jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 3 December 2013

ਸਰਕਾਰ ਮੰਨੇ ਕਿ ਸਭ ਕੁਝ ਸਿਆਸੀ ਇਸ਼ਾਰੇ ‘ਤੇ ਹੋਇਆ-ਕੇਜਰੀਵਾਲ

www.sabblok.blogspot.com



kejriwalਸਿੱਖ ਕਤਲੇਆਮ ਦੇ ਮੁੱਦੇ ‘ਤੇ ਸਿੱਖਾਂ ਦਾ ਸਾਥ ਦੇ ਰਹੇ ਅਰਵਿੰਦ ਕੇਜਰੀਵਾਲ ਨੇ ਆਪਣੀ ਤਕਰੀਰ ਦੌਰਾਨ ਕਿਹਾ ਕਿ ਪਹਿਲਾਂ ਤਾਂ ਸਰਕਾਰ ਨੂੰ ਇਹ ਕਬੂਲ ਕਰਨਾ ਚਾਹੀਦਾ ਹੈ ਕਿ ਇਹ ਦੰਗੇ ਨਹੀਂ ਬਲਕਿ ਸਿਆਸੀ ਇਸ਼ਾਰੇ ‘ਤੇ ਹੋਇਆ ਭਿਆਨਕ ਕਤਲੇਆਮ ਸੀ। ਉਨ੍ਹਾਂ ਕਿਹਾ ਕਿ ਕਤਲੇਆਮ ਨੂੰ ਦੰਗੇ ਦਸ ਕੇ ਇਨਸਾਫ ਦੇਣ ਦੀ ਜ਼ਿੰਮੇਵਾਰੀ ਤੋਂ ਪਾਸਾ ਵੱਟਿਆ ਜਾ ਰਿਹਾ ਹੈ। ਅੱਜ ਕੇਜਰੀਵਾਲ ਨੇ ਆਪਣੀ ਟੀਮ ਸਮੇਤ ਮੁੜ ਭਰੋਸਾ ਦਿਵਾਇਆ ਕਿ ਇਨਸਾਫ ਦੀ ਇਸ ਲੜਾਈ ‘ਚ ਉਹ ਹਮੇਸ਼ਾ ਸਿੱਖਾਂ ਦਾ ਸਾਥ ਦਿੰਦੇ ਰਹਿਣਗੇ। ਬੀਬੀ ਨਿਰਪ੍ਰੀਤ ਕੌਰ ਨੇ ਚਾਰ ਮੰਗਾਂ ਮੁੜ ਦੁਹਰਾਇਆ ਅਤੇ ਕਿਹਾ ਕਿ ਉਕਤ ਮੰਗਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਕਾਰਵਾਈ ਕਰਕੇ ਸਿੱਖਾਂ ਨੂੰ ਨਿਆਂ ਦਿਵਾਏ। ਪੱਤਰਕਾਰ ਜਰਨੈਲ ਸਿੰਘ ਨੇ ਕਿਹਾ ਕਿ ਇਹ ਇਨਸਾਫ਼ ਦੀ ਲੜਾਈ ਹੈ ਅਤੇ ਇਹ ਹਮਲਾ ਸਿੱਖਾਂ ‘ਤੇ ਨਹੀਂ ਲੋਕਤੰਤਰ ‘ਤੇ ਹੋਇਆ ਹੈ ਪਰ ਕਾਂਗਰਸੀ ਸਰਕਾਰਾਂ ਵੱਲੋਂ ਦੋਸ਼ੀਆਂ ਦਾ ਪੱਖ ਪੂਰਿਆ ਜਾ ਰਿਹਾ ਹੈ। ਫੈਡਰੇਸ਼ਨ ਦੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਨਸਾਫ ਦੀ ਲੜਾਈ ‘ਚ ਸਾਥ ਦੇ ਰਹੇ ਅਰਵਿੰਦ ਕੇਜਰੀਵਾਲ ਤੇ ਪੂਰੀ ਟੀਮ ਦਾ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਅੰਨਾ ਹਜ਼ਾਰੇ ਨੂੰ ਇਸ ਸੰਘਰਸ਼ ‘ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।

No comments: