www.sabblok.blogspot.com
ਨਵੀਂ ਦਿੱਲੀ, 2 ਦਸੰਬਰ (ਪੀ. ਟੀ. ਆਈ.)-ਅੱਜ ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਸੱਜਣ ਕੁਮਾਰ ਦੀ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ਵਿਚੋਂ ਕੇਂਦਰੀ ਜਾਂਚ ਬਿਊਰੋ ਦੇ 9 ਗਵਾਹਾਂ ਨੂੰ ਬਾਹਰ ਕੱਢਣ ਦੀ ਮੰਗ ਵਾਲੀ ਪਟੀਸ਼ਨ 'ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਇਸ ਮਾਮਲੇ ਵਿਚ ਸੱਜਣ ਕੁਮਾਰ ਤੇ ਤਿੰਨ ਹੋਰ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ। ਜਿਲ੍ਹਾ ਜੱਜ ਜੇ ਆਰ ਆਰੀਅਨ ਨੇ ਸੀ. ਬੀ. ਆਈ., ਦੋਸ਼ੀ ਅਤੇ ਪੀੜਤਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਪਿੱਛੋਂ ਫ਼ੈਸਲਾ ਸੁਣਾਉਣ ਲਈ 11 ਦਸੰਬਰ ਦੀ ਤਾਰੀਕ ਤੈਅ ਕੀਤੀ ਹੈ। ਇਸ ਤੋਂ ਪਹਿਲਾਂ ਸੀ. ਬੀ. ਆਈ. ਨੇ ਕਿਹਾ ਸੀ ਕਿ ਭਾਵੇਂ ਚਲਾਨ 6 ਵਿਅਕਤੀਆਂ ਦੇ ਕਤਲ ਨਾਲ ਸਬੰਧਤ ਹੈ ਪਰ ਇਹ ਦੋਸ਼ ਕੇਵਲ ਸੁਰਜੀਤ ਸਿੰਘ ਦੇ ਕਤਲ ਤਕ ਸੀਮਤ ਹੈ ਨਾ ਕਿ ਦੂਸਰੇ ਵਿਅਕਤੀਆਂ ਨਾਲ, ਜਿਨ੍ਹਾਂ ਬਾਰੇ ਪਹਿਲਾਂ ਹੀ ਫ਼ੈਸਲਾ ਹੋ ਚੁੱਕਾ ਹੈ।
No comments:
Post a Comment