www.sabblok.blogspot.com
ਨਵੀਂ ਦਿੱਲੀ - ਦੂਜੀਆਂ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਨੂੰ ਲਗਾਤਾਰ ਨਿਸ਼ਾਨੇ 'ਤੇ ਲੈਣ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਕੇਜਰੀਵਾਲ ਸਰਕਾਰ 'ਤੇ ਖਤਰੇ ਦੇ ਬੱਦਲ ਮੰਡਰਾਉਣੇ ਸ਼ੁਰੂ ਹੋ ਗਏ ਹਨ। ਕੇਜਰੀਵਾਲ ਸਰਕਾਰ ਦੀ ਕਾਰਜ ਪ੍ਰਣਾਲੀ ਨੂੰ ਲੈ ਕੇ ਉਨ੍ਹਾਂ ਦੇ ਆਪਣੇ ਵਿਧਾਇਕ ਹੀ ਬਗਾਵਤ 'ਤੇ ਉਤਾਰੂ ਹੋ ਰਹੇ ਹਨ। ਜਦ (ਯੂ) ਦੇ ਵਿਧਾਇਕ ਸ਼ੋਇਬ ਇਕਬਾਲ ਨੇ ਕੇਜਰੀਵਾਲ ਸਰਕਾਰ ਨੂੰ ਹਰ ਮੁੱਦੇ 'ਤੇ ਅਸਫਲ ਕਰਾਰ ਦਿੱਤਾ ਹੈ। ਉਥੇ ਹੀ ਬਾਗੀ ਵਿਧਾਇਕ ਵਿਨੋਦ ਕੁਮਾਰ ਬਿੰਨੀ ਨੇ ਕਿਹਾ ਹੈ ਕਿ ਝੂਠੇ ਨੇਤਾਵਾਂ ਨੂੰ ਬੇਨਕਾਬ ਕਰਨ ਦਾ ਸਮਾਂ ਆ ਗਿਆ ਹੈ। ਇਕਬਾਲ ਨੇ ਐਤਵਾਰ ਕੇਜਰੀਵਾਲ ਸਰਕਾਰ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਕਿ ਜੇਕਰ ਉਸ ਨੇ ਤੈਅ ਸਮਾਂ ਹੱਦ ਵਿਚ ਵਾਅਦਿਆਂ ਨੂੰ ਪੂਰਾ ਨਾ ਕੀਤਾ ਤਾਂ ਹਮਾਇਤ ਵਾਪਸ ਲੈ ਲਈ ਜਾਵੇਗੀ। ਇਕਬਾਲ ਨੇ ਕਿਹਾ ਕਿ ਸਰਕਾਰ ਨੂੰ ਘੱਟੋ-ਘੱਟ ਸਾਂਝਾ ਪ੍ਰੋਗਰਾਮ ਬਣਾ ਕੇ ਉਸ 'ਤੇ ਅਮਲ ਕਰਨਾ ਚਾਹੀਦਾ ਹੈ। ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਬਿੰਨੀ ਤੇ ਰਾਮਵੀਰ ਸ਼ੌਕੀਨ ਨੇ ਕਿਹਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਸੋਮਵਾਰ ਸਰਕਾਰ ਦੇ ਸਾਹਮਣੇ ਰੱਖਣਗੇ। ਪੰਜੇ ਵਿਧਾਇਕ ਇਕ ਨਵਾਂ ਸੰਗਠਨ ਬਣਾਉਣ 'ਤੇ ਵੀ ਵਿਚਾਰ ਕਰ ਰਹੇ ਹਨ।
No comments:
Post a Comment