jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday 5 January 2014

ਸਿੱਖਿਆ ਦੇ ਖੇਤਰ ’ਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ-ਢਿੱਲੋਂ

www.sabblok.blogspot.com

ਕੁਹਾੜਾ/ਸਮਰਾਲਾ( ਸਤਪਾਲ ਸੋਨੀ )ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸਿੱਖਿਆ ਦੇ ਖੇਤਰ ’ਚ ਪੰਜਾਬ ਨੂੰ ਉ¤ਤਰੀ ਭਾਰਤ ਵਿੱਚੋਂ ਪਹਿਲਾ ਅਤੇ ਦੇਸ਼ ਵਿੱਚੋਂ 6ਵਾਂ ਸਥਾਨ ਹਾਸਲ ਹੋਇਆ ਹੈ ਜਦੋਂਕਿ ਮਿਡ ਡੇਅ ਮੀਲ ਵਿੱਚ ਉ¤ਤਰੀ ਭਾਰਤ ਵਿੱਚੋਂ ਪਹਿਲਾ ਅਤੇ ਦੇਸ਼ ’ਚੋਂ ਦੂਜਾ ਸਥਾਨ ਪ੍ਰਾਪਤ ਹੋਇਆ ਹੈ। ਸ. ਢਿੱਲੋਂ ਅੱਜ ਕਟਾਣੀ ਕਲਾਂ ਦੇ ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਸਾਲਾਨਾ ਡਿਗਰੀ ਵੰਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਡਿਗਰੀ ਤਕਸੀਮ ਕਰਨ ਉਪਰੰਤ ਸੰਬੋਧਨ ਕਰ ਰਹੇ ਸਨ। ਸ੍ਰ. ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਆਪਣਾ ਚੋਣ ਮੈਨੀਫੈਸਟੋ 95 ਫੀਸਦੀ ਲਾਗੂ ਕਰ ਦਿੱਤਾ ਹੈ ਜਦਕਿ ਮੈਨੀਫੈਸਟੋ ਤੋਂ ਬਾਹਰ ਜਾ ਕੇ ਵੀ ਲੜਕੀਆਂ ਨੂੰ ਮੁਫ਼ਤ ਸਾਇਕਲ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਵਜੀਫ਼ੇ ਦਿੱਤੇ ਗਏ ਹਨ।
ਸ. ਢਿੱਲੋਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਪਸਾਰ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ’ਚ ਹੋਰ ਵੱਡੇ ਸੁਧਾਰ ਲਿਆਉਣ ਲਈ 47 ਕਰੋੜ ਰੁਪਏ ਵਿਸ਼ੇਸ਼ ਤੌਰ ’ਤੇ ਰੱਖੇ ਗਏ ਹਨ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਪੱਧਰ ਉ¤ਚਾ ਚੁੱਕਿਆ ਜਾ ਰਿਹਾ ਹੈ, ਜਿਸ ਲਈ 56 ਹਜ਼ਾਰ ਅਧਿਅਪਕਾਂ ਦੀ ਨਿਰੋਲ ਮੈਰਿਟ ’ਤੇ ਭਰਤੀ ਕੀਤੀ ਗਈ ਅਤੇ ਅਧਿਆਪਕਾਂ ਦੀਆਂ ਖਾਲੀ ਆਸਾਮੀਆਂ ਵੀ ਜਲਦ ਭਰੀਆਂ ਜਾ ਰਹੀਆਂ ਹਨ। ਉਨ•ਾਂ ਦੱਸਿਆ ਕਿ ਰਾਜ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ’ਚ 25 ਕਰੋੜ ਰੁਪਏ ਦੀ ਲਾਗਤ ਨਾਲ ਫਰਨੀਚਰ ਮੁਹੱਈਆ ਕਰਵਾਇਆ ਜਾਵੇਗਾ, ਜਿਸ ਲਈ ਮੁੱਖ ਮੰਤਰੀ ਵੱਲੋਂ 10 ਕਰੋੜ ਰੁਪਏ ਜਾਰੀ ਵੀ ਕਰ ਦਿੱਤੇ ਗਏ ਹਨ। ਉਨ•ਾਂ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ’ਚੋਂ 80 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਉਚੇਰੀ ਪੜ•ਾਈ ਤੇ ਮਾਰਗਦਰਸ਼ਨ ਲਈ 6 ਜ਼ਿਲਿ•ਆਂ ’ਚ 30-30 ਕਰੋੜ ਰੁਪਏ ਦੀ ਲਾਗਤ ਨਾਲ ਪੜ•ਾਈ ਦੀਆਂ ਨਵੀਨਤਮ ਤੇ ਆਧੁਨਿਕ ਸਹੂਲਤਾਂ ਵਾਲੇ ਰਿਹਾਇਸ਼ੀ ਸਕੂਲ ਸ਼ੁਰੂ ਕਰ ਕੀਤੇ ਜਾ ਰਹੇ ਹਨ ਜਿਸ ਨਾਲ ਰਾਜ ਵਿੱਚ ਸਿੱਖਿਆ ਨੂੰ ਵੱਡਾ ਹੁੰਗਾਰਾ ਮਿਲੇਗਾ।
ਸ. ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਰਾਜ ਨੂੰ ਬਿਜਲੀ, ਸਿੱਖਿਆ, ਸਿਹਤ ਅਤੇ ਪ੍ਰਸ਼ਾਸ਼ਨਿਕ ਸੁਧਾਰਾਂ ਨੂੰ ਪਹਿਲੀ ਤਵੱਜੋਂ ਬਣਾਇਆ ਅਤੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਪਾਇਆ। ਸ੍ਰ. ਢਿੱਲੋਂ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਆਪ ਇੱਕ ਮੁਕਾਬਲਾ ਕਰਨ ਕਿ ਕਿਹੜੇ ਸਕੂਲ ਦੇ ਵਿਦਿਆਰਥੀ ਮੈਰਿਟ ’ਚ ਆਉਂਦੇ ਹਨ ਅਤੇ ਕਿੰਨੇ ਬੱਚੇ ਵਜੀਫ਼ਾ ਹਾਸਲ ਕਰਦੇ ਹਨ ਅਜਿਹੇ ਮਿਹਨਤੀ ਅਧਿਆਪਕਾਂ ਨੂੰ ਸਨਮਾਨਤ ਕੀਤਾ ਜਾਵੇਗਾ।
ਇਸ ਮੌਕੇ ਕਾਲਜ ਦੇ 400 ਤੋਂ ਵਧੇਰੇ ਵਿਦਿਆਰਥੀਆਂ ਨੂੰ ਅਕਾਦਮਿਕ ਸਮੇਤ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ’ਤੇ ਡਿਗਰੀਆਂ ਅਤੇ ਸਨਮਾਨ ਪੱਤਰਾਂ ਦੀ ਵੰਡ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਵਿੱਚ ਕਾਲਜ ਦੇ ਡਾਇਰੈਕਟਰ ਡਾ. ਜੇ. ਐ¤ਸ. ਸੋਹਲ ਨੇ ਮੁੱਖ ਮਹਿਮਾਨ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਸਮਾਗਮ ਬਾਰੇ ਜਾਣਕਾਰੀ ਦਿੱਤੀ। ਕਾਲਜ ਪ੍ਰਿੰਸੀਪਲ ਸ੍ਰੀ ਪਵਨ ਕੁਮਾਰ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੜ•ੀ ਅਤੇ ਚੇਅਰਮੈਨ ਸ੍ਰੀ ਵੀ. ਕੇ. ਗੁਪਤਾ ਦੀ ਅਗਵਾਈ ਵਿੱਚ ਕਾਲਜ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦਾ ਵੇਰਵਾ ਪੇਸ਼ ਕੀਤਾ। ਇਸ ਮੌਕੇ ਕਾਲਜ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments: