www.sabblok.blogspot.com
ਨਵੀਂ ਦਿੱਲੀ : ਵਿਧਾਨ ਸਭਾ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਚੋਣ ਨਤੀਜਿਆਂ ਨਾਲ ਉਨ੍ਹਾਂ ਦੀ ਪਾਰਟੀ ਨੂੰ ਬੇਹੱਦ ਨਿਰਾਸ਼ਾ ਹੱਥ ਲੱਗੀ ਹੈ | ਸੋਨੀਆ ਨੇ ਕਿਹਾ ਕਿ ਉਹ ਪਾਰਟੀ ਦੀ ਹੋਈ ਹਾਰ ਦੇ ਕਾਰਨਾਂ ਦੀ ਸਵੈ-ਪੜਚੋਲ ਕਰਨਗੇ | ਸਾਨੂੰ ਚਾਰ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਬੇਹੱਦ ਵੱਡੀ ਨਿਰਾਸ਼ਾ ਹੱਥ ਲੱਗੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀ ਹਾਰ ਨੂੰ ਲੈ ਕੇ ਆਤਮ-ਮੰਥਨ ਕਰਨ ਦੀ ਲੋੜ ਹੈ | ਉਨ੍ਹਾਂ ਜਿੱਤ ਲਈ ਵਿਰੋਧੀ ਪਾਰਟੀਆਂ ਨੂੰ ਵਧਾਈ ਦਿੱਤੀ | ਸੋਨੀਆ ਨੇ ਕਿਹਾ, 'ਮੱਧ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਵਿਚ ਮਿਲੀ ਹਾਰ 'ਤੇ ਵਿਸ਼ਲੇਸ਼ਣ ਦੀ ਲੋੜ ਹੈ | ਅਸੀਂ ਆਪਣੀ ਹਾਰ ਤੋਂ ਨਿਰਾਸ਼ ਹਾਂ |' ਉਨ੍ਹਾਂ ਕਿਹਾ ਕਿ ਕਾਂਗਰਸ ਹਕੂਮਤ ਵਾਲੇ ਰਾਜਾਂ ਵਿਚ ਮੁੱਖ ਮੰਤਰੀਆਂ ਨੇ ਚੰਗਾ ਕੰਮ ਕੀਤਾ ਹੈ | ਕਾਂਗਰਸ ਪਾਰਟੀ ਆਪਣੀਆਂ ਗਲਤੀਆਂ ਨੂੰ ਸੁਧਾਰਨ ਲਈ ਕੰਮ ਕਰੇਗੀ |
No comments:
Post a Comment