www.sabblok.blogspot.com
ਬਠਿੰਡਾ, 19 ਦਸੰਬਰ ( ਆਰ ਐਸ ਲਿਬਰੇਟ ) : ਪੂਰੇ ਮੁਲਕ ਦੀਆਂ ਜੇਲਾਂ ਵਿਚ ਬੰਦ ਉਹ ਸਾਰੇ ਕੈਦੀ ਤੁਰਤ ਰਿਹਾਅ ਹੋਣੇ ਚਾਹੀਦੇ ਹਨ ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ। ਉਕਤ ਪ੍ਰਗਟਾਵਾ ਭਾਈ ਗੁਰਬਖਸ਼ ਸਿੰਘ ਵਲੋਂ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਕੀਤੀ ਜਾ ਰਹੀ ਮੰਗ ਸਬੰਧੀ ਸਵਾਲ ਦੇ ਜਵਾਬ ਵਿਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲੇ ਦਿਨ ਤੋਂ ਹੀ ਕਹਿ ਰਿਹਾ ਹੈ, ਸਬੰਧਤ ਹੁਕਮਾਂ ਦਾ ਅਧਿਐਨ ਕਰਨ ਤੋਂ ਬਾਅਦ ਹੀ ਢੁਕਵੇਂ ਕਦਮ ਚੁੱਕਣਗੇ।
ਰਾਜਧਾਨੀ ਸਣੇ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਹਾਰ ਲਈ ਰਾਹੁਲ ਗਾਂਧੀ ਦੀਆਂ ਸਿਆਸੀ ਫੇਰੀਆਂ ਨੂੰ ਵੱਡਾ ਕਾਰਨ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਛੇਤੀ ਤੋਂ ਛੇਤੀ ਰਾਹੁਲ ਗਾਂਧੀ ਨੂੰ ਰਸਮੀ ਤੌਰ 'ਤੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰੇ ਤਾਕਿ ਇਸ ਪਾਰਟੀ ਦੀ ਰਹਿੰਦੀ ਹੋਂਦ ਵੀ ਮੁਲਕ ਦੇ ਸਿਆਸੀ ਨਕਸ਼ੇ ਤੋਂ ਮਿਟ ਸਕੇ।
ਅੱਜ ਇਥੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਦੇ ਸੰਗਤ ਦਰਸਨ ਦੌਰਾਨ ਸ ਬਾਦਲ ਨੇ ਇਕ ਸਵਾਲ ਦੇ ਉੱਤਰ ਵਿੱਚ ਕਿਹਾ ਕਿ ਨਰੇਂਦਰ ਮੋਦੀ ਉੱਚੇ ਸਿਆਸੀ ਕੱਦ ਵਾਲੇ ਨੇਤਾ ਹਨ ਜਿਨ੍ਹਾਂ ਦਾ ਮੁਕਾਬਲਾ ਕੋਈ ਵੀ ਕਾਂਗਰਸੀ ਆਗੂ ਨਹੀਂ ਕਰ ਸਕਦਾ। ਇਹ ਤੱਥਪੂਰਨ ਸਚਾਈ ਹੈ ਕਿ ਜਿਥੇ-ਜਿਥੇ ਵੀ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸਿਆਸੀ ਫੇਰੀ ਕੀਤੀ ਗਈ ਉਥੇ ਹੀ ਕਾਂਗਰਸ ਪਾਰਟੀ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ। ਐਨ.ਡੀ.ਏ ਉਡੀਕ ਕਰ ਕਰ ਰਿਹਾ ਹੈ ਕਿ ਕਾਂਗਰਸ ਪਾਰਟੀ ਜਲਦ ਤੋਂ ਜਲਦ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਦੇ ਉਮੀਦਵਾਰ ਵਜੋਂ ਮੈਦਾਨ
ਵਿੱਚ ਉਤਾਰੇ ਤਾਂ ਜੋ ਕਾਂਗਰਸ ਪਾਰਟੀ ਦਾ ਆਉਂਦੀਆਂ ਪਾਰਲੀਮਾਨੀ ਚੋਣਾਂ 'ਚ ਮੁਕੰਮਲ ਸਫਾਇਆ ਹੋ ਸਕੇ।
