www.sabblok.blogspot.com
ਨਵੀਂ ਦਿੱਲੀ, 28 ਦਸੰਬਰ (ਏਜੰਸੀ)- ਦਿੱਲੀ ਦੇ ਲੈਫਟੀਨੈਂਟ ਗਵਰਨਰ ਨਜ਼ੀਬ ਜੰਗ ਨੇ ਅੱਜ ਇਤਿਹਾਸਕ ਰਾਮ ਲੀਲਾ ਮੈਦਾਨ 'ਚ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਾਈ। ਉਨ੍ਹਾਂ ਨਾਲ ਉਨ੍ਹਾਂ ਦੇ 6 ਕੈਬੀਨਟ ਮੰਤਰੀਆਂ ਨੇ ਵੀ ਸਹੁੰ ਚੁੱਕ ਸਮਾਰੋਹ 'ਚ ਆਪਣੇ ਅਹੁਦਿਆਂ ਦਾ ਹਲਫ ਲਿਆ। ਇਸ ਮੌਕੇ 'ਤੇ ਹਜ਼ਾਰਾਂ ਲੋਕਾਂ ਨੇ ਸਮਾਰੋਹ 'ਚ ਸ਼ਿਰਕਤ ਕੀਤੀ ਅਤੇ ਸਮਾਜ ਸੇਵਕ ਤੇ ਗਾਂਧੀਵਾਦੀ ਨੇਤਾ ਅੰਨਾ ਹਜ਼ਾਰੇ ਨੇ ਕੇਜਰੀਵਾਲ ਨੂੰ ਵਧਾਈ ਸੰਦੇਸ਼ ਵੀ ਭੇਜਿਆ।
No comments:
Post a Comment