jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday, 9 December 2013

ਕਾਂਗਰਸ ਦੇ ਹਾਰੇ ਉਮੀਦਵਾਰ ਦੀ ਪਤਨੀ ਨੇ `ਆਪ` ਦੇ ਵਿਧਾਇਕ ਤੇ ਛੇੜਛਾੜ ਦਾ ਮਾਮਲਾ ਦਰਜ ਕਰਾਇਆ

www.sabblok.blogspot.com


ਨਵੀਂ ਦਿੱਲੀ:: -ਸੀਮਾਪੁਰੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਧਰਮਿੰਦਰ ਸਿੰਘ ਕੋਹਲੀ ਵਿਰੁੱਧ ਛੇੜਛਾੜ ਅਤੇ ਦੰਗਾ ਕਰਨ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਗਿਆ ਹੈ । ਕਾਂਗਰਸੀ ਕਾਰਕੁਨ ਵੀਰ ਸਿੰਘ ਧਿੰਗਾਨ, ਜੋ ਕਿ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਦੇ ਮੁਕਾਬਲੇ ਚੋਣ ਹਾਰ ਗਏ ਸਨ, ਦੀ ਸ਼ਿਕਾਇਤ 'ਤੇ ਪੁਲਿਸ ਨੇ ਪਰਚਾ ਦਰਜ ਕੀਤਾ ਹੈ । ਬੇਸ਼ੱਕ ਪਾਰਟੀ ਦੇ ਉਮਰ 'ਚ ਸਭ ਤੋਂ ਛੋਟੇ ਵਿਧਾਇਕ ਨੇ ਇਸ ਦੋਸ਼ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਇਹ ਮਾਮਲਾ ਬਿਲਕੁਲ ਝੂਠਾ ਹੈ ਅਤੇ ਇਹ ਉਨ੍ਹਾਂ ਦਾ ਅਕਸ ਵਿਗਾੜਨ ਦੀ ਇਕ ਕੋਸ਼ਿਸ਼ ਹੈ । ਦੋਵਾਂ ਪਾਰਟੀਆਂ ਦੇ ਸਮਰਥਕਾਂ ਵਿਚਾਲੇ ਉਸ ਵੇਲੇ ਝਗੜਾ ਹੋ ਗਿਆ ਸੀ ਜਦੋਂ 'ਆਪ' ਦੇ ਕਾਰਕੁਨਾਂ ਨੇ ਧਿੰਗਾਨ ਦੀ ਰਿਹਾਇਸ਼ ਦੇ ਸਾਹਮਣੇ ਜਿੱਤ ਦੇ ਜਸ਼ਨ ਦੇ ਜਲੂਸ ਤਹਿਤ ਪਟਾਖੇ ਚਲਾਉਣੇ ਸ਼ੁਰੂ ਕਰ ਦਿੱਤੇ 'ਤੇ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋ ਗਿਆ । ਬੇਸ਼ੱਕ ਪੁਲਿਸ ਨੇ ਤੁਰੰਤ ਮੌਕੇ 'ਤੇ ਪੁੱਜ ਕੇ ਸਥਿਤੀ 'ਤੇ ਕਾਬੂ ਪਾ ਲਿਆ ਪ੍ਰੰਤੂ ਮਾਮਲੇ ਲਈ ਪਰਚਾ ਦਰਜ ਕਰ ਲਿਆ । ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਧਿੰਗਾਨ ਵੱਲੋਂ ਕੀਤੀ ਗਈ ਸ਼ਿਕਾਇਤ ਅਤੇ ਉੁਸ ਦੀ ਪਤਨੀ ਵੱਲੋਂ ਲਾਏ ਗਏ ਦੋਸ਼ ਕਿ ਆਮ ਆਦਮੀ ਪਾਰਟੀ ਦੇ ਕਾਰਕੁਨ ਉਨ੍ਹਾਂ ਦੀ ਰਿਹਾਇਸ਼ ਦੇ ਅੰਦਰ ਆ ਵੜੇ ਅਤੇ ਉਸ ਨਾਲ ਬਦਸਲੂਕੀ ਕੀਤੀ, ਦੇ ਆਧਾਰ 'ਤੇ ਇਹ ਪਰਚਾ ਦਰਜ ਕੀਤਾ ਗਿਆ ਹੈ । ਕੋਹਲੀ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਉਹ ਖੁੱਲ੍ਹੀ ਜੀਪ 'ਚ ਲੋਕਾਂ ਦਾ ਸਵਾਗਤ ਕਰ ਰਹੇ ਸਨ ਅਤੇ ਕਿਸੇ ਦੇ ਘਰ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ । ਉਨ੍ਹਾਂ ਕਿਹਾ ਕਿ ਉਹ ਇਸ ਸਬੰਧ 'ਚ ਮਾਨਹਾਨੀ ਦਾ ਮਾਮਲਾ ਦਾਇਰ ਕਰਨਗੇ ।

No comments: