jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 17 January 2014

ਏਡਿਡ ਸਕੂਲ ਸਟਾਫ ਨੂੰ ਸਰਕਾਰੀ ਸਕੂਲਾਂ ਵਿੱਚ ਸ਼ਿਫਟ ਕਰਵਾਉਣ ਲਈ ਯੂਨੀਅਨ ਵੱਲੋਂ ''ਕਰੋ ਜਾਂ ਮਰੋ” ਨੀਤੀ ਅਪਨਾਉਣ ਦਾ ਫੈਸਲਾ

www.sabblok.blogspot.com

ਸਿੱਖਿਆ ਮੰਤਰੀ ਦੇ ਹਲਕੇ ਰਾਮਪੁਰਾ ਫੂਲ (ਬਠਿੰਡਾ) ਵਿਖੇ 18 ਨੂੰ ਸੂਬਾ ਪੱਧਰੀ ਰੋਸ ਰੈਲੀ ਦਾ ਐਲਾਨ


: ਪੰਜਾਬ ਸਟੇਟ ਏਡਿਡ ਸਕੂਲ ਟੀਚਰਜ਼ ਐਂਡ ਅਦਰ ਇੰਪਲਾਇਜ਼ ਯੂਨੀਅਨ ਦੀ ਇੱਕ ਜਰੂਰੀ ਮੀਟਿੰਗ  ਹੋਈ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਅਪੀਲ ਕੀਤੀ ਗਈ ਕਿ ਸੂਬੇ ਦੇ ਏਡਿਡ ਸਕੂਲ ਸਟਾਫ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਹ ਖੁੱਦ ਪਹਿਲ ਕਰਨ ਅਤੇ ਇਸ ਸਟਾਫ  ਨੂੰ ਸਰਕਾਰੀ ਸਕੂਲਾਂ ਵਿੱਚ ਸ਼ਿਫਟ ਕਰਨ ਦਾ ਐਲਾਨ ਵੀ ਕਰਨ।
                  ਇਸ ਮੀਟਿੰਗ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਵਾਦਾ ਖਿਲਾਫੀ ਤੇ ਵੀ ਰੋਸ ਪ੍ਰਗਟ ਕੀਤਾ ਗਿਆ। ਕਿਉਂਕਿ ਪਿਛਲੇ ਦਿਨਾਂ ਯੂਨੀਅਨ ਆਗੂਆਂ ਨਾਲ ਮੀਟਿੰਗ ਦੌਰਾਨ ਸਿਖਿਆ ਮੰਤਰੀ ਨੇ ਏਡਿਡ ਸਕੂਲ ਸਟਾਫ ਦੇ ਸਰਕਾਰੀ ਸਕੂਲਾਂ ਵਿੱਚ ਸ਼ਿਫਟ ਕਰਨ ਸਬੰਧੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਸੀ ਅਤੇ ਯੂਨੀਅਨ ਵਲੋਂ ਚੰਡੀਗੜ੍ਹ ਵਿਖੇ ਕੀਤੀ ਗਈ ਰੋਸ ਰੈਲੀ ਵਿੱਚ ਖੁੱਦ ਡੀ.ਪੀ.ਆਈ. (ਐਲੀਮੈਂਟਰੀ) ਦਰਸ਼ਨ ਕੌਰ ਨੇ ਵੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਐਲਾਨ ਵੀ ਕੀਤਾ ਸੀ। ਪਰ ਇਹ ਮੀਟਿੰਗ ਨਾ ਕਰਵਾ ਕੇ ਇਨ੍ਹਾਂ ਨੇ ਵਾਅਦਾ ਖਿਲਾਫੀ ਕੀਤੀ ਹੈ। ਜਿਸ ਕਰਕੇ ਸੂਬਾ ਪੱਧਰ ਤੇ ਏਡਿਡ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀਆਂ ਵਿੱਚ ਬਹੁਤ ਜਿਆਦਾ ਰੋਸ ਪਾਇਆ ਜਾ ਰਿਹਾ ਹੈ। ਇਸ ਰੋਸ ਦਾ ਜਨਤਕ  ਤੌਰ ਤੇ ਵਿਖਾਵਾ ਕਰਨ ਲਈ ਯੂਨੀਅਨ ਵਲੋਂ ਸਿੱਖਿਆ ਮੰਤਰੀ ਦੇ ਹਲਕੇ ਰਾਮਪੁਰਾ ਫੂਲ ਬਠਿੰਡਾ ਵਿਖੇ ਸਮੂੰਹ ਪੰਜਾਬ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਏਡਿਡ ਸਕੂਲ ਯੂਨੀਅਨ ਵਲੋਂ ਹੁਣ ਮਰਜਰ ਅਤੇ ਹੋਰ ਮੰਗਾਂ ਨੂੰ ਮਨਵਾਉਣ ਲਈ ਹੁਣ ''ਕਰੋ ਜਾਂ ਮਰੋ” ਦੀ ਨੀਤੀ ਅਪਨਾਉਣ ਦਾ ਫੈਸਲਾ ਕੀਤਾ ਗਿਆ ਹੈ।  ਇਸ ਮੌਕੇ ਪ੍ਰੈਸ ਸਕੱਤਰ   ਨੇ ਦੱਸਿਆ ਕਿ ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਸਤੰਬਰ 2013 ਤੋਂ ਬਾਅਦ ਹੁਣ ਤੱਕ ਤਿੰਨ ਮਹੀਨੇ ਦੀ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਅਤੇ ਨਾ ਹੀ ਸਿੱਖਿਆ ਮੰਤਰੀ ਤੇ ਡੀ.ਪੀ.ਆਈ. ਨਾਲ ਹੋਈ ਮੀਟਿੰਗ ਦੀਆਂ ਕਾਰਵਾਈਆਂ ਦੀ ਕਾਪੀ ਯੂਨੀਅਨ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਤੰਬਰ 13 ਤੋਂ ਬਾਅਦ ਦੀ ਤਨਖਾਹ ਅਤੇ ਕੰਮ ਕਰਦੇ ਸਟਾਫ ਦੀ ਬੀ.ਟੀ. ਦੇ 150 ਕਰੋੜ ਦੇ ਬਜਟ ਦੀ ਫਾਈਲ ਵਿੱਤ ਸਕੱਤਰ ਖਰਚਾ ਦੇ ਦਫਤਰ ਦੀ ਧੂਲ ਚੱਟ ਰਹੀ ਹੈ। ।  ਪ੍ਰਧਾਨ ਨੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਉਹ ਯੂਨੀਅਨ ਨੂੰ ਸਰਕਾਰੀ ਤੌਰ ਤੇ ਮੀਟਿੰਗ ਦਾ ਸੱਦਾ ਦੇ ਕੇ ਗੱਲਬਾਤ ਕਰਨ। 

No comments: