www.sabblok.blogspot.com
ਅਗਲੀ ਰਣਨੀਤੀ ਲਈ ਸੂਬਾ ਕਮੇਟੀ ਦੀ ਮੀਟਿੰਗ 23 ਨੂੰ
23 ਫਰਵਰੀ ਨੂੰ ਯੂਨੀਅਨ ਦੀ ਸੂਬਾ ਕਾਰਜਕਰਨੀ ਦੀ ਮੀਟਿੰਗ ਲੁਧਿਆਣਾ
ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਏਡਿਡ ਅਸਾਮੀਆਂ ਤੇ ਕੰਮ ਕਰਦੇ ਹਜ਼ਾਰਾਂ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਵਲੋਂ ਬੀਤੇ ਕਾਫੀ ਅਰਸੇ ਤੋਂ ਸਰਕਾਰੀ ਸਕੂਲਾਂ ਵਿਚ ਰਲੇਵੇ ਲਈ ਸ਼ੁਰੂ ਕੀਤੇ ਸੰਘਰਸ਼ ਨਾਲ ਕੋਝਾ ਮਜਾਕ ਕਰਦਿਆ ਏਡਿਡ ਸਕੂਲਾਂ ਵਿਚ ਕਰੀਬ 4 ਹਜ਼ਾਰ ਅਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ ਜਿਸ ਦਾ ਸੂਬੇ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਸਮੂਹ ਕਰਮਚਾਰੀਆਂ ਵਲੋਂ ਸਖਤ ਵਿਰੋਧ ਸ਼ੁਰੂ ਕਰ ਦਿੱਤਾ ਹੈ।ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ਵਿਚ ਯੂਨੀਅਨ ਤੇ ਤਿੱਖਾ ਸੰਘਰਸ਼ ਛੇੜਨ ਅਤੇ ਅਗਲੀ ਰਣਨੀਤੀ ਤੈਅ ਕਰਨ ਲਈ 23 ਫਰਵਰੀ ਐਤਵਾਰ ਨੂੰ ਲੁਧਿਆਣਾ ਵਿਖੇ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੱਦ ਲਈ ਹੈ।ਇਸ ਸਬੰਧ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਸ.ਗੁਰਚਰਨ ਸਿੰਘ ਚਾਹਲ ਅਤੇ ਸੂਬਾ ਸਕੱਤਰ ਐਨ.ਐਨ. ਸੈਣੀ ਨੇ ਕਿਹਾ ਕਿ ਯੂਨੀਅਨ ਵਲੋਂ ਮਰਜਰ ਦੀ ਮੰਗ ਲਈ ਲੰਬੇ ਸਮੇਂ ਤੋਂ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ ਪਰੰਤੂ ਸਰਕਾਰ ਨੇ ਏਡਿਡ ਸਕੂਲਾਂ ਦੇ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਵਿਚ ਸ਼ਿਫਟ ਕਰਨ ਦੀ ਬਜਾਏ ਪੋਸਟਾਂ ਦੇ ਕੇ ਜਥੇਬੰਦੀ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਨੂੰ ਕਦੀ ਵੀ ਬਰਦਾਸ਼ਤ ਨਹੀ ਕੀਤਾ ਜਾਵੇਗਾ।ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਯੂਨੀਅਨ ਮਰਜਰ ਦੀ ਮੰਗ ਨੂੰ ਲੈ ਕੇ ਰੈਲੀਆਂ ਅਤੇ ਮੁਜ਼ਾਹਰੇ ਕਰ ਰਹੀ ਹੈ।ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਅਤੇ ਮੱਖ ਮੰਤਰੀ ਨਾਲ ਬੀਤੇ ਸਮੇਂ ਵਿਚ ਹੋਈਆਂ ਮੀਟਿੰਗਾਂ ਵਿਚ ਉਹਨਾਂ ਨੇ ਏਡਿਡ ਸਟਾਫ ਨੂੰ ਸਰਕਾਰੀ ਸਕੂਲਾਂ ਵਿਚ ਮਰਜ਼ ਕਰਨ ਬਾਰੇ ਉਹਨਾਂ ਨੇ ਸਹਿਮਤੀ ਪ੍ਰਗਵਾਈ ਸੀ ਪਰੰਤੂ ਹੁਣ ਪੋਸਟਾਂ ਦੇਣ ਦਾ ਐਲਾਨ ਕਰਕੇ ਸਰਕਾਰ ਨੇ ਹਜ਼ਾਰਾਂ ਅਧਿਆਪਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਸ. ਚਾਹਲ ਨੇ ਕਿਹਾ ਕਿ ਸਰਕਾਰ ਨੇ ਏਡਿਡ ਸਕੂਲਾਂ ਵਿਚ 1967 ਤੋਂ ਫਰੀਜ਼ਡ ਰੈਗੂਲਰ ਪੋਸਟਾਂ ਨੂੰ ਖਤਮ ਕਰਕੇ ਠੇਕੇ ਤੇ ਭਰਤੀ ਕਰਨ ਦਾ ਜੋ ਫੈਸਲਾ ਕੀਤਾ ਹੈ ਉਹ ਕਿਸੀ ਵੀ ਪ੍ਰਕਾਰ ਮੰਨਣਯੋਗ ਨਹੀ ਹੈ।ਉਹਨਾਂ ਕਿਹਾ ਕਿ ਏਡਿਡ ਸਕੂਲ਼ਾਂ ਦੇ ਸਟਾਫ ਦੇ ਸਰਕਾਰੀ ਸਕੂਲਾਂ ਰਲੇਵੇ ਤੱਕ ਸਰਕਾਰ ਖਿਲਾਫ ਜੰਗ ਜਾਰੀ ਰਹੇਗੀ।
divMdr kumwr ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਦਾ ਭਵਿੱਖ ਸਰਕਾਰ ਸਕੂਲਾਂ ਵਿਚ ਮਰਜ਼ ਕਰਨ ਨਾਲ ਹੀ ਬਚਦਾ ਹੈ ਕਿਉਂਕਿ ਪਹਿਲਾਂ ਹੀ ਪੰਜਾਬ ਦੀਆਂ ਸੌ ਤੋਂ ਅਧਿਕ ਕਮੇਟੀਆਂ ਦਾ ਕੰਮਕਾਜ ਲਈ ਜ਼ਿਲਾ ਸਿੱਖਿਆ ਅਫਸਰਾਂ ਵਲੋਂ ਚਲਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਤੇ ਹੋਰਨਾਂ ਸੂਬਿਆਂ ਨੇ ਏਡਿਡ ਸਟਾਫ ਨੂੰ ਸਰਕਾਰੀ ਸਕੂਲਾਂ ਵਿਚ ਸ਼ਾਮਿਲ ਕਰ ਲਿਆ ਹੈ।ਉਹਨਾਂ ਕਿਹਾ ਕਿ ਹੁਣ ਜਥੇਬੰਦੀ ਆਰ-ਪਾਰ ਦੀ ਲੜਾਈ ਲੜੇਗੀ ਜਿਸ ਲਈ 23 ਫਰਵਰੀ ਨੂੰ ਯੂਨੀਅਨ ਦੀ ਸੂਬਾ ਕਾਰਜਕਰਨੀ ਦੀ ਮੀਟਿੰਗ ਲੁਧਿਆਣਾ ਵਿਖੇ ਸਵੇਰੇ 11 ਵਜੇ ਰੱਖੀ ਗਈ ਹੈ।

No comments:
Post a Comment