ਇਸ ਤੋਂ ਪਹਿਲਾਂ ਸੰਗਤ ਦਰਸ਼ਨ ਪ੍ਰੋਗਰਾਮਾਂ ਦੌਰਾਨ ਸ. ਬਾਦਲ ਨੇ ਐਲਾਨ ਕੀਤਾ ਕਿ ਨਥਾਣਾ ਅਤੇ ਲਹਿਰਾ ਮੁਹੱਬਤ ਦੀਆਂ ਸਾਰੀਆਂ ਗਲੀਆਂ, ਨਾਲੀਆਂ, ਸੀਵਰੇਜ਼ ਤੇ ਵਾਟਰ ਸਪਲਾਈ ਦੀਆਂ ਸਹੂਲਤਾਂ ਨੂੰ ਮੁਕੰਮਲ ਰੂਪ ਵਿੱਚ ਮੁਹੱਈਆ ਹੋਣਗੀਆਂ ਅਤੇ ਇਸ ਪ੍ਰਾਜੈਕਟ ਲਈ ਆਉਂਦੇ ਦੋ ਮਹੀਨਿਆਂ ਤੋਂ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਪ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਵੱਲੋਂ ਅੱਜ ਲਹਿਰਾ ਮੁਹੱਬਤ ਅਤੇ ਨਥਾਣਾ ਤੋਂ ਇਲਾਵਾ ਰਾਮਪੁਰਾ ਪਿੰਡ, ਚਾਓਕੇ, ਮੰਡੀ ਕਲਾਂ ਅਤੇ ਬਾਲਿਆਂਵਾਲੀ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਕੀਤੇ ਗਏ ਅਤੇ ਬਾਲਿਆਂਵਾਲੀ ਵਿਖੇ 16.5 ਲੱਖ ਦੀ ਲਾਗਤ ਨਾਲ ਬਣਨ ਵਾਲੇ ਪ੍ਰਾਇਮਰੀ ਸਕੂਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ।
ਬੀਬੀ ਹਰਸਿਮਰਤ ਕੌਰ ਬਾਦਲ ਨੇ ਸੰਗਤ ਦਰਸ਼ਨ ਪ੍ਰੋਗਰਾਮਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਆਉਂਦੀਆਂ ਪਾਰਲੀਮਾਨੀ ਚੋਣਾਂ ਵਿੱਚ ਕਾਂਗਰਸ ਦਾ ਮੁਕੰਮਲ ਸਫਾਇਆ ਚਿੱਟੇ ਦਿਨ ਵਾਂਗ ਸਾਫ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦੀ ਭਲਾਈ ਲਈ ਐਨ.ਡੀ.ਏ ਸਰਕਾਰ ਨੂੰ ਸੱਤਾ ਵਿੱਚ ਲਿਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਭ੍ਰਿਸ਼ਟ ਨੀਤੀਆਂ ਤੋਂ ਉਕਤਾਏ ਮੁਲਕ ਦੇ ਵੋਟਰਾਂ ਨੇ ਕਾਂਗਰਸ ਨੂੰ ਸੱਤਾ ਤੋਂ ਪਰੇ ਕਰਨ ਦਾ ਪੂਰਾ ਮਨ ਬਣਾ ਲਿਆ ਹੈ।
ਇਸ ਮੌਕੇ ਸਿੰਚਾਈ ਮੰਤਰੀ ਸ. ਜਨਮੇਜਾ ਸਿੰਘ ਸੇਖੋਂ, ਮੁਖ ਸੰਸਦੀ ਸਕੱਤਰ ਸ੍ਰੀ ਸਰੂਪ ਚੰਦ ਸਿੰਗਲਾ, ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਉਪ ਮੁੱਖ ਮੰਤਰੀ ਦੇ ਸਹਾਇਕ ਮੀਡੀਆ ਸਲਾਹਕਾਰ ਸ੍ਰੀ ਹਰਜਿੰਦਰ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਲਖਬੀਰ ਲੱਖੀ ਅਤੇ ਜਗਸੀਰ ਕਲਿਆਣ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਬਲਕਾਰ ਸਿੰਘ, ਜ਼ਿਲ੍ਹਾ ਪ੍ਰੈਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

No comments:
Post a Comment