www.sabblok.blogspot.com
ਗੋਰਖਪੁਰ, 23 ਜਨਵਰੀ (ਏਜੰਸੀ)- ਉੱਤਰ ਪ੍ਰਦੇਸ਼ ਦੇ ਗੋਰਖਪੁਰ ਨਗਰ 'ਚ ਅੱਜ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਾਲੀ ਥਾਂ ਕੋਲੋਂ ਦੋ ਲੋਕਾਂ ਨੂੰ ਚਾਕੂਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉੱਚ ਪੁਲਿਸ ਅਧਿਕਾਰੀ ਪਰੇਸ਼ ਪਾਂਡੇ ਨੇ ਦੱਸਿਆ ਕਿ ਮਾਨਵੇਲਾ ਇਲਾਕੇ 'ਚ ਅੱਜ ਮੋਦੀ ਦੀ ਰੈਲੀ ਵਾਲੀ ਥਾਂ ਨੇੜਿਉਂ ਮੁੰਨੀ ਲਾਲ (50) ਅਤੇ ਤਿਲਕਧਾਰੀ (48) ਨਾਂ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਾਂਡੇ ਨੇ ਦੱਸਿਆ ਦੋਵਾਂ ਨੂੰ ਹਿਰਾਸਤ 'ਚ ਲੈ ਕੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਪੁੱਛਗਿੱਛ ਲਈ ਚਿਲੁਆਤਾਲ ਪੁਲਿਸ ਥਾਣੇ 'ਚ ਭੇਜਿਆ ਗਿਆ ਹੈ।
No comments:
Post a Comment