jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 27 December 2013

ਬਾਦਲ ਨਸ਼ਿਆਂ ਬਾਰੇ ਰਿਪੋਰਟ ਜਨਤਕ ਕਰਨ: ਸ਼ਸ਼ੀਕਾਂਤ

www.sabblok.blogspot.com
ਕਪੂਰਥਲਾ, 27 ਦਸੰਬਰ
ਨੌਜਵਾਨ ਭਾਰਤ ਸਭਾ ਵੱਲੋਂ ਸਿਆਸਤਦਾਨਾਂ, ਪੁਲੀਸ ਅਫ਼ਸਰਸ਼ਾਹੀ ਤੇ ਨਸ਼ਾ ਸਮੱਗਲਰਾਂ ਦੇ ਗਠਜੋੜ ਖਿਲਾਫ ਸੰਘਰਸ਼ ਤਹਿਤ ਕੀਤੀਆਂ ਜਾ ਰਹੀਆਂ ਕਨਵੈਨਸ਼ਨਾਂ ਦੀ ਲੜੀ ਵਿੱਚ ਅੱਜ ਫੱਤੂਢੀਂਗਾ ਵਿੱਚ ਨਸ਼ਾ ਵਿਰੋਧੀ ਕਨਵੈਨਸ਼ਨ ਦੌਰਾਨ ਪੰਜਾਬ ਦੇ ਸਾਬਕਾ ਡੀਜੀਪੀ ਸ਼ਸ਼ੀਕਾਂਤ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹ ਨਸ਼ਿਆਂ ਦੀ ਕਥਿਤ ਤਸਕਰੀ ਵਿੱਚ ਸ਼ਾਮਲ ਆਪਣੇ ਮੰਤਰੀ ਮੰਡਲ ਵਿਚਲੇ ਮੰਤਰੀਆਂ ਤੇ ਅਕਾਲੀ ਵਿਧਾਇਕਾਂ ਨੂੰ ਕਲੀਨ ਚਿਟ ਦੇਣ ਦੀ ਬਜਾਏ ਉਨ੍ਹਾਂ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਜਨਤਕ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਡਰੱਗ ਕਾਂਡ ਦੀ ਜਾਂਚ ਕਿਸੇ ਨਿਰਪੱਖ ਏਜੰਸੀ ਕੋਲੋਂ ਕਰਵਾਈ ਜਾਵੇ ਤਾਂ ਪੰਜਾਬ ਦੀਆਂ ਬਹੁਤ ਸਾਰੀਆਂ ਹਸਤੀਆਂ ਦੀ ਇਸ ਤਸਕਰੀ ਵਿੱਚ ਸ਼ਮੂਲੀਅਤ ਸਾਹਮਣੇ ਆਵੇਗੀ।
ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਭ ਨੂੰ ਇੱਕ ਜੁਟ ਹੋ ਕੇ ਨਸ਼ਿਆਂ ਵਿਰੁੱਧ ਖੜ੍ਹੇ ਹੋਣ ਦੀ ਲੋੜ ਹੈ।ਉਨ੍ਹਾਂ ਭਾਰਤ ਨੌਜਵਾਨ ਸਭਾ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਜਲਦੀ ਹੀ ਉਹ ਹਾਈ ਕੋਰਟ ਵਿੱਚ ਨਸ਼ਾ ਤਸਕਰੀ ਵਿੱਚ ਕਥਿਤ ਤੌਰ ’ਤੇ ਸ਼ਾਮਲ ਸਿਆਸੀ ਆਗੂਆਂ ਦੇ ਨਾਂ ਵਾਲਾ ਹਲਫਨਾਮਾ ਦਾਇਰ ਕਰਵਾਉਣਗੇ। ਉਨ੍ਹਾਂ ਨਸ਼ਿਆਂ ਦੀ ਤਸਕਰੀ ਲਈ ਕਾਂਗਰਸ ਸਮੇਤ ਸੱਤਾਧਾਰੀ ਅਕਾਲੀ-ਭਾਜਪਾ ਗੱਠਜੋੜ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਉਹ ਕਥਿਤ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਬੰਦ ਕਰਵਾ ਕੇ ਹੀ ਸਾਹ ਲੈਣਗੇ।
ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਸੂਬਾਈ ਪ੍ਰਧਾਨ ਰਮਿੰਦਰ ਸਿੰਘ ਪਟਿਆਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨ ਭਾਰਤ ਸਭਾ ਲੋਕਾਂ ਨੂੰ ਲਾਮਬੰਦ ਕਰਕੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ। ਕੁਲਵੰਤ ਸਿੰਘ ਜੋਸਨ, ਰਣਜੀਤ ਸਿੰਘ ਤੇ ਸੰਦੀਪ ਅਰੋੜਾ ਨੇ ਕਿਹਾ ਕਿ ਅਕਾਲੀ ਆਗੂ ਬਿਟੂ ਔਲਖ ਦੀ ਗ੍ਰਿਫਤਾਰੀ ਪਿੱਛੋਂ ਇਸ ਵਿੱਚ ਸ਼ਾਮਲ ਹੋਰ ਸਿਆਸੀ ਆਗੂਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅੰਤ ਵਿੱਚ ਪਾਸ ਮਤਿਆਂ ਵਿੱਚ ਮੰਗ ਕੀਤੀ ਗਈ ਕਿ ਨਸ਼ਾ ਸਮੱਗਲਰਾਂ ਨੂੰ ਸ਼ਹਿ ਦੇਣ ਵਾਲੇ ਸਿਆਸੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਸਾਬਕਾ ਡੀਜੀਪੀ ਸ਼ਸ਼ੀਕਾਂਤ ਦੀ ਰਿਪੋਰਟ ਨੂੰ ਜਨਤਕ ਕੀਤਾ ਜਾਵੇ। ਜੇਲ੍ਹ ਮੰਤਰੀ ਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਕੀਤਾ ਜਾਵੇ। ਫੂਡ ਇੰਸਪੈਕਟਰਾਂ ਦੀ ਭਰਤੀ ਵਾਲਾ ਟੈਸਟ ਰੱਦ ਕਰਕੇ ਦੁਬਾਰਾ ਟੈਸਟ ਲਿਆ ਜਾਵੇ।
ਇਸ ਮੌਕੇ ਕਾਮਰੇਡ ਬਲਵਿੰਦਰ ਸਿੰਘ ਬਾਜਵਾ, ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ, ਕਰਮ ਸਿੰਘ, ਕਾਮਰੇਡ ਰਘਬੀਰ ਸਿੰਘ, ਕਾਮਰੇਡ ਸ਼ਮਸ਼ੇਰ ਸਿੰਘ ਰੱਤੜਾ, ਬਲਜਿੰਦਰ ਸਿੰਘ ਨਸੀਰੇਵਾਲ, ਪਰਮਿੰਦਰ ਸਿੰਘ ਫੌਜੀ, ਰੇਸ਼ਮ ਸਿੰਘ ਬੂੜੇਵਾਲ ਆਦਿ ਹਾਜ਼ਰ ਸਨ।

No comments: