jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday, 19 December 2013

ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀ ਮੁਲਕ ਦੀਆਂ ਜੇਲ੍ਹਾ ‘ਚੋਂ ਰਿਹਾਅ ਹੋਣੇ ਚਾਹੀਦੇ ਹਨ-ਸੁਖਬੀਰ ਸਿੰਘ ਬਾਦਲ

www.sabblok.blogspot.com

ਲਹਿਰਾ ਮੁਹੱਬਤ (ਬਠਿੰਡਾ)/19 ਦਸੰਬਰ/ ਬੀ ਐਸ ਭੁੱਲਰ

  ਦਿੱਲੀ ਸਮੇਤ ਚਾਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਹਾਲ ਹੀ ‘ਚ ਆਏ ਨਤੀਜਿਆਂ ‘ਚ ਕਾਂਗਰਸ ਦੀ ਹੋਈ ਹਾਰ ਲਈ ਰਾਹੁਲ ਗਾਂਧੀ ਦੀਆਂ ਸਿਆਸੀ ਫੇਰੀਆਂ ਨੂੰ ਵੱਡਾ ਕਾਰਨ ਕਰਾਰ ਦਿੰਦਿਆਂ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਜਲਦ ਤੋਂ ਜਲਦ ਰਾਹੁਲ ਗਾਂਧੀ ਨੂੰ ਰਸਮੀ ਤੌਰ ‘ਤੇ ਪ੍ਰਧਾਨ ਮੰਤਰੀ ਦੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰੇ ਤਾਂ ਜੋ ਇਸ ਪਾਰਟੀ ਦੀ ਰਹਿੰਦੀ ਹੋਂਦ ਵੀ ਮੁਲਕ ਦੇ ਸਿਆਸੀ ਨਕਸ਼ੇ ਤੋਂ ਮਿਟ ਸਕੇ।

ਅੱਜ ਇਥੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨਾਲ ਸੰਗਤ ਦਰਸ਼ਨ ਪ੍ਰੋਗਰਾਮ ਉਪਰੰਤ ਮੀਡੀਆ ਵੱਲੋਂ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਭਾਜਪਾ ਆਗੂ ਨਰੇਂਦਰ ਮੋਦੀ ਦੇ ਖਿਲਾਫ ਕਾਂਗਰਸ ਪਾਰਟੀ ਵੱਲੋਂ ਰਸਮੀ ਤੌਰ ‘ਤੇ ਪ੍ਰਧਾਨ ਮੰਤਰੀ ਦੇ ਉਮੀਦਵਾਰ ਵਜੋਂ ਐਲਾਨਣ ਦੀਆਂ ਹੋ ਰਹੀਆਂ ਤਿਆਰੀਆਂ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਤੱਥਪੂਰਨ ਸਚਾਈ ਹੈ ਕਿ ਜਿਥੇ-ਜਿਥੇ ਵੀ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸਿਆਸੀ ਫੇਰੀ ਕੀਤੀ ਗਈ ਉਥੇ ਹੀ ਕਾਂਗਰਸ ਪਾਰਟੀ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ‘‘ਐਨ.ਡੀ.ਏ ਉਡੀਕ ਕਰ ਕਰ ਰਿਹਾ ਹੈ ਕਿ ਕਾਂਗਰਸ ਪਾਰਟੀ ਜਲਦ ਤੋਂ ਜਲਦ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਦੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰੇ ਤਾਂ ਜੋ ਮੁਲਕ ਨੂੰ ਭ੍ਰਿਸ਼ਟਾਚਾਰ ਤੇ ਆਰਥਿਕ ਕਮਜ਼ੋਰੀ ਤੋਂ ਸਿਵਾਏ ਕੁਝ ਨਾ ਦੇਣ ਕਾਂਗਰਸ ਪਾਰਟੀ ਦਾ ਆਉਂਦੀਆਂ ਪਾਰਲੀਮਾਨੀ ਚੋਣਾਂ ‘ਚ ਮੁਕੰਮਲ ਸਫਾਇਆ ਹੋ ਸਕੇ। ਭਾਈ ਗੁਰਬਖਸ਼ ਸਿੰਘ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਕੀਤੀ ਜਾ ਰਹੀ ਮੰਗ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲੇ ਦਿਨ ਤੋਂ ਹੀ ਕਹਿ ਰਿਹਾ ਹੈ ਕਿ ਪੂਰੇ ਮੁਲਕ ਦੀਆਂ ਜੇਲ੍ਹਾਂ ਵਿੱਚ ਬੰਦ ਸਾਰੇ ਉਹ ਕੈਦੀ ਤੁਰੰਤ ਰਿਹਾ ਹੋਣੇ ਚਾਹੀਦੇ ਹਨ ਜਿਨ੍ਹਾਂ ਦੀ ਕੈਦ ਪੂਰੀ ਹੋ ਚੁੱਕੀ ਹੈ। ਲਾਲ ਬੱਤੀ ਦੀ ਵਰਤੋਂ ਸਬੰਧੀ ਭਾਰਤੀ ਸੁਪਰੀਮ ਕੋਰਟ ਵੱਲੋਂ ਤਾਜ਼ਾ ਹੁਕਮਾਂ ਸਬੰਧੀ ਪੁੱਛੇ ਸਵਾਲ ਬਾਰੇ ਸ. ਬਾਦਲ ਨੇ ਇਸ ਫੈਸਲੇ ਨੂੰ ਉਸਾਰੂ ਆਖਦਿਆਂ ਕਿਹਾ ਕਿ ਉਹ ਇਸ ਸਬੰਧੀ ਹੁਕਮਾਂ ਦਾ ਅਧਿਐਨ ਕਰਨ ਤੋਂ ਬਾਅਦ ਹੀ ਢੁੱਕਵੇਂ ਕਦਮ ਚੁੱਕਣਗੇ।

ਇਸ ਤੋਂ ਪਹਿਲਾਂ ਸੰਗਤ ਦਰਸ਼ਨ ਪ੍ਰੋਗਰਾਮਾਂ ਦੌਰਾਨ ਸ. ਬਾਦਲ ਨੇ ਐਲਾਨ ਕੀਤਾ ਕਿ ਨਥਾਣਾ ਅਤੇ ਲਹਿਰਾ ਮੁਹੱਬਤ ਦੀਆਂ ਸਾਰੀਆਂ ਗਲੀਆਂ, ਨਾਲੀਆਂ, ਸੀਵਰੇਜ਼ ਤੇ ਵਾਟਰ ਸਪਲਾਈ ਦੀਆਂ ਸਹੂਲਤਾਂ ਨੂੰ ਮੁਕੰਮਲ ਰੂਪ ਵਿੱਚ ਮੁਹੱਈਆ ਹੋਣਗੀਆਂ ਅਤੇ ਇਸ ਪ੍ਰਾਜੈਕਟ ਲਈ ਆਉਂਦੇ ਦੋ ਮਹੀਨਿਆਂ ਤੋਂ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਪ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਵੱਲੋਂ ਅੱਜ ਲਹਿਰਾ ਮੁਹੱਬਤ ਅਤੇ ਨਥਾਣਾ ਤੋਂ ਇਲਾਵਾ ਰਾਮਪੁਰਾ ਪਿੰਡ, ਚਾਓਕੇ, ਮੰਡੀ ਕਲਾਂ ਅਤੇ ਬਾਲਿਆਂਵਾਲੀ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਕੀਤੇ ਗਏ ਅਤੇ ਬਾਲਿਆਂਵਾਲੀ ਵਿਖੇ 16.5 ਲੱਖ ਦੀ ਲਾਗਤ ਨਾਲ ਬਣਨ ਵਾਲੇ ਪ੍ਰਾਇਮਰੀ ਸਕੂਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਤੇ ਭਲਾਈ ਲਈ ਯਤਨ ਲਗਾਤਾਰ ਜਾਰੀ ਹਨ ਉਸੇ ਤਰ੍ਹਾਂ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਰਾਹਤ ਦੇਣ ਲਈ 1.5 ਲੱਖ ਟਿਊਬਵੈਲ ਕੁਨੈਕਸ਼ਨ ਜਲਦ ਹੀ ਰਲੀਜ ਕੀਤੇ ਜਾ ਰਹੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸੂਬਾ ਸਰਕਾਰ ਵੱਲੋਂ ਨੀਲੇ ਕਾਰਡ ਹੋਲਡਰਾਂ ਲਈ ਇੱਕ ਰੁਪਏ ਕਿਲੋ ਆਟਾ ਮੁਹੱਈਆ ਕਰਵਾਉਣ ਦੀ ਚਾਲੂ ਕੀਤੀ ਸਕੀਮ ਨੂੰ ਇਤਿਹਾਸਕ ਕਰਾਰ ਦਿੱਤਾ।

ਬੀਬੀ ਹਰਸਿਮਰਤ ਕੌਰ ਬਾਦਲ ਨੇ ਸੰਗਤ ਦਰਸ਼ਨ ਪ੍ਰੋਗਰਾਮਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਆਉਂਦੀਆਂ ਪਾਰਲੀਮਾਨੀ ਚੋਣਾਂ ਵਿੱਚ ਕਾਂਗਰਸ ਦਾ ਮੁਕੰਮਲ ਸਫਾਇਆ ਚਿੱਟੇ ਦਿਨ ਵਾਂਗ ਸਾਫ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦੀ ਭਲਾਈ ਲਈ ਐਨ.ਡੀ.ਏ ਸਰਕਾਰ ਨੂੰ ਸੱਤਾ ਵਿੱਚ ਲਿਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਭ੍ਰਿਸ਼ਟ ਨੀਤੀਆਂ ਤੋਂ ਉਕਤਾਏ ਮੁਲਕ ਦੇ ਵੋਟਰਾਂ ਨੇ ਕਾਂਗਰਸ ਨੂੰ ਸੱਤਾ ਤੋਂ ਪਰੇ ਕਰਨ ਦਾ ਪੂਰਾ ਮਨ ਬਣਾ ਲਿਆ ਹੈ।

No comments: