www.sabblok.blogspot.com
ਅਜੀਤਗੜ੍ਹ, 28 ਦਸੰਬਰ (ਕੇ. ਐੱਸ. ਰਾਣਾ)-ਇਤਿਹਾਸਕ ਪਿੰਡ ਚੱਪੜਚਿੜੀ ਵਿਖੇ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਵਿਖੇ 16 ਫਰਵਰੀ ਤੋਂ 19 ਫਰਵਰੀ ਤੱਕ ਪ੍ਰੋਗਰੈਸਿਵ ਪੰਜਾਬ ਖੇਤੀਬਾੜੀ ਸੰਮੇਲਨ ਕਰਵਾਇਆ ਜਾਵੇਗਾ | ਜਿਸ ਵਿੱਚ 15 ਹਜ਼ਾਰ ਤੋਂ ਵੱਧ ਕਿਸਾਨ ਸ਼ਿਰਕਤ ਕਰਨਗੇ | ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਚੱਪੜਚਿੜੀ ਵਿਖੇ ਜਿਥੇ ਕਿ ਸੰਮੇਲਨ ਕਰਵਾਇਆ ਜਾਣਾ ਹੈ ਵਾਲੀ ਥਾਂ ਦਾ ਜਾਇਜ਼ਾ ਲਿਆ | ਇਸ ਮੌਕੇ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਦਾਇਤਾਂ ਦਿੱਤੀਆਂ ਕਿ ਚੱਪੜਚਿੜੀ ਵਿਖੇ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਖੇਤੀਬਾੜੀ ਸੰਮੇਲਨ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਇਸ ਸੰਮੇਲਨ ਵਿੱਚ ਆਮ ਕਿਸਾਨਾਂ ਦੇ ਨਾਲ-ਨਾਲ ਅਗਾਂਹਵਧੂ ਕਿਸਾਨਾਂ, ਖੇਤੀਬਾੜੀ ਮਾਹਿਰਾਂ ਅਤੇ ਖੇਤੀਬਾੜੀ ਨਾਲ ਜੁੜੀਆਂ ਉੱਘੀਆਂ ਕੰਪਨੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਇਸ ਸੰਮੇਲਨ ਦਾ ਮੁੱਖ ਮੰਤਵ ਰਾਜ ਦੀ ਖੇਤੀ ਆਧਾਰਿਤ ਆਰਥਿਕਤਾ ਨੂੰ ਹੁਲਾਰਾ ਦੇਣਾ ਹੈ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਖੇਤੀਬਾੜੀ 'ਤੇ ਆਧਾਰਿਤ ਵਿਸ਼ਾਲ ਪ੍ਰਦਰਸ਼ਨੀ ਵੀ ਲਗਾਉਣ ਦੀਆਂ ਹਦਾਇਤਾਂ ਦਿੱਤੀਆ | ਇਸ ਮੌਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਐਸ. ਕੇ. ਸੰਧੂ, ਵਿਸ਼ੇਸ ਪ੍ਰਮੁੱਖ ਸਕੱਤਰ ਗਗਨਦੀਪ ਸਿੰਘ ਬਰਾੜ, ਪ੍ਰਮੁੱਖ ਸਕੱਤਰ ਖੇਤੀਬਾੜੀ ਵਿਭਾਗ ਸੁਰੇਸ਼ ਕੁਮਾਰ, ਸਕੱਤਰ ਮੰਡੀ ਬੋਰਡ ਦਪਿੰਦਰ ਸਿੰਘ, ਸਪੈਸ਼ਲ ਸਕੱਤਰ ਪੰਜਾਬ ਸਰਕਾਰ ਕਾਹਨ ਸਿੰਘ ਪਨੂੰ, ਏ. ਕੇ ਸਿਨਹਾ ਮੁੱਖ ਪ੍ਰਸਾਸ਼ਕ ਗਮਾਡਾ, ਤੇਜਿੰਦਰ ਪਾਲ ਸਿੰਘ ਸਿੱਧੂ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ਮੁਖੀ ਇੰਦਰਮੋਹਨ ਸਿੰਘ ਸਮੇਤ ਹੋਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ |
No comments:
Post a Comment