-6 ਦੇ ਇਕ ਹਸਪਤਾਲ 'ਚ ਭਰਤੀ ਕਰਵਾ ਦਿੱਤਾ।
No comments:
Post a Comment