www.sabblok.blogspot.com
ਨਵੀਂ ਦਿੱਲੀ-ਅਰਵਿੰਦ ਕੇਜਰੀਵਾਲ ਦੇ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ 'ਆਪ' ਨੇ ਅੱਜ ਸਪੱਸ਼ਟ ਕੀਤਾ ਕਿ ਉਹ ਲੋਕ ਸਭਾ ਦੀਆਂ ਚੋਣਾਂ ਉਨ੍ਹਾਂ ਦੀ ਅਗਵਾਈ ਵਿਚ ਹੀ ਲੜੇਗੀ | 'ਆਪ' ਦੇ ਸੀਨੀਅਰ ਆਗੂ ਯੋਗੇਂਦਰ ਯਾਦਵ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਪਸ਼ਟ ਹੈ ਕਿ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿਚ ਆਮ ਚੋਣਾਂ ਕੇਜਰੀਵਾਲ ਦੀ ਅਗਵਾਈ ਵਿਚ ਲੜੇਗੀ | ਕੇਜਰੀਵਾਲ ਨੇ ਬੀਤੇ ਦਿਨ ਕਾਂਗਰਸ ਅਤੇ ਭਾਜਪਾ ਦੇ ਵਿਰੋਧ ਕਾਰਨ ਦਿੱਲੀ ਵਿਧਾਨ ਸਭਾ ਵਿਚ ਜਨ ਲੋਕਪਾਲ ਬਿੱਲ ਪੇਸ਼ ਕਰਨ ਵਿਚ ਅਸਫਲ ਰਹਿਣ ਤੋਂ ਕੁਝ ਦੇਰ ਬਾਅਦ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ | ਕਾਂਗਰਸ 'ਆਪ' ਸਰਕਾਰ ਨੂੰ ਬਾਹਰੋਂ ਸਮਰਥਨ ਦੇ ਰਹੀ ਸੀ ਜਦ ਕਿ ਭਾਜਪਾ ਮੁੱਖ ਵਿਰੋਧੀ ਪਾਰਟੀ ਸੀ | ਕਾਂਗਰਸ ਅਤੇ ਭਾਜਪਾ ਨੇ ਕਿਹਾ ਕਿ ਕੇਜਰੀਵਾਲ ਕਦੀ ਵੀ ਸ਼ਾਸਨ ਨੂੰ ਲੈ ਕੇ ਗੰਭੀਰ ਨਹੀਂ ਸਨ ਅਤੇ ਉਹ ਆਪਣੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਵਿਚ ਨਾਕਾਮੀ ਨੂੰ ਲੁਕਾਉਣ ਲਈ ਭੱਜਣ ਦਾ ਬਹਾਨਾ ਲੱਭ ਰਹੇ ਸਨ | ਭਾਜਪਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਾਰਟੀ ਦਿੱਲੀ ਵਿਚ ਇਕ ਬਦਲਵੀਂ ਸਰਕਾਰ ਬਣਾਉਣ ਦੀ ਬਜਾਏ ਤਾਜ਼ਾ ਚੋਣਾਂ ਕਰਵਾਏ ਜਾਣ ਦਾ ਯਤਨ ਕਰੇਗੀ ਕਿਉਂਕਿ ਉਸ ਕੋਲ ਸਰਕਾਰ ਬਣਾਉਣ ਲਈ ਰਾਜ ਵਿਧਾਨ ਸਭਾ ਵਿਚ ਵਿਧਾਇਕਾਂ ਦੀ ਲੁੜੀਂਦੀ ਸੰਖਿਆ ਨਹੀਂ ਹੈ |
No comments:
Post a Comment