www.sabblok.blogspot.com
ਨਵੀਂ ਦਿੱਲੀ, 23 ਜਨਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਮਿਲੀ ਸ਼ਾਨਦਾਰ ਸਫਲਤਾ ਤੋਂ ਬਾਅਦ ਲੋਕ ਸਭਾ ਟਿਕਟ ਦੇ ਦਾਅਵੇਦਾਰਾਂ ਦੀ ਲੰਮੀ ਕਤਾਰ ਲੱਗ ਗਈ ਹੈ। ਇਨ੍ਹਾਂ ਵਿਚ ਸਭ ਤੋਂ ਜ਼ਿਆਦਾ ਦਾਅਵੇਦਾਰੀ ਦਿੱਲੀ ਦੀਆਂ 7 ਲੋਕ ਸਭਾ ਸੀਟਾਂ ਲਈ ਕੀਤੀ ਜਾ ਰਹੀ ਹੈ। ਇੱਥੋਂ 500 ਦੇ ਕਰੀਬ ਲੋਕਾਂ ਨੇ ਦਾਅੇਵਦਾਰੀ ਕੀਤੀ ਹੈ। ਇਸ ਤੋਂ ਇਲਾਵਾ ਹਰਿਆਣਾ ਤੇ ਉੱਤਰ ਪ੍ਰਦੇਸ਼ ਵਿਚੋਂ ਵੀ ਦਾਅਵੇਦਾਰਾਂ ਦੀ ਗਿਣਤੀ ਕਾਫੀ ਜ਼ਿਆਦਾ ਦੱਸੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਹਨੂੰਮਾਨ ਰੋਡ ਸਥਿਤ ਦਫ਼ਤਰ ਵਿਖੇ ਪਾਰਟੀ ਆਗੂਆਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਲੋਕ ਸਭਾ ਚੋਣਾਂ ਲੜਨ ਲਈ ਦੇਸ਼ ਭਰ ਵਿਚੋਂ 5000 ਤੋਂ ਜ਼ਿਆਦਾ ਅਰਜ਼ੀਆਂ ਆ ਚੁੱਕੀਆਂ ਹਨ ਅਤੇ ਇਹ ਸਿਲਸਿਲਾ ਅਜੇ ਵੀ ਜਾਰੀ ਹੈ। ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਦੇ ਮੁਤਾਬਿਕ ਚੋਣਾਂ ਦੇ ਲਈ ਆਈਆਂ ਅਰਜ਼ੀਆਂ ਵਿਚੋ 2600 ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਈ-ਮੇਲ ਰਾਹੀਂ ਕਈ ਦਾਅਵੇਦਾਰਾਂ ਨੇ ਹਿੱਸਿਆਂ 'ਚ ਜਾਣਕਾਰੀ ਭੇਜੀ ਹੈ, ਇਸ ਲਈ ਜਾਂਚ ਵਿਚ ਦਿੱਕਤ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਅਰਜ਼ੀਆਂ ਉਸ ਸਮੇਂ ਤੱਕ ਸਵੀਕਾਰ ਕੀਤੀਆਂ ਜਾਣਗੀਆਂ ਜਦੋਂ ਤੱਕ ਸੰਬੰਧਿਤ ਸੀਟ ਦੇ ਉਮੀਦਵਾਰ ਦੇ ਨਾਂਅ ਨਹੀਂ ਐਲਾਨ ਨਹੀਂ ਕਰ ਦਿੱਤਾ ਜਾਂਦਾ।
No comments:
Post a Comment