www.sabblok.blogspot.com
ਨਵੀਂ ਦਿੱਲੀ, 25 ਜਨਵਰੀ (ਏਜੰਸੀ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਸੰਵਿਧਾਨ ਮੁੱਖ ਮੰਤਰੀ ਨੂੰ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕ ਸਕਦਾ। ਰੇਲ ਭਵਨ ਦੇ ਸਾਹਮਣੇ ਦਿੱਤੇ ਧਰਨੇ ਦੀ ਹੋ ਰਹੀ ਆਲੋਚਨਾ 'ਤੇ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਸੰਵਿਧਾਨ ਪੜ੍ਹਿਆ ਹੋਇਆ ਹੈ ਪਰ ਉਸ ਵਿਚ ਕਿਧਰੇ ਵੀ ਇਹ ਨਹੀਂ ਲਿਖਿਆ ਕਿ ਮੁੱਖ ਮੰਤਰੀ ਧਰਨੇ 'ਤੇ ਨਹੀਂ ਬੈਠ ਸਕਦਾ। ਮੀਡੀਆ 'ਤੇ ਦੋਸ਼ ਲਾਉਂਦਿਆਂ ਕੇਜਰੀਵਾਲ ਨੇ ਕਿਹਾ ਕਿ ਮੀਡੀਆ ਉਨ੍ਹਾਂ ਦੀ ਪਾਰਟੀ ਦਾ ਨਾਕਾਰਾਤਮਕ ਅਕਸ ਬਣਾ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਜਵਾਬਦੇਹ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਲੋਕ ਬੁਰਾ ਮੰਨ ਗਏ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿਚ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟਾਚਾਰ ਵਿਚ 30 ਫ਼ੀਸਦੀ ਕਮੀ ਆਈ ਹੈ। ਵਰਣਨਯੋਗ ਹੈ ਕਿ ਸੰਵਿਧਾਨਿਕ ਅਹੁਦੇ 'ਤੇ ਰਹਿੰਦਿਆਂ ਹੋਇਆਂ ਕੇਜਰੀਵਾਲ ਵਲੋਂ ਪ੍ਰਦਰਸ਼ਨ ਦੀ ਅਗਵਾਈ ਕਰਨ ਦਾ ਮਾਮਲਾ ਸੁਪਰੀਮ ਕੋਰਟ ਦੀ ਜਾਂਚ ਦੇ ਘੇਰੇ ਵਿਚ ਆ ਗਿਆ ਹੈ।
No comments:
Post a Comment