jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday, 15 February 2014

ਸਾਕਾ ਨੀਲਾ ਤਾਰਾ ਯਾਦਗਾਰ ਬਾਰੇ ਮੱਕੜ ਨੇ ਝੂਠ ਬੋਲਿਆ: ਬਾਦਲ

www.sabblok.blogspot.com











ਪਾਲ ਸਿੰਘ ਨੌਲੀ
ਜਲੰਧਰ 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਸ੍ਰੀਦਰਬਾਰ ਸਾਹਿਬ ਕੰਪਲੈਕਸ ਅੰਦਰ ਬਣੀ ਸਾਕਾ ਨੀਲਾ ਤਾਰਾ ਦੀ ਯਾਦਗਾਰਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਲਾਹ ਨਾਲ ਬਣਾਏ ਜਾਣ ਦੇ ਦਿੱਤੇਬਿਆਨ ’ਤੇ ਸਖ਼ਤ ਟਿੱਪਣੀ ਕਰਦਿਆਂ ਮੁੱਖ ਮੰਤਰੀ ਬਾਦਲ ਨੇ ਕਿਹਾ ਹੈ ਕਿਅਵਤਾਰ ਸਿੰਘ ਮੱਕੜ ਨੇ ਝੂਠ ਬੋਲਿਆ ਹੈ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀਇਕ ਖੁਦਮੁਖਤਿਆਰ ਅਦਾਰਾ ਹੈ ਤੇ ਉਸ ਦੇ ਕੰਮਾਂ ਵਿੱਚ ਉਨ੍ਹਾਂ ਵੱਲੋਂ ਕਦੇ ਕੋਈਦਖ਼ਲ ਨਹੀਂ ਦਿੱਤਾ ਜਾਂਦਾ ਸ੍ਰੀ ਬਾਦਲ ਨੇ ਇਕ ਵਾਰ ਨਹੀਂ ਸਗੋਂ ਦੋ-ਤਿੰਨ ਵਾਰਇਸ ਗੱਲ ਨੂੰ ਦੁਹਰਾਇਆ ਕਿ ਦਰਬਾਰ ਸਾਹਿਬ ਕੰਪਲੈਕਸ ਅੰਦਰ ਬਣੀ ਸਾਕਾਨੀਲਾ ਤਾਰਾ ਦੀ ਯਾਦਗਾਰ ਸਮੇਂ ਉਨ੍ਹਾਂ ਦੀ ਸਲਾਹ ਲੈਣ ਬਾਰੇ ਮੱਕੜ ਵੱਲੋਂ ਕੀਤੀ ਗਈ ਬਿਆਨਬਾਜ਼ੀ ਝੂਠੀ ਹੈ ਉਨ੍ਹਾਂ ਕਿਹਾ ਕਿ ਯਾਦਗਾਰਬਣਾਉਣ ਬਾਰੇ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਇਹ ਸਵਾਲ ਪੁੱਛੇ ਜਾਣ ’ਤੇ ਕਿ ਸ਼੍ਰੋਮਣੀ ਕਮੇਟੀ ਦੇਪ੍ਰਧਾਨ ਦਾ ਨਾਂ ਹੀ ਜਦੋਂ ਲਿਫ਼ਾਫ਼ੇ ’ਚੋਂ ਨਿਕਲਦਾ ਹੈ ਤਾਂ ਕੀ ਇਹ ਦਖਲਅੰਦਾਜ਼ੀ ਨਹੀਂ ਹੈਦੇ ਜਵਾਬ ਵਿਚ ਸ੍ਰੀ ਬਾਦਲ ਨੇ ਕਿਹਾ ਕਿ ਉਨ੍ਹਾਂ ਦੀਦਖਲਅੰਦਾਜ਼ੀ ਸਿਰਫ਼ ਲਿਫ਼ਾਫ਼ਾ ਭੇਜਣ ਤੱਕ ਹੀ ਹੁੰਦੀ ਹੈ ਉਸ ਤੋਂ ਬਾਅਦ ਜਦੋਂ ਪ੍ਰਧਾਨ ਬਣ ਜਾਂਦਾ ਹੈ ਤਾਂ ਉਹ ਫ਼ੈਸਲੇ ਆਪਣੀ      ਮਰਜ਼ੀਨਾਲ ਕਰਦਾ ਹੈ ਉਹ ਅੱਜ ਇਥੇ ਅਕਾਲੀ ਦਲ ਤੇ ਭਾਜਪਾ ਆਗੂਆਂ ਨਾਲ ਜਗਰਾਓਂ ’ 23 ਫਰਵਰੀ ਨੂੰ ਹੋਣ    ਵਾਲੀ ਨਰਿੰਦਰ ਮੋਦੀ ਦੀਰੈਲੀ ਲਈ ਤਿਆਰੀ ਮੀਟਿੰਗ ਕਰਨ ਆਏ ਹੋਏ ਸਨ
