jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 3 December 2013

ਸੁਖਬੀਰ ਬਾਦਲ ਵਲੋਂ ਸ਼ਿਵ ਸੈਨਾ ਉਮੀਦਵਾਰ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਦਾ ਐਲਾਨ

www.sabblok.blogspot.com

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ-ਭਾਜਪਾ ਗਠਜੋੜ ਨੂੰ ਹੂੰਝਾ ਫੇਰ ਜਿੱਤ ਦਾ ਸੱਦਾ
 ਸਿਰਸਾ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ, ਸ਼ਿਵ ਸੇਨਾ ਦਾ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ
 ਗਠਜੋੜ 50 ਤੋਂ ਵੱਧ ਸੀਟਾਂ ‘ਤੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗਾ
 ਕਾਂਗਰਸ ਨੂੰ ਚੋਣ ਪ੍ਰਕ੍ਰਿਆ ਦੌਰਾਨ ਗੜਬੜੀ ਕਰਨ ਦੀਆਂ ਯੋਜਨਾਵਾਂ ਤਿਆਗਣ ਲਈ ਤਾੜਿਆ
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਰਾਜੌਰੀ ਗਾਰਡਨ ਹਲਕੇ ਤੋਂ ਸ਼ਿਵ ਸੇਨਾ ਦੇ ਉਮੀਦਵਾਰ ਸ. ਜਸਵਿੰਦਰ ਸਿੰਘ ਸੋਨਾ ਨੂੰ ਪਾਰਟੀ ਸਫਾ 'ਚ ਸ਼ਾਮਿਲ ਕਰਦੇ ਹੋਏ।
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਰਾਜੌਰੀ ਗਾਰਡਨ ਹਲਕੇ ਤੋਂ ਸ਼ਿਵ ਸੇਨਾ ਦੇ ਉਮੀਦਵਾਰ ਸ. ਜਸਵਿੰਦਰ ਸਿੰਘ ਸੋਨਾ ਨੂੰ ਪਾਰਟੀ ਸਫਾ ‘ਚ ਸ਼ਾਮਿਲ ਕਰਦੇ ਹੋਏ।
ਨਵੀਂ ਦਿੱਲੀ, 2 ਦਸੰਬਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ‘ਚ ਸਾਫ-ਸੁਥੀਰੀ ਤੇ ਸੁਚੱਜੀ ਸਰਕਾਰ ਬਨਾਉਣ ਲਈ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੇ ਉਮੀਦਵਾਰਾਂ ਦੀ ਹੂੰਝਾਫੇਰ ਜਿੱਤ ਯਕੀਨੀ ਬਨਾਉਣ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਚੋਣ ਪ੍ਰਚਾਰ ਦੌਰਾਨ ਦਿੱਲੀ ਦੇ ਵੋਟਰਾਂ ਦੀ ਜੋ ਨਬਜ਼ ਪਹਿਚਾਣੀ ਹੈ ਉਸ ਅਨੁਸਾਰ ਗਠਜੋੜ ਦਿੱਲੀ ਵਿੱਚ 50 ਤੋਂ ਵੱਧ ਸੀਟਾਂ ‘ਤੇ ਜਿੱਤ ਦਰਜ਼ ਕਰੇਗਾ।
