www.sabblok.blogspot.com
ਨਵੀਂ ਦਿੱਲੀ, 27 ਜਨਵਰੀ --ਆਮ ਆਦਮੀ ਪਾਰਟੀ ਤੋਂ ਬਰਖਾਸਤ ਕੀਤੇ ਗਏ ਵਿਧਾਇਕ ਵਿਨੋਦ ਕੁਮਾਰ ਬਿੰਨੀ ਨੇ ਦਿੱਲੀ ਸਰਕਾਰ ਦੀ ਕਾਰਜਸ਼ੈਲੀ ਖਿਲਾਫ ਮੋਰਚਾ ਖੋਲ੍ਹ ਕੇ ਜੰਤਰ ਮੰਤਰ ਵਿਖੇ ਸ਼ੁਰੂ ਕੀਤੀ ਭੁੱਖ ਹੜਤਾਲ ਅਤੇ ਧਰਨੇ ਨੂੰ 3 ਘੰਟੇ ਮਗਰੋਂ ਹੀ ਖਤਮ ਕਰ ਦਿੱਤਾ। ਉਨ੍ਹਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਕਾਨੂੰਨ ਮੰਤਰੀ ਸੋਮਨਾਥ ਭਾਰਤੀ ਦੇ ਅਸਤੀਫੇ ਦੀ ਮੰਗ ਕੀਤੀ ਅਤੇ ਇਸ ਦੇ ਲਈ ਸਰਕਾਰ ਨੂੰ 10 ਦਿਨਾਂ ਦਾ ਸਮਾਂ ਦਿੱਤਾ ਹੈ। ਜੰਤਰ ਮੰਤਰ ਵਿਖੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਬਿੰਨੀ ਨੇ ਰਾਜਘਾਟ ਪੁੱਜ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਆਮ ਆਦਮੀ ਪਾਰਟੀ ਦੀ ਅਨੁਸ਼ਾਸ਼ਨੀ ਕਮੇਟੀ ਨੇ ਪਾਰਟੀ ਖਿਲਾਫ ਜਨਤਕ ਤੌਰ 'ਤੇ ਝੂਠੇ ਬਿਆਨ ਦੇਣ ਲਈ ਬੀਤੇ ਦਿਨ ਬਿੰਨੀ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ। ਬਿੰਨੀ ਲੈਫਟੀਨੈਂਟ ਗਵਰਨਰ ਨਜੀਬ ਜੰਗ ਨੂੰ ਵੀ ਮਿਲੇ ਤੇ ਅੱਧੀ ਰਾਤ ਵੇਲੇ ਮਾਰੇ ਗਏ ਛਾਪੇ ਦੌਰਾਨ ਕਾਨੂੰਨ ਮੰਤਰੀ ਸੋਮਨਾਥ ਭਾਰਤੀ ਵੱਲੋਂ ਯੂਗਾਂਡਾ ਦੀਆਂ ਔਰਤਾਂ ਨਾਲ ਕੀਤੇ ਕਥਿੱਤ ਦੁਰਵਿਵਹਾਰ ਦਾ ਮੁੱਦਾ ਉਠਾਇਆ। ਲੈਫਟੀਨੈਂਟ ਗਵਰਨਰ ਨੇ ਬਿੰਨੀ ਨੂੰ ਭਰੋਸਾ ਦਿੱਤਾ ਕਿ ਜਿਸ ਕਿਸੇ ਨੇ ਵੀ ਕਾਨੂੰਨ ਦੀ ਉਲੰਘਣਾ ਕੀਤੀ ਹੈ, ਉਸ ਵਿਰੁੱਧ ਕਾਰਵਾਈ ਹੋਵੇਗੀ ਚਾਹੇ ਉਹ ਕਿਸੇ ਵੀ ਅਹੁੱਦੇ 'ਤੇ ਕਿਉਂ ਨਾ ਹੋਵੇ। ਬਿੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰਾ ਵਿਚਾਰ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਡੇਗਣਾ ਚਹੁੰਦੀ ਹੈ ਕਿਉਂਕਿ ਉਸ ਨੂੰ ਡਰ ਹੈ ਕਿ ਉਹ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੇਗੀ। ਉਹ ਆਪਣੀਆਂ ਜਿੰਮੇਵਾਰੀਆਂ ਤੋਂ ਭੱਜਣ ਦੀ ਕੋਸ਼ਿਸ਼ ਵਿਚ ਹਨ। ਬਿੰਨੀ ਨੇ ਆਮ ਆਦਮੀ ਪਾਰਟੀ ਦੇ 3-4 ਵਿਧਾਇਕਾਂ ਦੀ ਹਮਾਇਤ ਹੋਣ ਦਾ ਵੀ ਦਾਅਵਾ ਕੀਤਾ ਹੈ। ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਬਿੰਨੀ ਮੰਤਰੀ ਨਾ ਬਣਾਉਣ ਕਾਰਨ ਬਾਗੀ ਹੋਏ ਹਨ। ਇਸੇ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਹੈ ਕਿ ਉਸ ਨੂੰ ਆਪਣੀ ਸਰਕਾਰ ਬਚਾਉਣ ਲਈ ਰਾਜਨੀਤੀ ਕਰਨ ਦੀ ਲੋੜ ਨਹੀਂ ਹੈ ਤੇ ਜਿੰਨਾ ਕੰਮ ਸਾਡੀ ਸਰਕਾਰ ਨੇ ਇਕ ਮਹੀਨੇ ਵਿਚ ਕੀਤਾ ਹੈ, ਓਨਾ ਹੋਰ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ। ਕੇਜਰੀਵਾਲ ਨੇ ਕਿਹਾ '' ਅਸੀਂ ਆਪਣੀ ਸਰਕਾਰ ਬਚਾਉਣ ਲਈ ਰਾਜਨੀਤੀ ਨਹੀਂ ਕਰਦੇ। ਉਹ ਜੋ ਕੁਝ ਕਰਦਾ ਹੈ ਕਰਨ ਦਿਓ।'' ਉਨ੍ਹਾਂ ਕਿਹਾ ਕਿ ਉਹ ਇਸ ਗੱਲ ਤੋਂ ਭਲੀਭਾਂਤ ਵਾਕਿਫ ਹਨ ਕਿ ਔਰਤਾਂ ਲਈ ਦਿੱਲੀ ਅਜੇ ਵੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਧਾਨੀ ਵਿਚ ਬਹੁਤ ਸਾਰੀਆਂ ਚੁਣੌਤੀਆਂ ਹਨ ਜਿਨ੍ਹਾਂ ਨੂੰ ਹੱਲ ਕਰਨ ਦੀ ਲੋੜ ਹੈ। ਇਥੇ ਵਰਣਨਯੋਗ ਹੈ ਕਿ ਬੀਤੇ ਦਿਨ ਪਾਰਟੀ ਵਿਚੋਂ ਕੱਢੇ ਜਾਣ ਉਪਰੰਤ ਬਿੰਨੀ ਨੇ ਕੇਜਰੀਵਾਲ ਵਿਰੁੱਧ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਸੀ।
ਬਿੰਨੀ ਨੇ ਕਿਹਾ ਕਿ ਉਸ ਨੂੰ ਪਾਰਟੀ ਵਿਚੋਂ ਕੱਢਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਰਾਏਸ਼ੁਮਾਰੀ ਕਰਵਾਉਣੀ ਚਾਹੀਦੀ ਸੀ ਜਿਸ ਤਰਾਂ ਸਰਕਾਰ ਬਣਾਉਣ ਤੋਂ ਪਹਿਲਾਂ ਕਰਵਾਈ ਗਈ ਸੀ।
ਬਿੰਨੀ ਨੇ ਕਿਹਾ ਕਿ ਉਸ ਨੂੰ ਪਾਰਟੀ ਵਿਚੋਂ ਕੱਢਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਰਾਏਸ਼ੁਮਾਰੀ ਕਰਵਾਉਣੀ ਚਾਹੀਦੀ ਸੀ ਜਿਸ ਤਰਾਂ ਸਰਕਾਰ ਬਣਾਉਣ ਤੋਂ ਪਹਿਲਾਂ ਕਰਵਾਈ ਗਈ ਸੀ।
No comments:
Post a Comment