ਨਵੀਂ ਦਿੱਲੀ-ਆਮ ਆਦਮੀ ਪਾਰਟੀ ਨੇ ਅੱਜ ਦੋਸ਼ ਲਾਇਆ ਕਿ ਕਾਂਗਰਸ ਅਤੇ ਭਾਜਪਾ ਵਿਚਕਾਰ ਮਿਲੀਭੁਗਤ ਹੈ | ਪਾਰਟੀ ਨੇ ਕਿਹਾ ਕਿ ਦੋਹਾਂ ਨੂੰ ਮਿਲਕੇ ਦਿੱਲੀ ਵਿਚ ਗਠਜੋੜ ਸਰਕਾਰ ਬਣਾ ਲੈਣੀ ਚਾਹੀਦੀ ਹੈ | ਆਮ ਆਦਮੀ ਪਾਰਟੀ ਦੀ ਸਿਆਸੀ ਕਮੇਟੀ ਦੀ ਅੱਜ ਦਿੱਲੀ ਵਿਚ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਮੀਟਿੰਗ ਹੋਈ | ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਿਹਾ ਕਿ ਜਿਸ ਤਰਾਂ ਦਿੱਲੀ ਵਿਧਾਨ ਸਭਾ ਵਿਚ ਜਨ ਲੋਕਪਾਲ ਬਿੱਲ ਪੇਸ਼ ਨਾ ਹੋਣ ਦੇਣ ਲਈ ਕਾਂਗਰਸ ਅਤੇ ਭਾਜਪਾ ਇਕ ਸਾਥ ਆ ਗਈਆਂ ਹਨ ਅਤੇ ਦੋਹਾਂ ਦੇ ਵਿਧਾਇਕਾਂ ਨੇ ਵਾਰ-ਵਾਰ ਕਿਹਾ ਸੀ ਕਿ ਅਸੀਂ 40 ਲੋਕ ਇਕੱਠੇ ਉਸ ਤੋਂ ਸਪਸ਼ਟ ਹੋ ਗਿਆ ਹੈ ਕਿ ਭਿ੍ਸ਼ਟਾਚਾਰ ਦੇ ਮੁੱਦੇ 'ਤੇ ਦੋਵੇਂ ਹੀ ਪਾਰਟੀਆਂ ਇਕਜੁੱਟ ਹਨ | 'ਆਪ' ਆਗੂ ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਲੋਕਪਾਲ ਬਿੱਲ ਨੂੰ ਲਾਗੂ ਕਰਵਾਉਣਾ ਸੀ | ਦਿੱਲੀ ਦੀ ਜਨਤਾ ਨੇ ਉਸ ਨੂੰ ਇਸੇ ਮੁੱਦੇ 'ਤੇ ਫਤਵਾ ਦਿੱਤਾ ਸੀ | ਜਦੋਂ ਪਾਰਟੀ ਦੀ ਸਰਕਾਰ ਵਿਧਾਨ ਸਭਾ ਵਿਚ ਜਨ ਲੋਕਪਾਲ ਬਿੱਲ ਪੇਸ਼ ਕਰਨ ਵਿਚ ਨਾਕਾਮ ਰਹੀ ਤਾਂ ਉਸ ਦੇ ਸੱਤੇ ਵਿਚ ਬਣੇ ਰਹਿਣ ਦਾ ਕੋਈ ਮਤਲਬ ਨਹੀਂ ਰਹਿ ਗਿਆ | ਸੰਜੇ ਸਿੰਘ ਨੇ ਕਿਹਾ ਕਿ ਹੁਣ ਪਾਰਟੀ ਦੇਸ਼ ਦੇ ਵੱਖ-ਵੱਖ ਹਿੱੱਸਿਆਂ ਵਿਚ ਰੈਲੀਆਂ ਅਤੇ ਜਨਸਭਾਵਾਂ ਕਰਕੇ ਭਿ੍ਸ਼ਟਾਚਾਰ ਦੇ ਮੁੱਦੇ 'ਤੇ ਲੋਕਾਂ ਨੂੰ ਇਕਜੁੱਟ ਕਰਗੀ | 300 ਸ਼ਹਿਰਾਂ ਵਿਚ ਝਾੜੂ ਯਾਤਰਾ ਕੱਢੀ ਜਾ ਰਹੀ ਹੈ ਜਿਸ ਵਿਚ ਭਿ੍ਸ਼ਟਾਚਾਰ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਕਾਂਗਰਸ ਅਤੇ ਭਾਜਪਾ ਦੀ ਮਿਲੀਭੁਗਤ ਦਾ ਵੀ ਪਰਦਾਫਾਸ਼ ਕੀਤਾ ਜਾਵੇਗਾ | ਇਸ ਮੌਕੇ 'ਆਪ' ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਸੀਂ ਦਿੱਲੀ ਸਰਕਾਰ ਦੀਆਂ ਫਾਈਲਾਂ ਵੇਖੀਆਂ ਤਾਂ ਜਾ ਕੇ ਪਤਾ ਲੱਗਾ ਕਿ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਕਾਂਗਰਸ ਅਤੇ ਭਾਜਪਾ ਇਕ ਦੂਜੇ ਤੋਂ ਵੱਧ ਕੇ ਹਨ | ਪੰਜ ਹਜ਼ਾਰ ਰੁਪਏ ਦੀ ਜਿਸ ਸਟਰੀਟ ਲਾਈਟ ਨੂੰ ਕਾਂਗਰਸ ਦੀ ਸਰਕਾਰ ਨੇ ਦਸ ਹਜ਼ਾਰ ਰੁਪਏ ਵਿਚ ਖਰੀਦਿਆ ਸੀ ਉਸੇ ਨੂੰ ਭਾਜਪਾ ਨੇ 31 ਹਜ਼ਾਰ ਰੁਪਏ ਵਿਚ ਖਰੀਦਿਆ ਹੈ |
No comments:
Post a Comment