ਰਾਜੌਰੀ ਗਾਰਡਨ ਤੋਂ ਸ਼ਿਵ ਸੇਨਾ ਦੇ ਉਮੀਦਵਾਰ ਸ. ਜਸਵਿੰਦਰ ਸਿੰਘ ਸੋਨਾ ਨੂੰ ਪਾਰਟੀ ‘ਚ ਸ਼ਾਮਿਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੇ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਇੱਕ ਨਵਾਂ ਤਜ਼ਰਬਾ ਹੋਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਕਾਂਗਰਸ ਦੀਆਂ ਕਰਤੂਤਾਂ ਤੋਂ ਇੰਨ੍ਹੇ ਜ਼ਿਆਦਾ ਵਾਕਿਫ ਹਨ ਕਿ ਉਨ੍ਹਾਂ ਨੂੰ ਚੋਣ ਪ੍ਰਚਾਰ ਦੌਰਾਨ ਜ਼ਿਆਦਾ ਕੁਝ ਕਹਿਣ ਦੀ ਲੋੜ ਹੀ ਮਹਿਸੂਸ ਨਹੀਂ ਹੋਈ। ਸ. ਬਾਦਲ ਨੇ ਕਿਹਾ ਕਿ ਉਲਟ ਦਿੱਲੀ ਦੇ ਲੋਕ ਉਨ੍ਹਾਂ ਨੂੰ ਖੁਦ ਮਿਲ ਮਿਲ ਕੇ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਤੇ ਮਾੜੇ ਪ੍ਰਬੰਧਾਂ ਦੇ ਨਵੇਂ-ਨਵੇਂ ਕਿੱਸਿਆਂ ਤੋਂ ਉਨ੍ਹਾਂ ਨੂੰ ਜਾਣੂੰ ਕਰਵਾਉਂਦੇ ਰਹੇ।
ਦਿੱਲੀ ਵਿਧਾਨ ਸਭਾ ਚੋਣਾਂ ਦੀ ਭਵਿੱਖਬਾਣੀ ਕਰਦਿਆਂ, ਸ. ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ 50 ਤੋਂ ਵੱਧ ਸੀਟਾਂ ‘ਤੇ ਜਿੱਤ ਹਾਸਿਲ ਕਰੇਗਾ ਜਦੋਂ ਕਿ ਕਾਂਗਰਸ ਪਾਰਟੀ 17 ਸੀਟਾਂ ਤੋਂ ਘੱਟ ‘ਤੇ ਸਿਮਟ ਕੇ ਰਹਿ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਚਾਰੋਂ ਉਮੀਦਵਾਰ ਹੀ ਇੰਨ੍ਹਾਂ ਚੋਣਾਂ ‘ਚ ਰਿਕਾਰਡ ਜਿੱਤ ਹਾਸਿਲ ਕਰਨਗੇ। ਇੰਨ੍ਹਾਂ ਚੋਣਾਂ ਨੂੰ ਕਾਂਗਰਸ ਦੇ ਤਾਬੂਤ ‘ਚ ਆਖਰੀ ਕਿੱਲ ਐਲਾਣਦਿਆਂ ਸ. ਬਾਦਲ ਨੇ ਕਿਹਾ ਕਿ ਇੰਨ੍ਹ੍ਹਾਂ ਚੋਣਾਂ ਨੇ ਕਾਂਗਰਸ ਦੇ ਮੁਕੰਮਲ ਸਫਾਏ ਦਾ ਮੁੱਢ ਬੰਨ੍ਹ ਦਿੱਤਾ ਹੈ ਅਤੇ 2014 ਦੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਨੂੰ 90 ਤੋਂ ਘੱਟ ਸੀਟਾਂ ਮਿਲਣਗੀਆਂ।
ਕਾਂਗਰਸ ਪਾਰਟੀ ਨੂੰ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਬਾਜ ਆਉਣ ਦੀ ਚਿਤਾਵਨੀ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਸਪਸ਼ਟ ਹਾਰ ਨੂੰ ਦੇਖਦਿਆਂ ਕਾਂਗਰਸ ਬੌਖਲਾਹਟ ‘ਚ ਆ ਕੇ ਆਪਣੀ ‘ਗੁੰਡਾ ਤਾਕਤ’ ਵਰਤਣ ਦੀਆਂ ਯੋਜਨਾਵਾਂ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਗਠਜੋੜ ਵੱਲੋਂ ਕਾਂਗਰਸ ਦੀ ਕਿਸੇ ਵੀ ਅਜਿਹੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਗਵਾਹ ਹੈ ਕਿ ਪਾਰਟੀ ਪਹਿਲਾਂ ਵੀ ਅਜਿਹੇ ਹੱਥਕੰਡੇ ਵਰਤਦੀ ਰਹੀ ਹੈ ਜਿਸ ਨਾਲ ਵੋਟਰਾਂ ਦੀਆਂ ਭਾਵਨਾਵਾਂ ਨੂੰ ਵਾਰ-ਵਾਰ ਸੱਟ ਵੱਜਦੀ ਰਹੀ ਹੈ। ਉਨ੍ਹਾਂ ਕਾਂਗਰਸ ਪਾਰਟੀ ਨੂੰ ਸਲਾਹ ਦਿੱਤੀ ਕਿ ਉਹ ਅਜਿਹੀਆਂ ਸਾਰੀਆਂ ਮਾੜੀਆਂ ਆਦਤਾਂ ਨੂੰ ਬਦਲ ਲਵੇ ਨਹੀਂ ਤਾਂ ਲੋਕ ਇਸ ਨੂੰ ਭਾਰਤ ਦੇ ਸਿਆਸੀ ਨਕਸ਼ੇ ‘ਚੋਂ ਹੀ ਗਾਇਬ ਕਰ ਦੇਣਗੇ।
 ਇਸ ਤੋਂ ਪਹਿਲਾਂ ਰਾਜੌਰੀ ਗਾਰਡਨ ਤੋਂ ਸ਼ਿਵ ਸੇਨਾ ਦੇ ਉਮੀਦਵਾਰ ਸ. ਜਸਵਿੰਦਰ ਸਿੰਘ ਸੋਨਾ ਦਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸ. ਸੋਨਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਅੰਦਰ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ. ਸੋਨਾ ਦੇ ਪਾਰਟੀ ‘ਚ ਸ਼ਾਮਿਲ ਹੋਣ ਨਾਲ ਸ. ਮਨਜਿੰਦਰ ਸਿੰਘ ਸਿਰਸਾ ਦੀ ਵੱਡੀ ਜਿੱਤ ਯਕੀਨੀ ਹੋ ਗਈ ਹੈ।
ਅਕਾਲੀ-ਭਾਜਪਾ ਗਠਜੋੜ ਨੂੰ ਆਪਣੀ ਪੂਰੀ ਹਿਮਾਇਤ ਦਾ ਐਲਾਨ ਕਰਦਿਆਾਂਂ ਸ. ਜਸਵਿੰਦਰ ਸਿੰਘ ਸੋਨਾ ਨੇ ਕਿਹਾ ਕਿ ਉਹ ਆਪਣੇ ਸਮੱਰਥਕਾਂ ਨਾਲ ਮਿਲ ਕੇ ਸ. ਮਨਜਿੰਦਰ ਸਿੰਘ ਸਿਰਸਾ ਨੂੰ ਰਿਕਾਰਡ ਵੋਟਾਂ ਨਾਲ ਜਿਤਾਉਣ ‘ਚ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਉਹ ਅਕਾਲੀ-ਭਾਜਪਾ ਗਠਜੋੜ ਦੀਆਂ ਨੀਤੀਆਂ ਤੋਂ ਭਲੀਭਾਂਤ ਜਾਣੂੰ ਨਹੀਂ ਸਨ ਪਰ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਪੰਜਾਬ ਤੋਂ ਇੱਕ ਦੋਸਤ ਨੇ ਗਠਜੋੜ ਵੱਲੋਂ ਪੰਜਾਬ ‘ਚ ਅਪਣਾਏ ਲੋਕ ਪੱਖੀ ਪ੍ਰੋਗਰਾਮਾਂ ਤੇ ਨੀਤੀਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਇੰੰਨੇ ਪ੍ਰਭਾਵਤ ਹੋਏ ਕਿ ਉਨ੍ਹਾਂ ਇਹ ਚੋਣ ਲੜਨ ਦਾ ਫੈਸਲਾ ਛੱਡਦਿਆਂ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਣ ਦਾ ਨਿਰਣਾ ਕੀਤਾ। ਉਨ੍ਹਾਂ ਕਿਹਾ ਕਿ ਭਾਂਵੇ ਉਨ੍ਹਾਂ ਇਹ ਫੈਸਲਾ ਲੈਣ ‘ਚ ਦੇਰ ਕੀਤੀ ਪਰ ਉਨ੍ਹਾਂ ਇਸ ਸਬੰਧੀ ਆਪਣੇ ਸਾਰੇ ਸਮੱਰਥਕਾਂ ਨੂੰ ਭਰੋਸੇ ‘ਚ ਲੈ ਲਿਆ ਹੈ।

No comments: