jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 4 January 2014

ਅਕਾਲੀ-ਭਾਜਪਾ ਸਰਕਾਰ ਨੂੰ ‘ਆਪ’ ਦੇ ਪਿੱਛੇ ਲੱਗਣ ਦੀ ਕੋਈ ਜ਼ਰੂਰਤ ਨਹੀਂ : ਬਾਦਲ

www.sabblok.blogspot.com


 
ਬਠਿੰਡਾ/ ਤਲਵੰਡੀ ਸਾਬੋ.03 ਜਨਵਰੀ– ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਰ ਪਾਸੇ ਬੱਲੇ-ਬੱਲੇ ਹੋ ਚੁੱਕੀ ਹੈ ਅਤੇ ਹਰ ਕੋਈ ‘ਆਪ’ ਤੋਂ ਪ੍ਰਭਾਵਿਤ ਹੈ, ਜਿਸ ਦਾ ਪ੍ਰਭਾਵ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੰਗਤ ਦਰਸ਼ਨ ਪ੍ਰੋਗਰਾਮ ਵਿਚ ਵੀ ਦੇਖਣ ਨੂੰ ਮਿਲਿਆ। ਭਾਵੇਂ ਸ. ਬਾਦਲ ਦਾ ਕਹਿਣਾ ਸੀ ਕਿ ਉਹ ‘ਆਪ’ ਦੀ ਰੀਸ ਨਹੀਂ ਕਰਦੇ ਪਰ ਉਹ ਗੱਲਾਂ-ਗੱਲਾਂ ਵਿਚ ਇਹ ਜ਼ਰੂਰ ਕਹਿ ਗਏ ਕਿ ਪੰਜਾਬ ਵਿਚ ਵੀ ਆਮ ਆਦਮੀ ਦੀ ਹੀ ਸਰਕਾਰ ਹੈ।
ਦਿੱਲੀ ਸਰਕਾਰ ਦੀ ਰੀਸ ਨਾਲ ਮਹਾਰਾਸ਼ਟਰ ਸਰਕਾਰ ਨੇ ਗਰੀਬਾਂ ਨੂੰ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ, ਰਾਜਸਥਾਨ ਦੇ ਭਾਜਪਾ ਮੁੱਖ ਮੰਤਰੀ ਨੇ ਵੀ ਸਕਿਓਰਿਟੀ ਅੱਧੀ ਕਰਨ ਦਾ ਫੈਸਲਾ ਲਿਆ ਹੈ। ਯੂ. ਪੀ. ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਆਪਣੇ ਵਰਕਰਾਂ ਨੂੰ ਲਾਲ ਟੋਪੀਆਂ ਪਹਿਨਣ ਦੇ ਆਦੇਸ਼ ਦਿੱਤੇ ਹਨ। ਦੇਸ਼ ਅੰਦਰ ‘ਆਪ’ ਦੀ ਰੀਸ ਕਰਨ ਦੇ ਸਵਾਲ ‘ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਸੀ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੂੰ ਉਕਤ ਦੇ ਪਿੱਛੇ ਲੱਗਣ ਦੀ ਕੋਈ ਜ਼ਰੂਰਤ ਨਹੀਂ ਕਿਉਂਕਿ ਸਾਡੇ ਆਪਣੇ ਅਸੂਲ ਤੇ ਨੀਤੀਆਂ ‘ਆਪ’ ਨਾਲੋਂ ਕਿਤੇ ਮਜ਼ਬੂਤ ਅਤੇ ਲੋਕ ਹਿੱਤ ‘ਚ ਹਨ। ਪੰਜਾਬ ਵਿਚ ਵੀ ਗਰੀਬਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾਂਦੀ ਹੈ। ਹੋਰ ਤਾਂ ਹੋਰ ਕਿਸਾਨਾਂ ਨੂੰ ਟਿਊਬਵੈੱਲ ਚਲਾਉਣ ਲਈ ਵੀ ਬਿਜਲੀ ਮੁਫ਼ਤ ਦਿੱਤੀ ਜਾਂਦੀ ਹੈ, ਜੋ ਕਿ ਦੇਸ਼ ਦੇ ਕਿਸੇ ਵੀ ਸੂਬਾ ਸਰਕਾਰ ਵਲੋਂ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਦੇਸ਼ ਦਾ ਮੰਦਾ ਹਾਲ ਹੈ ਇਸ ਲਈ ਲੋੜ ਹੈ ਕਿ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਦੀਆਂ ਤਿਆਰੀਆਂ ਕੀਤੀਆਂ ਜਾਣ ਤਾਂ ਕਿ ਦੇਸ਼ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕੀਤਾ ਜਾਵੇ ਅਤੇ ਮਹਿੰਗਾਈ ‘ਤੇ ਕਾਬੂ ਪਾਇਆ ਜਾ ਸਕੇ।
ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੈਸ਼ਲੈੱਸ ਸਕੀਮ ਤਹਿਤ ਕੈਂਸਰ ਪੀੜਤ ਪੰਜਾਬ ‘ਚ ਮਨਜ਼ੂਰਸ਼ੁਦਾ ਹਸਪਤਾਲਾਂ ‘ਚੋਂ ਮੁਫ਼ਤ ਇਲਾਜ ਕਰਵਾ ਸਕਦੇ ਹਨ। ਇਸ ਵਾਸਤੇ ਕਿਸੇ ਵੀ ਪੀੜਤ ਨੂੰ ਹਸਪਤਾਲਾਂ ਵਿਚ ਇਕ ਵੀ ਪੈਸਾ ਦੇਣ ਦੀ ਲੋੜ ਨਹੀਂ। ਕੈਂਸਰ ਦੇ ਇਲਾਜ ਖਾਤਰ 9 ਪ੍ਰਾਈਵੇਟ ਅਤੇ 1 ਸਰਕਾਰੀ ਹਸਪਤਾਲ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਹਸਪਤਾਲਾਂ ਦਾ ਵੇਰਵਾ ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਦਫ਼ਤਰਾਂ ‘ਚੋਂ ਮਿਲ ਸਕਦਾ ਹੈ।
ਇਸ ਮੌਕੇ ਐੱਮ. ਪੀ. ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂਆਂ ਦਾ ਮੰਤਵ ਸੱਤਾ ਹਾਸਲ ਕਰਨਾ ਹੈ, ਨਾ ਕਿ ਲੋਕ ਸੇਵਾ ਕਰਨਾ। ਇਹੋ ਕਾਰਨ ਹੈ ਕਿ ਕਾਂਗਰਸ ਦੇ ਆਪਣੀ ਪਾਰਟੀ ਅੰਦਰਲੇ ਮਸਲੇ ਹੀ ਨਹੀਂ ਸੁਲਝਦੇ, ਫਿਰ ਇਹ ਲੋਕ ਸੇਵਾ ਕੀ ਕਰਨਗੇ? ਕੇਂਦਰ ਦੀ ਕਾਂਗਰਸ ਸਰਕਾਰ ਨੇ ਹਮੇਸ਼ਾ ਚਹੇਤੇ ਲੀਡਰਾਂ ਜਾਂ ਕੰਪਨੀਆਂ ਨੂੰ ਫਾਇਦਾ ਪਹੁੰਚਾਇਆ, ਜਿਵੇਂ ਕਿ ਤੇਲ ਅਤੇ ਗੈਸ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਆਰਥਿਕ ਬੋਝ ਪਿਆ ਹੈ ਪਰ ਸਰਕਾਰ ਨੇ ਮਹਿੰਗਾਈ ਘਟਾਉਣ ਲਈ ਕੋਈ ਕਦਮ ਨਹੀਂ ਚੁੱਕਿਆ।

No comments: