jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday, 3 February 2014

ਸੰਤ ਲੱਖਾ ਸਿੰਘ ਨਾਨਕਸਰ ਵਾਲੇ ਧਰਮ ਦੇ ਨਾਲ-ਨਾਲ ਸਮਾਜਿਕ ਕਾਰਜ ਵੀ ਕਰ ਰਹੇ ਹਨ-ਬਾਦਲ, ਮਜੀਠੀਆ

www.sabblok.blogspot.com


ਜਗਰਾਉਂ, 3 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਮੁੱਖ ਅਸਥਾਨ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸ਼ੋ੍ਰਮਣੀ ਅਕਾਲੀ ਦੇ ਪ੍ਰਧਾਨ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਪਣੇ ਪਰਿਵਾਰ ਸਮੇਤ ਮੱਥਾ ਟੇਕਿਆ | ਉਨ੍ਹਾਂ ਨਾਲ ਬੀਬੀ ਹਰਸਿਮਰਤ ਕੌਰ ਬਾਦਲ ਦੇ ਪਿਤਾ ਸਤਿਆਜੀਤ ਸਿੰਘ ਵੀ ਸਨ | ਮੁੱਖ ਅਸਥਾਨ, ਸ਼ੀਸ਼ ਮਹਿਲ, ਆਸਣ 'ਤੇ ਮੱਥਾ ਟੇਕਣ ਉਪਰੰਤ ਉਨ੍ਹਾਂ ਸੰਤ ਬਾਬਾ ਸਾਧੂ ਸਿੰਘ ਨਾਨਕਸਰ ਵਾਲਿਆਂ ਦੇ ਅਸਥਾਨ 'ਤੇ ਵੀ ਮੱਥਾ ਟੇਕਿਆ | ਇਥੇ ਪਹੁੰਚੇ ਬਾਦਲ ਤੇ ਮਜੀਠੀਆ ਪਰਿਵਾਰ ਨੂੰ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਉਨ੍ਹਾਂ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਵੱਲੋਂ ਧਾਰਮਿਕ ਕਾਰਜਾਂ ਦੇ ਨਾਲ-ਨਾਲ ਨਸ਼ਿਆਂ ਦੀ ਰੋਕਥਾਮ, ਵਾਤਾਵਰਣ ਦੀ ਸ਼ੁੱਧਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਪ੍ਰਸ਼ੰਸਾ ਕੀਤੀ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਐਸ.ਆਰ ਕਲੇਰ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਅਮਨਜੀਤ ਸਿੰਘ ਖਹਿਰਾ, ਡਾ: ਚੰਦ ਸਿੰਘ ਡੱਲਾ, ਹਰਨੇਕ ਸਿੰਘ ਨੇਕ, ਅਵਤਾਰ ਸਿੰਘ, ਧਰਮਿੰਦਰ ਸਿੰਘ, ਜਗਦੀਪ ਸਿੰਘ ਮਾਣਾ, ਬਲਜੀਤ ਸਿੰਘ, ਅੰਮਿ੍ਤਪਾਲ ਸਿੰਘ, ਰਛਪਾਲ ਸਿੰਘ ਐਸ.ਡੀ.ਓ., ਸੁਖਜੀਤ ਸਿੰਘ, ਸੁਖਦਿਆਲ ਸਿੰਘ ਤੇ ਚਰਨਜੀਤ ਸਿੰਘ ਆਦਿ ਹਾਜ਼ਰ ਸਨ |

No comments: