www.sabblok.blogspot.com
ਭੁਬਨੇਸ਼ਵਰ 10 ਫਰਵਰੀ (ਏਜੰਸੀ)- ਉਡੀਸ਼ਾ ਦੇ ਸੰਬਲਪੁਰ ਜਿਲ੍ਹੇ 'ਚ ਕਿਸ਼ਤੀ ਡੁੱਬਣ ਨਾਲ ਮੌਤਾਂ ਦੀ ਗਿਣਤੀ 26 ਹੋ ਗਈ ਹੈ। ਅੱਜ 13 ਹੋਰ ਲਾਸ਼ਾਂ ਬਰਾਮਦ ਹੋਈਆਂ ਹਨ ਜਦ ਕਿ 7 ਵਿਅਕਤੀ ਅਜੇ ਵੀ ਲਾਪਤਾ ਹਨ। ਇਹ ਜਾਣਕਾਰੀ ਵਿਸ਼ੇਸ਼ ਰਾਹਤ ਕਮਿਸ਼ਨਰ ਪੀ.ਕੇ ਮਹਾਪਾਤਰਾ ਨੇ ਦਿੱਤੀ ਹੈ। ਰਾਜ ਸਰਕਾਰ ਨੇ ਮ੍ਰਿਤਕ ਵਿਅਕਤੀਆਂ ਦੇ ਹਰੇਕ ਵਾਰਿਸ ਨੂੰ 1.5 ਲੱਖ ਰੁਪਏ ਦੀ ਸਹਾਇਤਾ ਦੇਣ ਤੇ ਬੱਚ ਗਏ ਵਿਅਕਤੀਆਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ ਹੈ। ਹਾਦਸੇ ਦੀ ਪ੍ਰਸ਼ਾਸਨਿਕ ਜਾਂਚ ਕਰਵਾਉਣ ਦੇ ਵੀ ਆਦੇਸ਼ ਦਿੱਤੇ ਗਏ ਹਨ।
No comments:
Post a Comment