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤਕਰਦਿਆਂ ਇਸ ਗੱਲ ਦਾ ਖ਼ੁਲਾਸਾ ਕੀਤਾ ਸੀ ਕਿ ਦਰਬਾਰ ਸਾਹਿਬ ਕੰਪਲੈਕਸ ਵਿੱਚ ਬਣੀ ਸਾਕਾ ਨੀਲਾ ਤਾਰਾ ਦੀ ਯਾਦਗਾਰ ਪ੍ਰਕਾਸ਼ ਸਿੰਘਬਾਦਲ ਦੀ ਸਲਾਹ ਨਾਲ ਬਣਾਈ ਗਈ ਹੈ ਉਨ੍ਹਾਂ ਇਹ ਵੀ ਦਾਅਵਾ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਦੇ ਬਹੁਤ ਸਾਰੇ ਕੰਮ ਪ੍ਰਕਾਸ਼ ਸਿੰਘ ਬਾਦਲਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਸਲਾਹ ਨਾਲ ਹੀ ਹੁੰਦੇ ਹਨ ਕਿਉਂਕਿ ਸ਼੍ਰੋਮਣੀ ਕਮੇਟੀ ’ਤੇ ਅਕਾਲੀ ਦਲ ਦਾ ਹੀ ਕੰਟਰੋਲ ਹੈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਕਾ ਨੀਲਾ ਤਾਰਾ ਸਬੰਧੀ ਕੇਂਦਰ ਨਾਲ ਗੰਢਤੁੱਪ ਕਰਨ ਦੇ ਲਾਏ ਜਾ ਰਹੇਦੋਸ਼ਾਂ ਸਬੰਧੀ ਕੀਤੇ ਗਏ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੂਠ ਬੋਲਣ ਦੇ ਮਾਮਲੇ ’ ਅਮਰਿੰਦਰ ਸਿੰਘ ਦਾ ਵੀ ਕੋਈਸਾਨੀ ਨਹੀਂ ਹੈ ਜੇਲ੍ਹ ਕੱਟਣ ਬਾਰੇ ਕੀਤੇ ਜਾ ਰਹੇ ਦਾਅਵਿਆਂ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਜਦੋਂ ਲੋਕ ਸਭਾ ਚੋਣਾਂ ਨੇੜੇ ਗਈਆਂ ਹਨ ਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਕਾਂਗਰਸ ਅਜਿਹੇ ਹੱਥਕੰਡੇ ਅਪਣਾ ਰਹੀ ਹੈ ਉਨ੍ਹਾਂ ਕਿਹਾ ਕਿ ਐਮਰਜੈਂਸੀ ਦੌਰਾਨਉਨ੍ਹਾਂ ਨੇ 19 ਮਹੀਨੇ ਜੇਲ੍ਹ ਕੱਟੀ ਹੈ ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਵਾਲੇ ਦਿਨ ਉਹ ਕਿਥੇਸਨਤਾਂ ਉਨ੍ਹਾਂ ਕਿਹਾ ਕਿ ਉਹ ਉਸ ਦਿਨ ਆਪਣੇ ਪਿੰਡ ਬਾਦਲ ’ ਸਨ ਤੇ ਅਗਲੇ ਦਿਨ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਮੁੱਖਮੰਤਰੀ ਨੇ ਕਿਹਾ ਕਿ ਜੇ ਕਾਂਗਰਸੀ ਇਸ ਗੱਲ ’ਤੇ ਖੁਸ਼ ਹੁੰਦੇ ਹਨ ਕਿ ਉਨ੍ਹਾਂ ਨੇ 17 ਸਾਲ ਜੇਲ੍ਹ ਨਹੀਂ ਕੱਟੀ ਤਾਂ ਉਹ ਕਾਂਗਰਸੀਆਂ ਦੀ ਖੁਸ਼ੀਲਈ ਇਹ ਵੀ ਮੰਨਣ ਨੂੰ ਤਿਆਰ ਹਨ ਕਿ ਉਹ ਇਕ ਦਿਨ ਵੀ ਜੇਲ੍ਹ ਨਹੀਂ ਗਏ

No comments: