ਚੰਡੀਗੜ੍ਹ— ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਹੋਰਨਾਂ ਅਕਾਲੀ ਮੰਤਰੀਆਂ ਵਲੋਂ ਡਰੱਗਜ਼ ਮਾਮਲੇ ਦੀ ਸੀ. ਬੀ. ਆਈ. ਜਾਂਚ ਲਈ ਹਾਈ ਕੋਰਟ 'ਚ ਪਟੀਸ਼ਨ ਪਾਈ ਗਈ, ਜਿਸ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਡਰੱਗਜ਼ ਮਾਮਲੇ 'ਚ ਫਸੇ ਸਾਬਕਾ ਡੀ. ਐੱਸ. ਪੀ. ਜਗਦੀਸ਼ ਸਿੰਘ ਭੋਲਾ ਨੇ ਮੀਡੀਆ ਸਾਹਮਣੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਨਾਂ ਲਿਆ ਸੀ, ਜਿਸ ਪਿੱਛੋਂ ਬਾਜਵਾ ਵਲੋਂ ਇਸ ਸਾਰੇ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਕਾਂਗਰਸ ਪ੍ਰਧਾਨ ਨੇ ਇਹ ਮਾਮਲਾ ਮਾਣਯੋਗ ਹਾਈਕੋਰਟ ਦੇ ਸਾਹਮਣੇ ਇਕ ਪਟੀਸ਼ਨ ਰਾਹੀ ਉਠਾਇਆ ਹੈ।