www.sabblok.blogspot.com
ਭੁੱਲਰ ਦੀ ਸਜ਼ਾ ਮੁਆਫੀ ਲਈ ਰਾਸ਼ਟਰਪਤੀ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, 29 ਜਨਵਰੀ (ਏਜੰਸੀ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਵੀ ਦਿੱਲੀ 'ਚ 1984 ਨੂੰ ਹੋਏ ਸਿੱਖ ਕਤਲੇਆਮ ਦੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੂੰ ਪੱਤਰ ਲਿਖ ਕੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਖਾੜਕੂ ਦਵਿੰਦਰਪਾਲ ਸਿੰਘ ਭੁੱਲਰ ਲਈ ਰਹਿਮ ਦੀ ਮੰਗ ਕੀਤੀ ਹੈ। ਅੱਜ ਕੇਜਰੀਵਾਲ ਨੇ ਦਿੱਲੀ ਦੇ ਉਪ ਰਾਜਪਾਲ ਲੈਫਟੀਨੈਂਟ ਗਵਰਨਰ ਨਜੀਬ ਜੰਗ ਨਾਲ ਮੁਲਾਕਾਤ ਕੀਤੀ ਅਤੇ '84 ਦੇ ਸਿੱਖ ਕਤਲੇਆਮ ਲਈ ਵਿਸ਼ੇਸ਼ ਜਾਂਚ ਟੀਮ ਤੋਂ ਜਾਂਚ ਦੀ ਚਿਰਾਂ ਤੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਨ ਲਈ ਜ਼ੋਰ ਦਿੱਤਾ। ਅੱਧੇ ਘੰਟੇ ਕੇ ਕਰੀਬ ਹੋਈ ਇਸ ਮੁਲਾਕਾਤ ਦੌਰਾਨ ਉਪ ਰਾਜਪਾਲ ਨੇ ਮੁੱਖ ਮੰਤਰੀ ਦੀ ਬੇਨਤੀ 'ਤੇ ਵਿਚਾਰ ਕਰਨ ਅਤੇ ਪ੍ਰਧਾਨ ਮੰਤਰੀ ਨੂੰ ਇਸ ਸਬੰਧੀ ਜਾਣਕਾਰੀ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਦੌਰਾਨ ਉਹ ਵਿਸ਼ੇਸ਼ ਜਾਂਚ ਟੀਮ ਦੇ ਗਠਨ ਬਾਰੇ ਵਿਚਾਰ ਵਟਾਂਦਰਾ ਕਰਨਗੇ। ਉਨ੍ਹਾਂ ਨੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਵਲੋਂ '84 ਦੇ ਦੰਗਿਆਂ 'ਚ ਪਾਰਟੀ ਦੇ ਕੁਝ ਮੈਂਬਰਾਂ ਦੀ ਸ਼ਮੂਲੀਅਤ ਸਵੀਕਾਰ ਕਰਨ ਤੋਂ ਬਾਅਦ ਇਹ ਮੰਗ ਕੀਤੀ ਹੈ। ਬੇਸ਼ੱਕ ਆਪ ਦੇ ਮੈਨੀਫੈਸਟੋ 'ਚ ਵੀ ਸਿੱਖ ਕਤਲੇਆਮ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦੀ ਗੱਲ ਗਈ ਸੀ ਪ੍ਰੰਤੂ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਸਿੱਖਾਂ ਦਾ ਸਮਰਥਨ ਹਾਸਿਲ ਕਰਨ ਲਈ ਕੇਜਰੀਵਾਲ ਨੇ ਇਹ ਕਦਮ ਉਠਾਏ ਹਨ।

No comments:
Post a Comment