www.sabblok.blogspot.com
ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਨਾਲ ਮੀਟਿੰਗ ਕਰਵਾਈ ਗਈ | ਯੂਨੀਅਨ ਦੇ ਸੂਬਾ ਪ੍ਰਧਾਨ ਸ: ਗੁਰਚਰਨ ਸਿੰਘ ਚਾਹਲ ਅਤੇ ਸੂਬਾ ਸਕੱਤਰ ਐਨ. ਐਨ. ਸੈਣੀ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਮੁੱਖ ਮੰਤਰੀ ਨੇ ਏਡਿਡ ਸਕੂਲਾਂ ਦੇ ਸਟਾਫ਼ ਨੂੰ ਹਰਿਆਣਾ ਅਤੇ ਹੋਰ ਰਾਜਾਂ ਵਾਂਗ ਸਰਕਾਰੀ ਸਕੂਲਾਂ ਵਿਚ ਸ਼ਿਫ਼ਟ ਕਰਨ ਬਾਰੇ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਇਕ ਕਮੇਟੀ ਦਾ ਗਠਨ ਕਰਨ ਦੀ ਗੱਲ ਆਖੀ | ਮੈਡਮ ਸਵਿੰਦਰਜੀਤ ਕੌਰ ਲੁਧਿਆਣਾ ਅਤੇ ਪ੍ਰੈੱਸ ਸਕੱਤਰ ਦਵਿੰਦਰ ਕੁਮਾਰ ਦੱਸਿਆ ਕਿ ਏਡਿਡ ਸਕੂਲਾਂ ਵਿਚ ਮਨਜ਼ੂਰਸੂਦਾ ਪੋਸਟਾਂ 'ਤੇ ਹੁਣ ਕਰੀਬ 4 ਹਜ਼ਾਰ ਅਧਿਆਪਕ ਹੀ ਬਚੇ ਹਨ ਜਿਸ ਕਰਕੇ ਸਰਕਾਰ ਇਨ੍ਹਾਂ ਅਧਿਆਪਕਾਂ ਨੂੰ ਤੁਰੰਤ ਸਰਕਾਰੀ ਸਕੂਲਾਂ ਵਿਚ ਮਰਜ ਕਰ ਲਵੇ | ਇਸ ਮੀਟਿੰਗ ਮੌਕੇ ਸਾਬਕਾ ਸਿੱਖਿਆ ਮੰਤਰੀ ਜਥੇ: ਤੋਤਾ ਸਿੰਘ, ਹਰਦੀਪ ਸਿੰਘ ਰੋਪੜ, , ਰਾਜ ਕੁਮਾਰ ਮਿਸ਼ਰਾ ਅੰਮਿ੍ਤਸਰ, ਗੁਰਮੀਤ ਸਿੰਘ ਧਾਲੀਵਾਲ, ਯਾਦਵਿੰਦਰ ਕੁਮਾਰ ਕੁਰਾਲੀ, ਦਲਜੀਤ ਸਿੰਘ ਖਰੜ ਅਤੇ ਹੋਰ ਆਗੂ ਵੀ ਹਾਜ਼ਰ ਸਨ |
jd1
Pages
Subscribe to:
Post Comments (Atom)
No comments:
Post a Comment